ਸਕੂਲ ਦੇ ਵਿਦਿਆਰਥੀਆਂ ਤੇ ਖਿਡਾਰੀਆਂ ਦੀ ਭਵਿੱਖ ਵਿੱਚ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ- ਅਵਤਾਰ ਸਿੰਘ
ਕਪੂਰਥਲਾ, (ਸਮਾਜ ਵੀਕਲੀ) (ਕੌੜਾ)– ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਦਪੁਰ ਵਿਖੇ ਲੈਕਚਰਾਰ ਰਕੇਸ਼ ਕੁਮਾਰ ਸਰੀਰਕ ਸਿੱਖਿਆ ਅਤੇ ਕੁਲਬੀਰ ਸਿੰਘ ਪੀਟੀਆਈ ਦੀ ਦੇਖਰੇਖ ਹੇਠ ਚੱਲ ਰਹੇ ਖੇਡ ਸਿਖਲਾਈ ਕੈਂਪ ਦੌਰਾਨ ਲੈਕਚਰਾਰ ਰਕੇਸ਼ ਕੁਮਾਰ ਦੀ ਪ੍ਰੇਰਨਾ ਸਦਕਾ ਪਰਵਾਸੀ ਭਾਰਤੀ ਅਵਤਾਰ ਸਿੰਘ ਆਸਟਰੀਆ ਦੁਆਰਾ ਖਿਡਾਰੀਆਂ ਦੇ ਕੈਂਪ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ। ਇਸ ਦੌਰਾਨ ਉਹ ਸਕੂਲ ਵਿੱਚ ਚੱਲ ਰਹੇ ਖੇਡ ਕੈਂਪ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਤੇ ਉਹਨਾਂ ਨੇ ਖੇਡ ਕੈਂਪ ਦੌਰਾਨ ਵਿਦਿਆਰਥੀ ਖਿਡਾਰੀਆਂ ਨੂੰ ਆਸ਼ੀਰਵਾਦ ਦਿੰਦਿਆਂ ਹੋਇਆ। ਉਹਨਾਂ ਨੂੰ ਖੇਡਾਂ ਲਈ ਵੱਧ ਤੋਂ ਵੱਧ ਪ੍ਰੇਰਿਤ ਕਰਕੇ ਜਿੱਤ ਹਾਸਿਲ ਕਰਨ ਤੇ ਆਪਣੇ ਅਧਿਆਪਕਾਂ ਤੇ ਮਾਪਿਆਂ ਦਾ ਨਾਂ ਰੌਸ਼ਨ ਕਰਨ ਦੀ ਪ੍ਰੇਰਨਾ ਦਿੱਤੀ । ਇਸ ਦੌਰਾਨ ਉਹਨਾਂ ਨੇ ਸਕੂਲ ਪ੍ਰਬੰਧਕਾਂ ਤੇ ਖਿਡਾਰੀਆਂ ਦੇ ਕੋਚ ਰਕੇਸ਼ ਕੁਮਾਰ ਤੇ ਕੁਲਬੀਰ ਸਿੰਘ ਨੂੰ ਵਿਸ਼ਵਾਸ਼ ਦਿਵਾਇਆ ਕੇ ਉਹ ਭਵਿੱਖ ਵਿੱਚ ਵੀ ਸਕੂਲ ਦੇ ਪੜ੍ਨ ਵਾਲੇ ਵਿਦਿਆਰਥੀਆਂ ਤੇ ਖਿਡਾਰੀ ਵਿਦਿਆਰਥੀਆਂ ਦੀ ਹਰ ਪ੍ਰਕਾਰ ਸੰਭਵ ਸਹਾਇਤਾ ਕਰਦੇ ਰਹਿਣਗੇ ਇਸ ਮੌਕੇ ਤੇ ਹਰਮਿੰਦਰ ਸਿੰਘ ਐਸ ਐਲ ਏ, ਅਮਨਪ੍ਰੀਤ ਸਿੰਘ ਸਾਇੰਸ ਮਾਸਟਰ ,ਬਾਬਾ ਲਾਲ ਸਿੰਘ ਤੋਂ ਇਲਾਵਾ ਸਮੂਹ ਸਟਾਫ ਹਾਜ਼ਰ ਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly