ਲੈਸਟਰ (ਇੰਗਲੈਂਡ),(ਸਮਾਜ ਵੀਕਲੀ) (ਸੁਖਜਿੰਦਰ ਸਿੰਘ ਢੱਡੇ)– ਦਸ਼ਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਚ ਇੰਗਲੈਂਡ ਦੇ ਸ਼ਹਿਰ ਲੈਸਟਰ ਦੇ ਗੁਰਦੁਆਰਾ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਵਿਖੇ ਵਿਸ਼ਾਲ ਕਵੀ ਦਰਬਾਰ ਸਜਾਇਆ ਗਿਆ।ਇਸ ਕਵੀ ਦਰਬਾਰ ਚ ਇੰਗਲੈਡ ਦੇ ਵੱਖ ਵੱਖ ਸ਼ਹਿਰਾਂ ਤੋਂ ਪ੍ਰਸਿੱਧ ਕਵੀਆਂ ਅਤੇ ਲੇਖਕਾਂ ਤਰਲੋਚਨ ਸਿੰਘ ਚੰਨ ਜੰਡਿਆਲਵੀ,,ਦਰਸਨ ਸਿੰਘ ਕੰਗ,ਪਾਲ ਸਿੰਘ, ਬਰਿੰਦਰ ਸਿੰਘ ਬਿੱਟੂ, ਗੁਰਨਾਮ ਸਿੰਘ ਨਵਾਂ ਸ਼ਹਿਰ, ਸਤਵਿੰਦਰ ਸਿੰਘ ਦਿਉਲ, ਮੁਖਤਿਆਰ ਸਿੰਘ, ਬਲਵੰਤ ਸਿੰਘ ਲਿੱਤਰਾਵਾਲੇ, ਗਿਆਨੀ ਮਲੂਕ ਸਿੰਘ, ਰਾਮ ਸਿੰਘ ਫਰਵਾਲਾ,ਕੇਅਰ ਸਿੰਘ, ਕੁਲਵਿੰਦਰ ਕੌਰ, ਸਵਿੰਦਰ ਸਿੰਘ ਸਮੇਤ ਹੋਰ ਬਹੁਤ ਸਾਰੇ ਕਵੀਆਂ ਅਤੇ ਲੇਖਕਾਂ ਨੇ ਨੇ ਭਾਗ ਲਿਆ, ਅਤੇ ਆਪੋ ਆਪਣੀਆਂ ਧਾਰਮਿਕ ਕਵਿਤਾਵਾਂ ਅਤੇ ਗੀਤਾਂ ਰਾਹੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਸਿੱਖ ਧਰਮ ਲਈ ਕੀਤੀਆਂ ਗਈਆਂ ਕੁਰਬਾਨੀਆਂ ਅਤੇ ਸਿੱਖ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਤੇ ਗੁਰੂ ਘਰ ਦੇ ਸਾਬਕਾ ਪ੍ਰਧਾਨ ਅਤੇ ਤੀਰ ਗਰੁੱਪ ਦੇ ਸਪੋਕਸਪਰਸਨ ਰਾਜਮਨਵਿੰਦਰ ਸਿੰਘ ਰਾਜਾ ਕੰਗ ਨੇ ਆਏ ਹੋਏ ਕਵੀਆਂ ਅਤੇ ਲੇਖਕਾਂ ਦਾ ਧੰਨਵਾਦ ਕੀਤਾ।ਇਸ ਮੌਕੇ ਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਲੇਖਕਾਂ ਅਤੇ ਕਵੀਆਂ ਨੂੰ ਨਗਦ ਰਾਸ਼ੀ ਅਤੇ ਸਿਰੋਪਾਓ ਭੇਂਟ ਕਰਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਤੇ ਲੈਸਟਰ ਦੇ ਪ੍ਰਸਿੱਧ ਕਵੀ ਅਤੇ ਲੇਖਕ ਦਰਸ਼ਨ ਸਿੰਘ ਕੰਗ ਦੀ ਧਾਰਮਿਕ ਕਿਤਾਬ “ਸਿੱਖੀ ਦਾ ਮਹਿਲ” ਵੀ ਰਿਲੀਜ਼ ਕੀਤੀ ਗਈ।ਇਸ ਮੌਕੇ ਤੇ ਲੈਸਟਰ ਸਿਟੀ ਕੌਂਸਲ ਦੇ ਕੌਂਸਲਰ ਕੁਲਵਿੰਦਰ ਸਿੰਘ ਜੌਹਲ,ਅਮਰੀਕ ਸਿੰਘ ਗਿੱਲ ਸਮੇਤ ਵੱਡੀ ਗਿਣਤੀ ਚ ਸੰਗਤਾਂ ਹਾਜ਼ਿਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj