HOME ਸੇਫ ਸਕੂਲ ਵਾਹਨ ਪਾਲਿਸੀ ਸਖਤਾਈ ਨਾਲ ਲਾਗੂ , ਦੋ ਸਕੂਲੀ ਬੱਸਾ ਦਾ...

ਸੇਫ ਸਕੂਲ ਵਾਹਨ ਪਾਲਿਸੀ ਸਖਤਾਈ ਨਾਲ ਲਾਗੂ , ਦੋ ਸਕੂਲੀ ਬੱਸਾ ਦਾ ਕਟਿਆ ਚਲਾਨ

1
ਨਵਾਂ ਸ਼ਹਿਰ,   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾ ਤਹਿਤ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਉਲਖ (ਆਈ.ਏ.ਐਸ) ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਜਗਰੂਪ ਸਿੰਘ ਜੀ ਦੀ ਅਗਵਾਈ ਹੇਠ ਜਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਕੰਚਨ ਅਰੋੜਾ ਵਲੋਂ ਟੀਮ ਦੇ ਸਹਿਯੋਗ ਨਾਲ ਸਾਂਝੇ ਤੌਰ ਤੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਦੀ ਪੁਰਜੋਰ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਦੇ ਚਲਦੇ ਨਵਾਂ ਸ਼ਹਿਰ ਜਿਲ੍ਹੇ ਦੇ ਬਲਾਚੌਰ ਬਲਾਕ ਵਿੱਚ ਅੱਜ ਮਿਤੀ 22 ਮਈ 2026 ਨੂੰ ਟੀਮ (ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ , ਐਡੀਸ਼ਨਲ ਟਰਾਂਸਪੋਰਟ ਅਫਸਰ ਕਮਲੇਸ਼ ਰਾਣੀ , ਜੋਗਿੰਦਰ ਪਾਲ (ਏ ਐੱਸ ਆਈ)ਅਤੇ ਟ੍ਰੈਫਿਕ ਤੋਂ ਮੱਖਣ ਸਿੰਘ ) ਵਲੋਂ ਸਾਂਝੇ ਤੌਰ ਤੇ ਸਕੂਲੀ ਬਸਾਂ ਦੀ ਚੈਕਿੰਗ ਕੀਤੀ ਗਈ| ਚੈਕਿੰਗ ਦੌਰਾਨ  ਬਲਾਚੌਰ ਪਬਲਿਕ ਸਕੂਲ, ਨੋਰਵੁੱਡ ਪਬਲਿਕ ਸਕੂਲ, ਐੱਮ ਆਰ ਸਿਟੀ ਸਕੂਲ, ਸਿਵਾਲਿਕ ਪਬਲਿਕ ਸਕੂਲ ਅਤੇ ਲਿਟਲ ਸਟਾਰ ਪਬਲਿਕ ਸਕੂਲ ,ਮਾਊਂਟ ਕਾਰਮਲ ਸਕੂਲ, ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀਆਂ ਬੱਸਾਂ ਵੀ ਸ਼ਾਮਲ ਸਨ। ਇਸ ਮੁਹਿੰਮ ਦੌਰਾਨ ਤਕਰੀਬਨ 08 ਸਕੂਲਾਂ ਦੀਆਂ ਕੁੱਲ 22 ਸਕੂਲੀ ਬੱਸਾਂ ਦੇ ਦਸਤਾਵੇਜ ਚੈੱਕ ਕੀਤੇ ਗਏ ਅਤੇ ਸੇਫ ਸਕੂਲ ਵਾਹਨ ਪਾਲਸੀ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਵਾਲੀਆਂ ਦੋ ਸਕੂਲੀ ਬਸਾਂ ਦੇ ਚਲਾਨ (ਡਰਾਈਵਰ ਵੱਲੋ ਸੀਟ ਬੈਲਟ ਨਾ ਲਾਉਣ ਕਰ ਕੇ, ਫਸਟ ਐਡ ਬਾਕਸ ਵਿੱਚ ਐਕਸਪਾਇਰੀ ਦਵਾਈਆ ਮਿਲਣ ਕਾਰਨ ਅਤੇ ਬੱਸ ਵਿੱਚ ਫ਼ੀਮੇਲ ਅਟੈਂਡੈਂਟ ਨਾ ਹੋਣ ਕਾਰਨ ) ਵੀ ਕੀਤੇ ਗਏ। ਇਸ ਮੌਕੇ  ਟੀਮ ਵਲੋਂ ਨਿੱਜੀ ਤੌਰ ਤੇ ਬਲਾਚੌਰ ਬਲੋਕ ਦੇ ਹੀ ਇਕ ਪ੍ਰਾਈਵੇਟ ਸਕੂਲ ਵਿੱਚ ਵਿਜ਼ਿਟ ਕਰਕੇ ਸਕੂਲ ਪ੍ਰਿੰਸੀਪਲ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦੇ ਟਰਾਂਸਪੋਰਟ ਮੈਨੇਜਮੈਂਟ, ਸਕੂਲੀ ਵਾਹਨਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਸੇਫ਼ ਸਕੂਲ ਵਾਹਨ ਪੋਲਿਸੀ ਦੀਆਂ ਸ਼ਰਤਾਂ ਬਾਰੇ ਜਾਣੂੰ ਵੀ ਕਰਵਾਇਆ ਗਿਆ । ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਵਾਹਨਾਂ ਤੇ ਬਣਦੀ ਕਾਨੂੰਨੀ ਕਾਰਵਾਈ ਹੋਣੀ ਯਕੀਨੀ ਬਣਾਈ ਜਾਵੇਗੀ।  ਜਿਲ੍ਹਾ ਬਾਲ ਸੁਰੱਖਿਆ ਦਫਤਰ ਵਲੋ ਸਮੇ-ਸਮੇ ਤੇ ਸਕੂਲ ਦੇ ਪ੍ਰਿੰਸੀਪਲ ਅਤੇ ਸਕੂਲ ਵਾਹਨਾ ਦੇ  ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਜਿਵੇ ਕਿ ਸੀ.ਸੀ ਟੀ. ਵੀ. ਕੈਮਰਾ, ਖਿੜਕੀ ਤੇ ਲੋਹੇ ਦੀ ਗਰਿਲ,  ਫਸਟ ਐਡ ਬਾਕਸ, ਲੇਡੀ ਕੰਡਕਟਰ, ਬਸ ਡਰਾਈਵਰ ਦਾ ਸਕੂਲ ਯੂਨੀਫੋਮ ਵਿੱਚ ਹੋਣਾ, ਸੀਟ ਬੈਲਟ ਲਗਾਣਾ, ਕਪੈਸਿਟੀ ਤੋਂ ਵੱਧ ਬੱਚੇ ਸਕੂਲ ਬੱਸ ਵਿੱਚ ਨਾ ਬਿਠਾਣਾ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਤੋ ਇਲਾਵਾ ਸਕੂਲ ਵਾਰਨ ਦੇ ਡਰਾਇਵਰਾ ਨੂੰ ਵਿਸ਼ੇਸ਼ ਤੌਰ ਤੇ ਹਿਦਾਇਤ ਕੀਤੀ ਗਈ ਕਿ ਬੱਚੇ ਨੂੰ ਸਕੂਲ ਵੈਨ ਵਿੱਚ ਬਿਠਾਉਣ ਤੋ ਬਾਅਦ ਬੱਚੇ ਦਾ ਪੂਰਾ ਧਿਆਨ ਰੱਖਿਆ ਜਾਵੇ ਅਤੇ ਸਕੂਲ ਤੋਂ ਵਾਪਸੀ ਸਮੇ ਬੱਸ ਤੋਂ ਉਤਾਰਨ ਸਮੇ ਬੱਚੇ ਨੂੰ ਬਿਲਕੁਲ ਵੀ ਇਕੱਲਾ ਨਾ ਛੱਡਿਆ ਜਾਵੇ ਬਲਕਿ ਬੱਚੇ ਨੂੰ ਸੜਕ ਪਾਰ ਕਰਵਾ ਕੇ ਮਾਂ ਪਿਓ ਦੇ ਸੁਪੁਰਦ ਕਰਨਾ ਕੰਡਕਟਕਰ ਦੀ ਡਿਊਟੀ ਬਣਦੀ ਹੈ, ਇਸ ਵਿੱਚ ਕਿਸੀ ਤਰਾ ਦੀ ਅਣਗਹਿਲੀ ਨਾ ਵਰਤੀ ਜਾਵੇ। ਇਸ ਤੋਂ ਇਲਾਵਾ ਡਰਾਈਵਰ ਕੋਲ ਵਾਹਨ ਦੇ ਕਾਗਜਾਤ ਵੀ ਪੂਰੇ ਹੋਣੇ ਚਾਹੀਦੇ ਹਨ ਤਾਂ ਜੋ ਉਹਨਾ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।  ਟਰਾਂਸਪੋਰਟ ਵਿਭਾਗ ਵੱਲੋਂ ਸ਼੍ਰੀਮਤੀ ਕਮਲੇਸ਼ ਰਾਣੀ ਏ ਆਰ ਟੀ ਉ ਵੱਲੋਂ ਆਮ ਜਨਤਾ ਨੂੰ ਅਪੀਲ ਵੀ ਕੀਤੀ ਗਈ ਹੈ ਕਿ ਆਪਣੇ ਬੱਚਿਆਂ ਨੂੰ ਸਕੂਲੀ ਬੱਸਾਂ ਵਿੱਚ ਭੇਜਣ ਤੋਂ ਪਹਿਲੇ ਸਕੂਲੀ ਬੱਸਾਂ ਦਾ ਜਾਇਜ਼ਾ ਜਰੂਰ ਲੈਣ ਤਾਂ ਜੋ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾ ਸਕਣ।  ਇਸਦੇ ਨਾਲ ਹੀ ਉਨ੍ਹਾਂ ਵੱਲੋਂ ਸਕੂਲੀ ਬੱਸਾਂ ਦੇ ਡਰਾਈਵਰਾਂ ਨੂੰ ਚੇਤਾਵਨੀ ਦਿੱਤੀ ਗਈ ਕਿ ਸੇਫ ਸਕੂਲ ਵਾਹਨ ਪਾਲਸੀ ਦੀ ਉਲੰਘਣਾ ਕਰਨ ਤੇ ਬਸਾਂ ਨੂੰ ਬੰਦ ਕਰਨ ਜਾਂ ਚਲਾਨ ਕੱਟਣ ਤੇ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਏਗੀ। ਸਾਰੇ ਡਰਾਈਵਰ, ਬੱਸਾਂ ਨੂੰ ਰੋਡ ਤੇ ਲਿਆਣ ਤੋਂ ਪਹਿਲਾਂ ਆਪਣੇ  ਅਤੇ ਆਪਣੀ ਬਸਾਂ ਦੇ ਦਸਤਾਵੇਜ਼ ਤੰਦਰੁਸਤ ਕਰ ਲੈਣ। ਇਸ ਮੌਕੇ ਟੀਮ ਵਿੱਚ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ, ਏ ਆਰ ਟੀ ਓ ਕਮਲੇਸ਼ ਰਾਣੀ, ਪੁਲਿਸ ਵਿਭਾਗ ਤੋਂ ਜਸਵਿੰਦਰ ਸਿੰਘ ਏ ਇਸ ਆਈ , ਟਰੈਫਿਕ ਤੋ ਮੱਖਣ ਸਿੰਘ ਦੇ ਨਾਲ ਨਾਲ ਸੰਤੋਸ਼ ਡੀ ਈ ਓ ਵੀ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਆਰਟੀਓ ਨਵਾਂਸ਼ਹਿਰ ਵਲੋਂ 6 ਵਾਹਨਾਂ ਦੇ ਕੱਟੇ ਚਾਲਾਨ,ਸਕੂਲ ਬੱਸਾ ਦੀ ਵੀ ਕੀਤੀ ਚੈਕਿੰਗ ਅਤੇ ਚਲਾਣ ਕੱਟੇ
Next articleSAMAJ WEEKLY = 23/05/2026