ਮੀਂਹ ਨੇ ਖੋਲ੍ਹੀ ਪੰਜਾਬ ਮੰਡੀ ਬੋਰਡ ਦੇ ਦਾਅਵਿਆਂ ਦੀ ਪੋਲ:ਸੱਜਣ ਸਿੰਘ
ਕਪੂਰਥਲਾ/ ਸੁਲਤਾਨਪੁਰ ਲੋਧੀ (ਸਮਾਜ ਵੀਕਲੀ) (ਕੌੜਾ)- ਸੁਲਤਾਨਪੁਰ ਲੋਧੀ ਦੀ ਨਵੀਂ ਦਾਣਾ ਮੰਡੀ ਚ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਨੇ ਆਪਣੇ ਸਾਥੀਆਂ ਨਾਲ ਸੁਲਤਾਨਪੁਰ ਲੋਧੀ ਦੀ ਨਵੀਂ ਦਾਣਾ ਮੰਡੀ ਦਾ ਦੌਰਾ ਕੀਤਾ।ਇਸ ਦੌਰਾਨ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਨੇ ਆੜ੍ਹਤੀਆਂ,ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੁਸ਼ਕਲਾਂ ਸੁਣੀਆਂ ।ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਨੇ ਕਿਹਾ ਕਿ ਮੰਡੀ ਬੋਰਡ ਵੱਲੋਂ ਕੀਤੇ ਗਏ ਪ੍ਰਬੰਧਾਂ ਚ ਕਾਫੀ ਖਾਮੀਆਂ ਨਜ਼ਰ ਆਈਆਂ ।ਨਾਂ ਤਾਂ ਉੱਥੇ ਸਫ਼ਾਈ ਦਾ ਕੋਈ ਪੁਖਤਾ ਪ੍ਰਬੰਧ ਸੀ ।ਅਤੇ ਸੀਵਰੇਜ ਬੰਦ ਪਏ ਸਨ।ਸੀਵਰੇਜ ਦਾ ਗੰਦਾ ਪਾਣੀ ਓਵਰਫਲੋਅ ਹੋ ਕੇ ਕਿਸਾਨਾਂ ਦੀ ਫਸਲ ਵਿੱਚ ਮਿਲ ਰਿਹਾ ਸੀ ।ਜਿਸ ਕਾਰਨ ਕਿਸਾਨ ਅਤੇ ਆੜ੍ਹਤੀਏ ਵੀ ਪ੍ਰੇਸ਼ਾਨ ਸਨ ।
ਉਹਨਾਂ ਨੇ ਕਿਹਾ ਕਿ ਪੰਜਾਬ ਦਾ ਅੰਨਦਾਤਾ ਤਾਂ ਪਹਿਲੇ ਹੀ ਆਰਥਿਕ ਮੰਦੀ ਚੋਂ ਗੁਜ਼ਰ ਰਿਹਾ ਹੈ।ਪਰ ਅੱਜ ਹੋਈ ਬਾਰਿਸ਼ ਦੇ ਕਾਰਨ ਕਿਸਾਨਾਂ ਦੇ ਚਿਹਰਿਆਂ ਤੇ ਉਦਾਸੀ ਛਾ ਗਈ ਹੈ । ਸੱਜਣ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੰਡੀ ਬੋਰਡ ਵੱਲੋਂ ਸੁਲਤਾਨਪੁਰ ਲੋਧੀ ਅਤੇ ਪੰਜਾਬ ਭਰ ਦੀਆਂ ਸਮੂਹ ਮੰਡੀਆਂ ਚ ਪੁਖਤਾ ਪ੍ਰਬੰਧ ਕੀਤੇ ਜਾਣ ।ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਦੀ ਛੇਤੀ ਖ਼ਰੀਦ ਸ਼ੁਰੂ ਨਹੀਂ ਹੋਈ। ਤਾਂ ਸੁਲਤਾਨਪੁਰ ਲੋਧੀ ਮੰਡੀ ਚ ਝੋਨੇ ਦੀਆਂ ਬੋਰੀਆਂ ਦੇ ਅੰਬਾਰ ਲੱਗ ਜਾਣਗੇ। ਜਿਸ ਕਾਰਨ ਆਉਣ ਵਾਲੇ ਦਿਨਾਂ ਚ ਵੀ ਕਿਸਾਨਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ ।
ਉਨ੍ਹਾਂ ਨੇ ਕਿਹਾ ਕਿ ਮੰਡੀ ਵਿੱਚ ਕਿਸਾਨਾਂ ਦੀ ਖੁੱਲ੍ਹੇ ਆਸਮਾਨ ਥੱਲੇ ਪਈ ਫਸਲ ਬਾਰਿਸ਼ ਹੋਣ ਕਾਰਨ ਖ਼ਰਾਬ ਹੋ ਜਾਂਦੀ ਹੈ । ਪ੍ਰੰਤੂ ਪੰਜਾਬ ਸਰਕਾਰ ਨੇ ਕਦੇ ਵੀ ਧਿਆਨ ਨਹੀਂ ਦਿੱਤਾ ।ਉਨ੍ਹਾਂ ਨੇ ਕਿਹਾ ਕਿ ਸਿਰਫ ਕਾਂਗਰਸ ਪਾਰਟੀ ਦੇ ਲੀਡਰ ਲੋਕਾਂ ਨੂੰ ਗੁੰਮਰਾਹ ਕਰਨ ਲਈ ਮੰਡੀ ਵਿੱਚ ਪੁਖਤਾ ਪ੍ਰਬੰਧਾਂ ਦੀਆਂ ਅਖ਼ਬਾਰਾਂ ਚ ਸੁਰਖ਼ੀਆਂ ਬਣਾ ਰਹੇ ਹਨ ।ਅਸਲ ਹਕੀਕਤ ਇਹ ਹੈ ਕਿ ਮੰਡੀ ਬੋਰਡ ਵਿਚ ਲੱਖਾਂ ਰੁਪਿਆ ਹੋਣ ਦੇ ਬਾਵਜੂਦ ਵੀ ਮੰਡੀ ਵਿੱਚ ਕਿਸਾਨਾਂ ਨੂੰ ਸੁਵਿਧਾਵਾਂ ਉਪਲੱਬਧ ਨਹੀਂ ਕਰਵਾਈਆਂ ਜਾ ਰਹੀਆਂ ।
ਅਤੇ ਉਹਨਾਂ ਨੇ ਕੇਦਰ ਸਰਕਾਰ ਵੱਲੋਂ ਝੋਨੇ ਦੀ ਫਸਲ ਦੀ ਖਰੀਦ 11 ਅਕਤੂਬਰ ਤੋਂ ਹੋਣ ਵਾਲੇ ਫ਼ੈਸਲੇ ਦੀ ਨਿੰਦਾ ਕਰਦਾ ਹਾਂ ।ਉਹਨਾਂ ਨੇ ਮੰਗ ਕੀਤੀ ਕਿ ਜਲਦ ਜਲਦ ਤੋਂ ਝੋਨੇ ਦੀ ਫਸਲ ਦੀ ਖਰੀਦ ਸ਼ੁਰੂ ਕਰਵਾਈ ਜਾਵੇ । ਇਸ ਮੌਕੇ ਜਿਲ੍ਹਾ ਪ੍ਰਧਾਨ ਕਿਸਾਨ ਵਿੰਗ ਕਰਮਜੀਤ ਸਿੰਘ ,ਕਮਲਪ੍ਰੀਤ ਸੋਨੀ ਸਰਕਲ ਇੰਚਾਰਜ ,ਬਿੱਟੂ ਜੈਨਪੁਰ, ,ਜਸਵੰਤ ਮੱਲੀ,ਹਰਦੀਪ ਸਿੰਘ ,ਰਿੰਕਾ,ਲਵਪ੍ਰੀਤ ਸਿੰਘ ,ਨਰਿੰਦਰ ਸਿੰਘ ਖਿੰਡਾ ,ਸਾਬਕਾ ਸਰਪੰਚ ਬਲਬੀਰ ਸਿੰਘ ਮਸੀਤਾਂ ਰਜਿੰਦਰ ਸਿੰਘ ਜੈਨਪੁਰ ਆਦਿ ਮੌਜੂਦ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly