ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ):- ਪਿੰਡ ਭਰੋਮਜਾਰਾ ਵਿਖੇ ਸਥਿਤ ਸਾਹਿਬ ਸ਼੍ਰੀ ਕਾਂਸ਼ੀ ਰਾਮ ਲਾਇਬ੍ਰੇਰੀ ਵਿਖੇ ਦਲਿਤਾਂ ਦੇ ਮਸੀਹਾ, ਬਹੁਜਨ ਸਮਾਜ ਦੇ ਮਹਾਨ ਨਾਇਕ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਐਨ ਆਰ ਆਈ ਲਾਲ ਚੰਦ ਯੂਕੇ ਅਤੇ ਡਾ ਨਵਕਾਂਤ ਭਰੋਮਜਾਰਾ ਨੇ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਸਚਮੁੱਚ ਗਰੀਬਾਂ ਦੇ ਮਸੀਹਾ ਸਨ। ਉਨ੍ਹਾਂ ਨੇ ਬਹੁਜਨ ਸਮਾਜ ਪਾਰਟੀ ਦੀ ਸਥਾਪਨਾ ਕਰਕੇ ਗਰੀਬ, ਦਲਿਤਾਂ ਅਤੇ ਲਤਾੜਿਆ ਦੀ ਅਵਾਜ਼ ਨੂੰ ਬੁਲੰਦ ਕੀਤਾ ਅਤੇ ਸੰਘਰਸ਼ ਕੀਤਾ। ਇਸ ਮੌਕੇ ਜੱਥੇਦਾਰ ਤੀਰਥ ਸਿੰਘ ਅਤੇ ਰਾਜ ਪਾਲ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਵਿਚਾਰ ਵਿਮਰਸ਼ ਉਪਰੰਤ ਲੱਡੂ ਵੰਡੇ ਗਏ। ਇਸ ਮੌਕੇ ਮਾਸਟਰ ਸਤਨਾਮ ਚੰਦ, ਨਵਤੇਜ ਸਿੰਘ, ਸ਼ਿੰਦਰ ਪਾਲ, ਸੋਹਨ ਸਿੰਘ, ਗੁਰਪ੍ਰੀਤ ਸਿੰਘ, ਸੁਸ਼ੀਲ ਕੁਮਾਰ, ਸੰਦੀਪ ਕੁਮਾਰ ਅਤੇ ਰੋਹਿਤ ਕੁਮਾਰ ਆਦਿ ਵੀ ਹਾਜਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj