ਕਪੂਰਥਲਾ(ਕੌੜਾ)- ਪਿੰਡ ਦਬੂਲੀਆਂ ਵਿਖੇ ਕਰਵਾਏ ਗਏ ਦੂਸਰੇ ਆਲ ਇੰਡੀਆ ਬਲਕਾਰ ਸਿੰਘ ਚੀਮਾ ਬਾਸਕਟਬਾਲ ਟੂਰਨਾਮੈਂਟ ਦੇ ਸਫਲਤਾ ਪੂਰਵਕ ਨੇਪੜੇ ਚੜਨ ਤੇ ਟੂਰਨਾਮੈਂਟ ਦੇ ਮੁੱਖ ਪ੍ਰਬੰਧਕ ਅਰਜੁਨ ਐਵਾਰਡੀ ਸੱਜਣ ਸਿੰਘ ਚੀਮਾ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਸੁਲਤਾਨਪੁਰ ਲੋਧੀ ਨੇ ਦੇਸ਼ ਦੇ ਵੱਖ ਵੱਖ ਸੂਬਿਆਂ ਤੋਂ ਆਏ ਹੋਏ ਖਿਡਾਰੀਆਂ, ਖੇਡ ਪ੍ਰਮੋਟਰਾਂ, ਟੂਰਨਾਮੈਂਟ ਦੇ ਸਪੌਸਰਾਂ, ਦਰਸ਼ਕਾਂ, ਹਲਕੇ ਦੇ ਆਮ ਆਦਮੀ ਪਾਰਟੀ ਦੇ ਜੁਝਾਰੂ ਵਰਕਰਾਂ, ਬਲਾਕ ਪ੍ਰਧਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਜਿਨ੍ਹਾਂ ਦੇ ਸਹਿਯੋਗ ਸਦਕਾ ਹੀ ਟੂਰਨਾਮੈਂਟ ਆਪਣਾ ਅਸਲ ਮਕਸਦ ਪੂਰਾ ਕਰਦਾ ਹੋਇਆ ਸਮਾਪਤ ਹੋਇਆ। ਸੱਜਣ ਸਿੰਘ ਚੀਮਾ ਨੇ ਕਿਹਾ ਕਿ ਅਜਿਹੇ ਟੂਰਨਾਮੈਂਟ ਕਰਵਾਉਣ ਦਾ ਉਹਨਾਂ ਦਾ ਮਕਸਦ ਇਲਾਕੇ ਦੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ ਹੈ। ਟੂਰਨਾਮੈਂਟ ਦੌਰਾਨ ਦਰਸ਼ਕਾਂ ਦੇ ਮਿਲੇ ਸਹਿਯੋਗ ਨੂੰ ਦੇਖ ਕੇ ਉਹਨਾਂ ਕਿਹਾ ਕਿ ਉਹਨਾਂ ਨੂੰ ਮਹਿਸੂਸ ਹੋ ਰਿਹਾ ਹੈ ਕਿ ਉਹ ਜਿਸ ਸੁਪਨੇ ਨੂੰ ਸੰਜੋਅ ਰਹੇ ਹਨ ਉਹ ਹੌਲੀ ਹੌਲੀ ਪੂਰਾ ਹੋ ਰਿਹਾ ਹੈ। ਸੱਜਣ ਸਿੰਘ ਚੀਮਾ ਨੇ ਦੱਸਿਆ ਕਿ ਸਾਲ 2025 ਵਿੱਚ ਹੋਣ ਵਾਲੇ ਟੂਰਨਾਮੈਂਟ ਨੂੰ ਲੈ ਕੇ ਹੁਣ ਤੋਂ ਹੀ ਇਲਾਕੇ ਦੇ ਲੋਕਾਂ ਵਿੱਚ ਉਤਸਾਹ ਸੱਜਣ ਸਿੰਘ ਚੀਮਾ ਨੇ ਦੱਸਿਆ ਕਿ ਸਾਲ 2025 ਵਿੱਚ ਹੋਣ ਵਾਲੇ ਟੂਰਨਾਮੈਂਟ ਨੂੰ ਲੈ ਕੇ ਹੁਣ ਤੋਂ ਹੀ ਇਲਾਕੇ ਦੇ ਲੋਕਾਂ ਵਿੱਚ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਅਗਲੇ ਸਾਲ ਹੋਣ ਵਾਲੇ ਟੂਰਨਾਮੈਂਟ ਵਾਸਤੇ ਸਹਿਯੋਗੀ ਸੱਜਣ ਹੋਣ ਤੋਂ ਹੀ ਅੱਗੇ ਆ ਗਏ ਹਨ। ਉਹਨਾਂ ਇਸ ਨੂੰ ਖੇਡਾਂ ਦੇ ਖੇਤਰ ਵਿੱਚ ਇੱਕ ਚੰਗਾ ਕਦਮ ਦੱਸਿਆ ਹੈ। ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਜਿੱਥੇ ਨਵੀਂ ਖੇਡ ਨੀਤੀ ਹੋਂਦ ਵਿੱਚ ਲਿਆਂਦੀ ਗਈ ਹੈ। ਜਿਸ ਦਾ ਖਿਡਾਰੀਆਂ ਨੂੰ ਬਹੁਤ ਵੱਡਾ ਲਾਭ ਹੋ ਰਿਹਾ ਹੈ। ਇਸੇ ਤਹਿਤ ਹੀ ਸੂਬੇ ਭਰ ਵਿੱਚ ਨਵੇਂ ਖੇਡ ਮੈਦਾਨ ਬਣਾਏ ਜਾ ਰਹੇ ਹਨ ਅਤੇ ਨੌਜਵਾਨਾਂ ਦੇ ਵਿੱਚ ਖੇਡਾਂ ਪ੍ਰਤੀ ਹੋਰ ਰੁਚੀ ਪੈਦਾ ਕਰਨ ਵਾਸਤੇ ਵੱਖ-ਵੱਖ ਤਰਹਾਂ ਦੇ ਖੇਡ ਈਵੈਂਟ ਸ਼ੁਰੂ ਕੀਤੇ ਗਏ ਹਨ। ਇਸੇ ਤਹਿਤ ਹੀ ਸੂਬੇ ਭਰ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਜਾ ਰਹੀਆਂ ਹਨ। ਜਿਨਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਆਪਣਾ ਹੁਨਰ ਦਿਖਾਉਣ ਦਾ ਵੱਡਾ ਮੌਕਾ ਮਿਲ ਰਿਹਾ ਹੈ। ਉਹਨਾਂ ਕਿਹਾ ਕਪੂਰਥਲਾ ਕਬੱਡੀ ਦੇ ਨਾਲ ਨਾਲ ਬਾਸਕਟਬਾਲ ਦੀ ਵੀ ਨਰਸਰੀ ਹੈ ਅਤੇ ਆਉਂਦੇ ਸਮੇਂ ਵਿੱਚ ਕਪੂਰਥਲਾ ਜ਼ਿਲ੍ਹੇ ਵਿੱਚੋਂ ਹੋਰ ਵਿਸ਼ਵ ਪੱਧਰੀ ਬਾਸਕਟਬਾਲ ਦੇ ਖਿਡਾਰੀ ਪੈਦਾ ਹੋਣਗੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly