ਨਵੀਂ ਦਿੱਲੀ — ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲਿਆਂ ‘ਚ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਫੈਸਲੇ ਤੋਂ ਠੀਕ ਪਹਿਲਾਂ ਸੱਜਣ ਕੁਮਾਰ ਨੇ ਸਜ਼ਾ ‘ਚ ਰਾਹਤ ਦੀ ਅਪੀਲ ਕੀਤੀ ਸੀ ਅਤੇ ਕਿਹਾ ਸੀ ਕਿ ਇਸ ਮਾਮਲੇ ‘ਚ ਮੈਨੂੰ ਮੌਤ ਦੀ ਸਜ਼ਾ ਦੇਣ ਦਾ ਕੋਈ ਆਧਾਰ ਨਹੀਂ ਹੈ। ਸੱਜਣ ਕੁਮਾਰ ਨੇ ਕਿਹਾ, “ਮੈਂ 80 ਸਾਲ ਦਾ ਹਾਂ, ਵਧਦੀ ਉਮਰ ਦੇ ਨਾਲ ਕਈ ਬਿਮਾਰੀਆਂ ਤੋਂ ਪੀੜਤ ਹਾਂ, ਅਤੇ 2018 ਤੋਂ ਜੇਲ੍ਹ ਵਿੱਚ ਹਾਂ। ਉਦੋਂ ਤੋਂ ਮੈਨੂੰ ਕੋਈ ਫਰਲੋ/ਪੈਰੋਲ ਨਹੀਂ ਮਿਲੀ ਹੈ।”
ਉਸਨੇ ਕਿਹਾ, “ਉਹ 1984 ਦੇ ਦੰਗਿਆਂ ਤੋਂ ਬਾਅਦ ਕਿਸੇ ਵੀ ਅਪਰਾਧਿਕ ਮਾਮਲੇ ਵਿੱਚ ਸ਼ਾਮਲ ਨਹੀਂ ਸੀ। ਅਦਾਲਤ ਨੂੰ ਮਨੁੱਖੀ ਪੱਖ ਨੂੰ ਧਿਆਨ ਵਿਚ ਰੱਖਦਿਆਂ ਇਸ ਮਾਮਲੇ ਵਿਚ ਉਸ ਲਈ ਘੱਟੋ-ਘੱਟ ਸਜ਼ਾ ਤੈਅ ਕਰਨੀ ਚਾਹੀਦੀ ਹੈ। ਇਹ ਮਾਮਲਾ 1 ਨਵੰਬਰ 1984 ਨੂੰ ਦਿੱਲੀ ਦੇ ਸਰਸਵਤੀ ਵਿਹਾਰ ਇਲਾਕੇ ਵਿੱਚ ਦੋ ਸਿੱਖ ਨਾਗਰਿਕਾਂ ਜਸਵੰਤ ਸਿੰਘ ਅਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੇ ਕਤਲ ਨਾਲ ਸਬੰਧਤ ਹੈ। ਇਸ ਸਮੇਂ ਦੌਰਾਨ ਸਿੱਖਾਂ ਦਾ ਕਤਲੇਆਮ ਹੋਇਆ ਅਤੇ ਉਨ੍ਹਾਂ ਦੇ ਘਰਾਂ ਨੂੰ ਅੱਗ ਲਾ ਦਿੱਤੀ ਗਈ। ਇਸ ਮਾਮਲੇ ਸਬੰਧੀ ਪਹਿਲਾਂ ਪੰਜਾਬੀ ਬਾਗ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਬਾਅਦ ‘ਚ ਜਸਟਿਸ ਜੀਪੀ ਮਾਥੁਰ ਕਮੇਟੀ ਦੀ ਸਿਫ਼ਾਰਿਸ਼ ‘ਤੇ ਗਠਿਤ ਵਿਸ਼ੇਸ਼ ਜਾਂਚ ਟੀਮ ਨੇ ਮਾਮਲੇ ਦੀ ਜਾਂਚ ਕੀਤੀ ਅਤੇ ਚਾਰਜਸ਼ੀਟ ਦਾਖ਼ਲ ਕੀਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly