HOME ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਤੇ ਕੀਤੀ ਸਖ਼ਤਾਈ, ਪੰਜ ਸਕੂਲੀ...

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਤੇ ਕੀਤੀ ਸਖ਼ਤਾਈ, ਪੰਜ ਸਕੂਲੀ ਬਸਾਂ ਦੇ ਕੱਟੇ ਚਲਾਨ

ਨਵਾਂਸ਼ਹਿਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾ ਤਹਿਤ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਅੰਕੁਰਜੀਤ ਸਿੰਘ (ਆਈ.ਏ.ਐਸ) ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਜਗਰੂਪ ਸਿੰਘ ਜੀ ਦੀ ਅਗਵਾਈ ਹੇਠ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਵਲੋਂ ਟੀਮ ਦੇ ਸਹਿਯੋਗ ਨਾਲ ਸਾਂਝੇ ਤੌਰ ਤੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਦੀ ਪੁਰਜੋਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਦੇ ਤਹਿਤ ਨਵਾਂਸ਼ਹਿਰ ਜਿਲ੍ਹੇ ਵਿੱਚ ਅੱਜ ਮਿਤੀ 19 ਸਤੰਬਰ 2025 ਨੂੰ ਸਕੂਲੀ ਵਾਹਨਾ ਦੀ ਚੈਕਿੰਗ ਕੀਤੀ ਗਈ ਅਤੇ ਸਕੂਲੀ ਬਸਾਂ ਦੇ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪੋਲੀਸੀ ਦੀਆਂ ਸ਼ਰਤਾਂ ਬਾਰੇ ਜਾਣੂੰ ਕਰਵਾਇਆ ਗਿਆ। ਚੈਕਿੰਗ ਦੌਰਾਨ ਕੈਂਬਰਿਜ ਸਕੂਲ, ਦੁਆਬਾ ਪਬਲਿਕ ਸਕੂਲ, ਜੇ ਐਸ ਐਫ ਐਚ ਖਾਲਸਾ ਸਕੂਲ, ਮਾਤਾ ਪ੍ਰਕਾਸ਼ ਕੌਰ ਮੈਮੋਰੀਅਲ ਸੀਨੀਅਰ ਸੈਕੈਂਡਰੀ ਸਕੂਲ, ਟੈਗੋਰ ਮਾਡਲ ਸਕੂਲ ਅਤੇ ਕੇਸੀ ਪਬਲਿਕ ਸਕੂਲ ਦੀਆਂ ਬੱਸਾਂ ਵੀ ਸ਼ਾਮਲ ਸਨ। ਇਸ ਮੁਹਿੰਮ ਦੌਰਾਨ ਤਕਰੀਬਨ 8 ਸਕੂਲਾਂ ਦੀਆਂ ਕੁੱਲ 11 ਸਕੂਲੀ ਬੱਸਾਂ ਦੇ ਦਸਤਾਵੇਜ ਚੈੱਕ ਕੀਤੇ ਗਏ ਅਤੇ ਸੇਫ ਸਕੂਲ ਵਾਹਨ ਪਾਲਸੀ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਵਾਲੀਆਂ 5 ਸਕੂਲੀ ਬੱਸਾਂ ਦੇ ਚਲਾਨ ਵੀ ਕੀਤੇ ਗਏ ।ਇਸ ਮੌਕੇ ਟੀਮ ਵਲੋਂ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਵਾਹਨਾਂ ਤੇ ਬਣਦੀ ਕਾਨੂੰਨੀ ਕਾਰਵਾਈ ਹੋਣੀ ਯਕੀਨੀ ਬਣਾਈ ਜਾਵੇਗੀ। ਜਿਲ੍ਹਾ ਬਾਲ ਸੁਰੱਖਿਆ ਦਫਤਰ ਵਲੋ ਸਮੇ-ਸਮੇ ਤੇ ਸਕੂਲ ਦੇ ਪ੍ਰਿੰਸੀਪਲ ਅਤੇ ਸਕੂਲ ਵਾਹਨਾ ਦੇ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਜਿਵੇ ਕਿ ਸੀ.ਸੀ ਟੀ. ਵੀ. ਕੈਮਰਾ, ਖਿੜਕੀ ਤੇ ਲੋਹੇ ਦੀ ਗਰਿਲ, ਫਸਟ ਐਡ ਬਾਕਸ, ਲੇਡੀ ਕੰਡਕਟਰ, ਬਸ ਡਰਾਈਵਰ ਦਾ ਸਕੂਲ ਯੂਨੀਫੋਮ ਵਿੱਚ ਹੋਣਾ, ਸੀਟ ਬੈਲਟ ਲਗਾਉਣਾ, ਕਪੈਸਿਟੀ ਤੋਂ ਵੱਧ ਬੱਚੇ ਸਕੂਲ ਬੱਸ ਵਿੱਚ ਨਾ ਬਿਠਾਣਾ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਤੋ ਇਲਾਵਾ ਸਕੂਲ ਵਾਰਨ ਦੇ ਡਰਾਇਵਰਾ ਕੋਲ ਵਾਹਨ ਦੇ ਕਾਗਜਾਤ ਵੀ ਪੂਰੇ ਹੋਣੇ ਚਾਹੀਦੇ ਹਨ ਤਾਂ ਜੋ ਉਹਨਾ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਬੱਚਿਆ ਦੀ ਚੰਗੀ ਸੁਰੱਖਿਆ ਦੁਆਰਾ ਹੀ ਉਹਨਾ ਦੇ ਚੰਗੇ ਭਵਿੱਖ ਦੀ ਆਸ ਕੀਤੀ ਜਾ ਸਕਦੀ ਹੈ। ਟਰਾਂਸਪੋਰਟ ਵਿਭਾਗ ਵੱਲੋਂ ਸ੍ਰੀ ਇੰਦਰਪਾਲ ਸਿੰਘ ਆਰ ਟੀ ਉ ਵੱਲੋਂ ਆਮ ਜਨਤਾ ਨੂੰ ਅਪੀਲ ਵੀ ਕੀਤੀ ਗਈ ਹੈ ਕਿ ਆਪਣੇ ਬੱਚਿਆਂ ਨੂੰ ਸਕੂਲੀ ਬੱਸਾਂ ਵਿੱਚ ਭੇਜਣ ਤੋਂ ਪਹਿਲੇ ਸਕੂਲੀ ਬੱਸਾਂ ਦਾ ਜਾਇਜ਼ਾ ਜਰੂਰ ਲੈਣ ਤਾਂ ਜੋ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾ ਸਕਣ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਸਕੂਲੀ ਬੱਸਾਂ ਦੇ ਡਰਾਈਵਰਾਂ ਨੂੰ ਚੇਤਾਵਨੀ ਦਿੱਤੀ ਗਈ ਕਿ ਸੇਫ ਸਕੂਲ ਵਾਹਨ ਪਾਲਸੀ ਦੀ ਉਲੰਘਣਾ ਕਰਨ ਤੇ ਬਸਾਂ ਨੂੰ ਬੰਦ ਕਰਨ ਜਾਂ ਚਲਾਨ ਕੱਟਣ ਤੇ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਏਗੀ। ਸਾਰੇ ਡਰਾਈਵਰ, ਬੱਸਾਂ ਨੂੰ ਰੋਡ ਤੇ ਲਿਆਣ ਤੋਂ ਪਹਿਲਾਂ ਆਪਣੇ ਅਤੇ ਆਪਣੀ ਬਸਾਂ ਦੇ ਦਸਤਾਵੇਜ਼ ਤੰਦਰੁਸਤ ਕਰ ਲੈਣ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਗੁਣਾਚੌਰ ’ਚ ਮੀਂਹ ਨਾਲ ਨੁਕਸਾਨੇ ਘਰਾਂ ਨੂੰ ਨਗਦ ਸਹਾਇਤਾ ਲੋਡ਼ ਵੇਲੇ ਮੱਦਦ ਕਰਨਾ ਵੱਡੇ ਪੁੰਨ ਦਾ ਕਾਰਜ-ਬਲਾਕੀਪੁਰ
Next articleਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ (ਜ) ਨੇ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ, ਪ੍ਰਬੰਧਾਂ ਦਾ ਲਿਆ ਜਾਇਜਾ ਕਿਸਾਨਾਂ ਨੂੰ ਮੰਡੀਆਂ ‘ਚ ਸੁੱਕਾ ਝੋਨਾ ਲਿਆਉਣ ਦੀ ਅਪੀਲ