HOME ਸੰਤ-ਮਹਾਪੁਰਸ਼ ਸਮਾਜ ਨੂੰ ਸਦਭਾਵਨਾ ਤੇ ਸੇਵਾ ਦਾ ਸੰਦੇਸ਼ ਦਿੰਦੇ ਹਨ – ਡਾ....

ਸੰਤ-ਮਹਾਪੁਰਸ਼ ਸਮਾਜ ਨੂੰ ਸਦਭਾਵਨਾ ਤੇ ਸੇਵਾ ਦਾ ਸੰਦੇਸ਼ ਦਿੰਦੇ ਹਨ – ਡਾ. ਰਵਜੋਤ ਸਿੰਘ

9

ਹੁਸ਼ਿਆਰਪੁਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸੰਤ ਬਾਬਾ ਸ਼ਾਮ ਸਿੰਘ ਬੈਂਸਤਾਨੀ ਵਾਲਿਆਂ ਤੀਜੀ ਬਰਸੀ ਮੌਕੇ ਹੋਏ ਸਮਾਗਮ ਵਿਚ ਹਾਜ਼ਰੀ ਲਗਾਈ। ਇਸ ਮੌਕੇ ਉਨ੍ਹਾਂ ਗੁਰੂ ਮਹਾਰਾਜ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਕਿਹਾ ਕਿ ਅਜਿਹੇ ਮਹਾਪੁਰਖਾਂ ਦੀਆਂ ਸਿੱਖਿਆਵਾਂ ਸਮਾਜ ਨੂੰ ਏਕਤਾ, ਪਿਆਰ ਅਤੇ ਸੇਵਾ ਦਾ ਮਾਰਗ ਦਿਖਾਉਂਦੀਆਂ ਹਨ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਸੰਤ- ਮਹਾਪੁਰਸ਼ ਹਮੇਸ਼ਾ ਮਨੁੱਖਤਾ ਦੀ ਭਲਾਈ ਲਈ ਕੰਮ ਕਰਦੇ ਹਨ ਅਤੇ ਉਨ੍ਹਾਂ ਦੁਆਰਾ ਦਿੱਤੀਆਂ ਗਈਆਂ ਸਿੱਖਿਆਵਾਂ ਸਮਾਜ ਨੂੰ ਬਿਹਤਰ ਸੇਧ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸੰਤ ਬਾਬਾ ਸ਼ਾਮ ਸਿੰਘ ਜੀ ਦਾ ਜੀਵਨ ਕੁਰਬਾਨੀ, ਨਿਮਰਤਾ ਅਤੇ ਸੇਵਾ ਦਾ ਪ੍ਰਤੀਕ ਰਿਹਾ ਹੈ, ਜਿਨ੍ਹਾਂ ਦੀ ਯਾਦ ਅੱਜ ਵੀ ਲੋਕਾਂ ਦੇ ਦਿਲਾਂ ਵਿਚ ਵਸਦੀ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਟੈਗੋਰ ਨਗਰ ‘ਚ ਟਿਊਬਵੈੱਲ ਕਾਰਜ ਦਾ ਕੀਤਾ ਉਦਘਾਟਨ
Next articleਸਫਲਤਾ ਦਾ ਸ਼ਾਰਟਕੱਟ ਨਹੀਂ, ਨੌਜਵਾਨ ਲੰਬੇ ਨਿਵੇਸ਼ ’ਤੇ ਧਿਆਨ ਕੇਂਦਰਿਤ ਕਰਨ- ਪਰਮਜੀਤ ਸੱਚਦੇਵਾ