ਕਪੂਰਥਲਾ, (ਸਮਾਜ ਵੀਕਲੀ) ( ਕੌੜਾ )– ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਆਰ ਸੀ ਐਫ ਰਿਦਮਿਕ ਯੋਗਾ ਪ੍ਰਤੀਯੋਗਤਾ ਵਿੱਚ ਦੂਜੇ ਸਥਾਨ ਤੇ ਰਿਹਾ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਦੱਸਿਆ ਕਿ ਬਾਵਾ ਲਾਲਵਾਨੀ ਪਬਲਿਕ ਸਕੂਲ ਕਪੂਰਥਲਾ ਵਿਖੇ ਸਹੋਦਿਆ ਅੰਤਰ ਸਕੂਲ ਰਿਧਮਿਕ ਯੋਗਾ ਪ੍ਰਤੀਯੋਗਤਾ ਕਰਵਾਈ ਗਈ । ਜਿਸ ਵਿੱਚ ਇਲਾਕੇ ਦੇ 14 ਸਕੂਲਾਂ ਨੇ ਭਾਗ ਲਿਆ ਅਤੇ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਆਰ ਸੀ ਐਫ ਨੇ ਇਸ ਪ੍ਰਤੀਯੋਗਿਤਾ ਵਿੱਚ ਹਿੱਸਾ ਲੈਂਦਿਆਂ ਦੂਜਾ ਸਥਾਨ ਹਾਸਲ ਕੀਤਾ । ਪ੍ਰਤਿਯੋਗਿਤਾ ਦੌਰਾਨ ਜੱਜਾਂ ਦੀ ਭੂਮਿਕਾ ਹਰਜਿੰਦਰ ਕੌਰ ਅਤੇ ਉਜਾਲਾ ਕਟਾਰੀਆ ਨੇ ਨਿਭਾਈ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਸਕੂਲ ਅਸੈਂਬਲੀ ਵਿੱਚ ਉਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਤ ਵੀ ਕੀਤਾ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly