ਸੇਫਰ ਇੰਟਰਨੈਟ ਡੇਅ ’ਤੇ ਸਕੂਲ ਆਫ਼ ਐਮੀਨੈਂਸ ਪੁਰਹੀਰਾਂ ’ਚ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਐਨ.ਆਈ.ਸੀ. ਵਲੋਂ ਵਿਦਿਆਰਥੀਆਂ ਨੂੰ ਇੰਟਰਨੈਟ ਦੇ ਸੁਰੱਖਿਅਤ ਅਤੇ ਜ਼ਿੰਮੇਵਾਰ ਵਰਤੋਂ ਬਾਰੇ ਦਿੱਤੀ ਜਾਣਕਾਰੀ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸਕੂਲ ਆਫ਼ ਐਮੀਨੈਂਸ, ਸਰਕਾਰੀ ਸੀਨੀਅਰ ਸਕੈਡਰੀ ਸਕੂਲ ਪੁਰਹੀਰਾਂ ਵਿਖੇ ਰਾਸ਼ਟਰੀ ਸੂਚਨਾ ਵਿਗਿਆਨ ਕੇਂਦਰ (ਐਨ.ਆਈ.ਸੀ.) ਵਲੋਂ ਸੇਫਰ ਇੰਟਰਨੈਟ ਡੇਅ ’ਤੇ ਇਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੰਤਵ ਵਿਦਿਆਰਥੀਆਂ ਨੂੰ ਇੰਟਰਨੈਟ ਦੇ ਸੁਰੱਖਿਅਤ ਅਤੇ ਜ਼ਿੰਮੇਵਾਰ ਵਰਤੋਂ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਡਿਸਟ੍ਰਿਕਟ ਰੋਲਆਊਟ ਮੈਨੇਜਰ ਜਸਪ੍ਰੀਤ ਸਿੰਘ ਅਤੇ ਨੈਟਵਰਕ ਇੰਜੀਨੀਅਰ ਰਾਜਨਦੀਪ ਸਿੰਘ ਸੋਹਲ ਨੇ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਦੇ ਮਹੱਤਵ, ਸਾਈਬਰ ਹਾਈਜੀਨ ਅਤੇ ਸੁਰੱਖਿਅਤ ਇੰਟਰਨੈਟ ਵਰਤੋਂ ਦੇ ਢੰਗਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਪ੍ਰੋਗਰਾਮ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਲਲਿਤਾ ਅਰੋੜਾ ਨੇ ਵੀ ਆਪਣੀ ਹਾਜ਼ਰੀ ਦਰਜ ਕਰਵਾਈ ਅਤੇ ਬੱਚਿਆਂ ਨੂੰ ਡਿਜਟਲ ਦੁਨੀਆਂ ਵਿਚ ਸੁਚੇਤ ਰਹਿਣ ਲਈ ਪ੍ਰੇਰਿਤ ਕੀਤਾ। ਜਸਪ੍ਰੀਤ ਸਿੰਘ ਨੇ ਵਿਦਿਆਰਥੀਆਂ ਨਾਲ ਇੰਟਰਨੈਟ ਸੁਰੱਖਿਆ ਦੇ ਵੱਖ-ਵੱਖ ਪਹਿਲੂਆਂ ਜਿਵੇਂ ਕਿ ਮਜ਼ਬੂਤ ਪਾਸਵਰਡ ਦੀ ਵਰਤੋਂ, ਡੇਟਾ ਪ੍ਰਾਈਵੇਸੀ, ਆਨਲਾਈਨ ਫਰਾਡ ਤੋਂ ਬਚਾਅ ਅਤੇ ਡਿਜੀਟਲ ਪਲੇਟਫਾਰਮ ’ਤੇ ਸਾਵਧਾਨੀ ਬਣਾਈ ਰੱਖਣ ਦੇ ਢੰਗਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਭਾਰਤ ਵਿਚ ਇੰਟਰਨੈਟ ਉਪਭੋਗਤਾਵਾਂ ਦੀ ਗਿਣਤੀ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਵਿਸ਼ੇਸ਼ ਕਰਕੇ ਟਿਅਰ-1,ਟਿਅਰ-2 ਅਤੇ ਟਿਅਰ-3 ਸ਼ਹਿਰਾਂ ਅਤੇ ਪੇਂਡੂ ਹਲਕਿਆਂ ਵਿਚ। ਇਸ ਡਿਜੀਟਲ ਵਿਕਾਸ ਨਾਲ ਹੀ ਸਾਈਬਰ ਖਤਰਿਆਂ ਵਿਚ ਵੀ ਕਾਫੀ ਵਾਧਾ ਹੋਇਆ ਹੈ। ਇਸ ਲਈ ਇੰਟਰਨੈਟ ਦੀ ਸੁਰੱਖਿਅਤ ਵਰਤੋ ਅਤੇ ਸਾਈਬਰ ਸੁਰੱਖਿਆ ਉਪਾਵਾਂ ਨੂੰ ਅਪਣਾਉਣਾ ਜ਼ਰੂਰੀ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਸੇਫਰ  ਇੰਟਰਨੈਟ ਡੇਅ ਦਾ ਥੀਮ ਹੈ- ‘ਟੂਗੈਦਰ ਫਾਰ ਏ ਬੈਟਰ ਇੰਟਰਨੈਟ’, ਜੋ ਕਿ ਹਰ ਸਾਲ ਫਰਵਰੀ ਦੇ ਦੂਸਰੇ ਮਹੀਨੇ ਦੇ ਮੰਗਲਵਾਰ ਨੂੰ ਵੱਡੇ ਵੱਧਰ ’ਤੇ ਮਨਾਇਆ ਜਾਂਦਾ ਹੈ। ਇਸ ਪਹਿਲਕਦਮੀ ਤਹਿਤ ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਦੁਆਰਾ ਸੁਰੱਖਿਆ ਸਿੱਖਿਆ ਅਤੇ ਜਾਗਰੂਕਤਾ (ਆਈ.ਐਸ.ਈ.ਏ.) ਪ੍ਰੋਜੈਕਟ ਦੇ ਤਹਿਤ ਇਕ ਦੇਸ਼ ਵਿਆਪੀ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਪ੍ਰੋਗਰਾਮ ਦੇ ਅਖੀਰ ਵਿਚ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਨਾਲ ਸਬੰਧਤ ਕੁਇਜ਼ ਅਤੇ ਇੰਟਰਐਕਟਿਵ ਸੈਸ਼ਨਾਂ ਰਾਹੀਂ ਭਾਗ ਲੈਣ ਦਾ ਮੌਕਾ ਪ੍ਰਦਾਨ ਕੀਤਾ ਗਿਆ।ਇਸ ਜਾਗਰੂਕਤਾ ਮੁਹਿੰਮ ਦਾ ਮੁੱਖ ਉਦੇਸ਼ ਭਵਿੱਖ ਦੇ ਡਿਜੀਟਲ ਨਾਗਰਿਕਾਂ ਨੂੰ ਸਾਈਬਰ ਖਤਰਿਆਂ ਪ੍ਰਤੀ ਸੁਚੇਤ ਕਰਨਾ ਅਤੇ ਜ਼ਿੰਮੇਵਾਰੀ ਨਾਲ ਇੰਟਰਨੈਟ ਦੀ ਵਰਤੋਂ ਕਰਨਾ ਸਿਖਾਉਣਾ ਹੈ।ਇਸ ਮੌਕੇ ਗਾਈਡੈਂਸ ਕਾਂਊਂਸਲਰ ਰਾਕੇਸ਼ ਫੂਲ, ਪ੍ਰਿੰਸੀਪਲ ਰਮਨਦੀਪ ਕੌਰ, ਵਾਈਸ ਪ੍ਰਿੰਸੀਪਲ ਪ੍ਰੀਤੀ ਸੈਣੀ, ਲੈਕਚਰਾਰ ਕਾਮਰਸ ਹਰਜਿੰਦਰ ਸਿੰਘ, ਵੋਕੇਸ਼ਨਲ ਅਧਿਆਪਕ ਹਰਜਿੰਦਰ ਸਿੰਘ, ਕੰਪਿਊਟਰ ਅਧਿਆਪਕ ਪ੍ਰਵੀਨ ਕੁਮਾਰ ਅਤੇ ਨਰਿੰਦਰ ਕੁਮਾਰ ਵੀ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ)2.0 ਸ਼ੁਰੂ – ਕਮਿਸ਼ਨਰ ਨਗਰ ਨਿਗਮ
Next articleਸਰੋਜ ਗੁਪਤਾ ਨੇ ਰੈਡ ਕਰਾਸ ਦੇ ਵਿੰਗਸ ਪ੍ਰੋਜੈਕਟ ਨੂੰ ਦਿੱਤਾ ਇਕ ਲੱਖ ਰੁਪਏ ਦਾ ਯੋਗਦਾਨ