ਫਗਵਾੜਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਅੱਜ ਸਭ ਤੋਂ ਪਹਿਲਾਂ ਸੰਤ ਕ੍ਰਿਸ਼ਨ ਨਾਥ ਚਹੇੜੂ ਵਾਲਿਆਂ ਨੇ ਐਡਵੋਕੇਟ ਸ ਅਵਤਾਰ ਸਿੰਘ ਕਰੀਮਪੁਰੀ ਜੀ ਨੂੰ ਅੱਗੇ ਵਧਣ ਦਾ ਅਸ਼ੀਰਵਾਦ ਦਿੱਤਾ ਹੈ ਉਨ੍ਹਾਂ ਕਿਹਾ ਕਿ ਅੱਜ ਸਾਡੇ ਮਸੀਹਾ ਦਾ ਜਨਮ ਦਿਨ ਹੈ ਦਿਨ ਹੈ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਲੱਗੇ ਰਹਿਣਾ ਚਾਹੀਦਾ ਹੈ ਕਿਉਂਕਿ ਕੋਸ਼ਿਸ਼ ਕਰਨ ਵਾਲਿਆਂ ਦੀ ਕਦੇ ਹਾਰ ਨਹੀਂ ਹੁੰਦੀ। ਜਿਨ੍ਹਾਂ ਲੋਕਾਂ ਨੂੰ ਉਸ ਰਹਿਬਰ ਨੇ ਬਸਪਾ ਦੇ ਲਈ ਕੰਮ ਕਰਨਾ ਸਿਖਾਇਆ ਅਤੇ ਉਹ ਵਰਕਰ ਵੀ ਬਿਨਾਂ ਕਿਸੇ ਲਾਲਸਾ ਤੋਂ ਕੰਮ ਕਰੀ ਜਾਂਦੇ ਹਨ ਉਨ੍ਹਾਂ ਨੇ ਕਰੀਮਪੁਰੀ ਸਾਹਿਬ ਜੀ ਨੂੰ ਅਸ਼ੀਰਵਾਦ ਦਿੱਤਾ ਅਤੇ ਸਮਾਜ ਦੇ ਲੋਕਾਂ ਨੂੰ ਉਹਨਾਂ ਦਾ ਸਾਥ ਦੇਣ ਲਈ ਕਿਹਾ ਐਡਵੋਕੇਟ ਸ ਅਵਤਾਰ ਸਿੰਘ ਕਰੀਮਪੁਰੀ ਜੀ ਨੇ ਸੰਤਾਂ ਦਾ ਸ਼ੁਕਰੀਆ ਧੰਨਵਾਦ ਕੀਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj