ਮੁੰਬਈ (ਸਮਾਜ ਵੀਕਲੀ): ਮਹਾਰਾਸ਼ਟਰ ਦੇ ਮੰਤਰੀ ਨਵਾਬ ਮਲਿਕ ਨੇ ਅੱਜ ਐੱਨਸੀਬੀ ਦੇ ਅਧਿਕਾਰੀ ਸਮੀਰ ਵਾਨਖੇੜੇ ’ਤੇ ਗ਼ੈਰਕਾਨੂੰਨੀ ਢੰਗ ਨਾਲ ਫੋਨ ਟੈਪ ਕਰਨ ਦਾ ਦੋਸ਼ ਲਾਇਆ ਹੈ ਤੇ ਕਿਹਾ ਕਿ ਉਹ ਅਧਿਕਾਰੀਆਂ ਦੇ ਗਲਤ ਕੰਮਾਂ ਬਾਰੇ ਇੱਕ ਪੱਤਰ ਏਜੰਸੀ ਦੇ ਮੁਖੀ ਨੂੰ ਸੌਂਪਣਗੇ। ਮਲਿਕ ਨੇ ਕਿਹਾ, ‘ਸਮੀਰ ਵਾਨਖੇੜੇ ਮੁੰਬਈ ਤੇ ਥਾਨੇ ਦੇ ਦੋ ਲੋਕਾਂ ਰਹੀਂ ਕੁਝ ਲੋਕਾਂ ਦੇ ਮੋਬਾਈਲ ਫੋਨ ’ਤੇ ਗ਼ੈਰਕਾਨੂੰਨੀ ਢੰਗ ਨਾਲ ਨਜ਼ਰ ਰੱਖ ਰਹੇ ਹਨ।’ ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਵਾਨਖੇੜੇ ਨੇ ਪੁਲੀਸ ਤੋਂ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਦੀ ਕਾਲ ਡਿਟੇਲ ਰਿਕਾਰਡ ਮੰਗਿਆ ਸੀ। ਇਸੇ ਦੌਰਾਨ ਭਾਰਤੀ ਜਨਤਾ ਯੁਵਾ ਮੋਰਚਾ, ਮੁੰਬਈ ਦੇ ਸਾਬਕਾ ਪ੍ਰਧਾਨ ਮੋਹਿਤ ਭਰਤੀਆ ਨੇ ਐੱਨਸੀਪੀ ਆਗੂ ਨਵਾਬ ਮਲਿਕ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly