ਮੁੰਬਈ— ਅਭਿਨੇਤਾ ਸਲਮਾਨ ਖਾਨ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਪੁਲਸ ਨੇ ਮੁੰਬਈ ਦੇ ਬਾਂਦਰਾ ਸਥਿਤ ਘਰ ਨੂੰ ਬੁਲੇਟਪਰੂਫ ਕਰ ਦਿੱਤਾ ਅਤੇ ਘਰ ਦੇ ਬਾਹਰ ਹਾਈਟੈਕ ਸੁਰੱਖਿਆ ਵੀ ਤਾਇਨਾਤ ਕਰ ਦਿੱਤੀ। ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਹਾਈ ਰੈਜ਼ੋਲਿਊਸ਼ਨ ਸੀਸੀਟੀਵੀ ਕੈਮਰੇ ਲਗਾਉਣ ਦੇ ਨਾਲ, ਪੁਲਿਸ ਨੇ ਘਰ ਦੇ ਬਿਲਕੁਲ ਸਾਹਮਣੇ ਇੱਕ ਚੌਕੀ ਵੀ ਸਥਾਪਤ ਕੀਤੀ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ 14 ਅਪ੍ਰੈਲ ਨੂੰ ਸਲਮਾਨ ਖਾਨ ਦੇ ਘਰ ‘ਤੇ 5 ਰਾਉਂਡ ਫਾਇਰ ਕੀਤੇ ਗਏ ਸਨ, ਜਿਸ ਤੋਂ ਕੁਝ ਮਹੀਨਿਆਂ ਬਾਅਦ ਸਲਮਾਨ ਦੇ ਕਰੀਬੀ ਅਤੇ ਐੱਨਸੀਪੀ ਨੇਤਾ ਬਾਬਾ ਸਿੱਦੀਕੀ ਦੀ ਵੀ ਹੱਤਿਆ ਕਰ ਦਿੱਤੀ ਗਈ ਸੀ। ਇਨ੍ਹਾਂ ਸਾਰੀਆਂ ਸਥਿਤੀਆਂ ਦੇ ਮੱਦੇਨਜ਼ਰ, ਸਲਮਾਨ ਖਾਨ ਦੀ ਬਾਲਕੋਨੀ ‘ਤੇ ਬੁਲੇਟ ਪਰੂਫ ਗਲਾਸ ਵਿਸ਼ੇਸ਼ ਤੌਰ ‘ਤੇ ਲਗਾਇਆ ਗਿਆ ਸੀ, ਜਿੱਥੋਂ ਸਲਮਾਨ ਆਪਣੇ ਪ੍ਰਸ਼ੰਸਕਾਂ ਦਾ ਸਵਾਗਤ ਕਰਦੇ ਹਨ। ਗਲੈਕਸੀ ਅਪਾਰਟਮੈਂਟ ਦੇ ਬਾਹਰ ਵੀ ਉੱਚ ਸੁਰੱਖਿਆ ਤਾਇਨਾਤ ਕੀਤੀ ਗਈ ਹੈ।
ਦੱਸ ਦੇਈਏ ਕਿ ਸਲਮਾਨ ਖਾਨ ਨੂੰ ਪਿਛਲੇ ਕਈ ਦਿਨਾਂ ਤੋਂ ਲਾਰੇਂਸ ਦੇ ਨਾਂ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਜਾਣਕਾਰੀ ਮੁਤਾਬਕ 1998 ‘ਚ ਕਾਲੇ ਹਿਰਨ ਦੇ ਸ਼ਿਕਾਰ ਦੀ ਘਟਨਾ ਨੂੰ ਲੈ ਕੇ ਬਿਸ਼ਨੋਈ ਭਾਈਚਾਰਾ ਗੁੱਸੇ ‘ਚ ਹੈ। ਸ਼ਿਕਾਰ ਦੀ ਘਟਨਾ ਦਾ ਹਵਾਲਾ ਦਿੰਦੇ ਹੋਏ, ਲਾਰੈਂਸ ਨੇ ਇੱਕ ਇੰਟਰਵਿਊ ਵਿੱਚ ਅਦਾਕਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਅਜਿਹੇ ‘ਚ ਅਭਿਨੇਤਾ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਪੁਲਸ ਨੇ ਉਨ੍ਹਾਂ ਦੇ ਘਰ ਨੂੰ ਬੁਲੇਟ ਪਰੂਫ ਬਣਾ ਦਿੱਤਾ ਹੈ ਅਤੇ ਘਰ ਦੇ ਬਾਹਰ ਸੁਰੱਖਿਆ ਦੇ ਵੀ ਪੁਖਤਾ ਇੰਤਜ਼ਾਮ ਕੀਤੇ ਹਨ। ਸਲਮਾਨ ਖਾਨ ਦੇ ਦੋਸਤ ਅਤੇ ਐੱਨਸੀਪੀ ਨੇਤਾ ਬਾਬਾ ਸਿੱਦੀਕੀ ਦੇ ਕਤਲ ਕੇਸ ਵਿੱਚ ਮੁੰਬਈ ਕ੍ਰਾਈਮ ਬ੍ਰਾਂਚ ਨੇ ਕਤਲ ਦੇ 85 ਦਿਨਾਂ ਬਾਅਦ ਵਿਸ਼ੇਸ਼ ਮਕੋਕਾ ਅਦਾਲਤ ਵਿੱਚ 4,590 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਇਹ ਚਾਰਜਸ਼ੀਟ ਵੱਖ-ਵੱਖ ਰਾਜਾਂ ਤੋਂ ਗ੍ਰਿਫ਼ਤਾਰ ਕੀਤੇ ਗਏ 26 ਮੁਲਜ਼ਮਾਂ ਅਤੇ 3 ਭਗੌੜੇ ਮੁਲਜ਼ਮਾਂ ਸ਼ੁਭਮ ਲੋਨਕਰ, ਜ਼ੀਸ਼ਾਨ ਅਖ਼ਤਰ ਅਤੇ ਅਨਮੋਲ ਬਿਸ਼ਨੋਈ ਖ਼ਿਲਾਫ਼ ਦਾਇਰ ਕੀਤੀ ਗਈ ਸੀ। ਚਾਰਜਸ਼ੀਟ ਵਿੱਚ ਕੁੱਲ 180 ਗਵਾਹਾਂ ਦੇ ਬਿਆਨ ਦਰਜ ਕੀਤੇ ਗਏ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly