ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪੰਜਾਬ ਸਰਕਾਰ ਵੱਲੋਂ ‘ਸਬ ਮਿਸ਼ਨ ਆਨ ਐਗਰੀਕਲਚਰ ਮੈਕੇਨਾਈਜ਼ੇਸ਼ਨ’ (ਸਮੈਮ) ਸਕੀਮ ਅਧੀਨ ਸਾਲ 2024-25 ਦੌਰਾਨ ਕਿਸਾਨਾਂ ਨੂੰ ਮਸ਼ੀਨਾਂ ਸਬਸਿਡੀ ਉੱਤੇ ਦੇਣ ਲਈ ਪੋਰਟਲ ਉੱਪਰ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ।ਇਸ ਸਬੰਧ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਮੁੱਖ ਖੇਤੀਬਾੜੀ ਅਫਸਰ ਡਾ. ਰਜਿੰਦਰ ਕੁਮਾਰ ਕੰਬੋਜ ਨੇ ਦੱਸਿਆ ਕਿ ਇਸ ਸਕੀਮ ਤਹਿਤ ਮਸ਼ੀਨਾਂ ਉਪਦਾਨ ਉੱਤੇ ਲੈਣ ਲਈ ਕਿਸਾਨਾਂ ਵੱਲੋਂ ਅਰਜ਼ੀਆਂ ਪ੍ਰਾਪਤ ਹੋਈਆਂ ਹਨ।
ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਐੱਸ.ਸੀ. ਅਤੇ ਜਨਰਲ ਸ਼੍ਰੇਣੀ ਦੇ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਉਪਦਾਨ ਉੱਤੇ ਦੇਣ ਲਈ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਵੱਖ-ਵੱਖ ਟੀਚੇ ਅਲਾਟ ਹੋਏ ਹਨ ਅਤੇ ਇਨ੍ਹਾਂ ਟੀਚਿਆਂ ਅਨੁਸਾਰ ਕਿਸਾਨਾਂ ਨੂੰ ਮਸ਼ੀਨਾਂ ਉਪਦਾਨ ‘ਤੇ ਦੇਣ ਲਈ ਕੁੱਲ ਪ੍ਰਾਪਤ ਹੋਈਆਂ ਅਰਜ਼ੀਆਂ ਦੀ ਚੋਣ ਲਾਟਰੀ ਰਾਹੀਂ 9 ਅਕਤੂਬਰ 2024 ਨੂੰ ਦਫ਼ਤਰ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਕਮਰਾ ਨੰ. 202 ਵਿਖੇ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਸ਼ੀਨਾਂ ਦਾ ਡਰਾਅ ਨਿਰਪੱਖ ਤਰੀਕੇ ਨਾਲ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਦੀ ਪ੍ਰਧਾਨਗੀ ਹੇਠ ਗਠਿਤ ਕੀਤੀ ਕਮੇਟੀ ਦੀ ਹਾਜ਼ਰੀ ਵਿੱਚ ਕੱਢਿਆ ਜਾਵੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly