ਰੋਪੜ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾਂ ) ਬਹੁਜਨ ਸਮਾਜ ਪਾਰਟੀ ਰੋਪੜ ਦੇ ਸਾਬਕਾ ਜਿਲ੍ਹਾ ਪ੍ਰਧਾਨ ਗੋਲਡੀ ਪੁਰਖਾਲੀ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਾਂਗਰਸ ਦੇ ਐਲ ਓ ਪੀ ਸ੍ਰੀ ਰਾਹੁਲ ਗਾਂਧੀ ਵਲੋਂ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਅਪੀਲ ਕਰਨੀ ਕਿ ਬਹੁਜਨ ਮੂਵਮੈਂਟ ਦੇ ਪਿਤਾਮਾ ਸਾਹਿਬ ਕਾਸ਼ੀ ਰਾਮ ਜੀ ਨੂੰ ਭਾਰਤ ਰਤਨ ਦਿੱਤਾ ਜਾਵੇ ਇੱਕ ਸਲਾਘਾਯੋਗ ਕਦਮ ਹੈ। ਉੱਥੇ ਨਾਲ ਹੀ ਉਨ੍ਹਾਂ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਦੀ ਵੀ ਸਲਾਘਾ ਕੀਤੀ ਜਿਨ੍ਹਾਂ ਨੇ ਪੰਜਾਬ ਦੀ ਅਸੰਬਲੀ ਵਿੱਚ ਸਰਬਸੰਮਤੀ ਨਾਲ ਸਾਹਿਬ ਕਾਸ਼ੀ ਰਾਮ ਜੀ ਨੂੰ ਭਾਰਤ ਰਤਨ ਦੇਣ ਦਾ ਮਤਾ ਪਾਸ ਕਰਕੇ ਭਾਰਤ ਸਰਕਾਰ ਨੂੰ ਭੇਜਿਆ।ਉਨ੍ਹਾਂ ਵਿਰੋਧੀ ਪਾਰਟੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੇਕਰ ਵਿਰੋਧੀ ਪਾਰਟੀਆਂ ਚੰਗਾ ਕੰਮ ਕਰਦੀਆਂ ਹਨ ਤਾਂ ਚੰਗਾ ਕਹਿਣ ਤੋਂ ਵੀ ਪਿਛੇ ਨਹੀਂ ਹਟਣਾ ਚਾਹੀਦਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



