ਸਮਰਾਲਾ: ਰਾਜੇਵਾਲ ਸਣੇ ਸੂਬੇ ਦੀਆਂ 22 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਫ਼ਖ਼ਰ-ਏ-ਪੰਜਾਬ’ ਸਨਮਾਨ

ਸਮਰਾਲਾ (ਸਮਾਜ ਵੀਕਲੀ):  ਪੰਜਾਬ ਆੜ੍ਹਤੀ ਫੈਡਰੇਸ਼ਨ ਵਲੋਂ ਸਮਰਾਲਾ ਦੀ ਦਾਣਾ ਮੰਡੀ ਵਿਚ ਇਕੱਠ ਦੌਰਾਨ ਬੀਕੇਯੂ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਸਮੇਤ ਸੂਬੇ ਦੀਆਂ 22 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ‘ਫ਼ਖ਼ਰ-ਏ-ਪੰਜਾਬ’ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਜਾਬ ਭਰ ਵਿਚੋਂ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਜਥੇਬੰਦੀਆਂ ਦੇ ਵਰਕਰ ਅਤੇ ਆੜ੍ਹਤੀ  ਯੂਨੀਅਨਾਂ ਦੇ ਅਹੁਦੇਦਾਰ ਪਹੁੰਚੇ। ਕਿਸਾਨ ਆਗੂਆਂ ਨੇ ਮੋਰਚੇ ਦੀ ਜਿੱਤ ਲਈ ਪੰਜਾਬ ਦੇ ਲੋਕਾਂ ਵਲੋਂ ਦਿੱਤੇ ਗਏ ਵੱਡੇ ਸਹਿਜੋਯ ਲਈ ਧੰਨਵਾਦ ਕਰਦਿਆਂ ਕਿਹਾ ਕਿ ਇੰਨੀ ਵੱਡੀ ਲੜਾਈ ਲੋਕਾਂ ਦੀ ਇਕਮੁੱਠਤਾ ਤੋਂ ਬਿਨਾਂ ਨਹੀਂ ਜਿੱਤੀ ਜਾ ਸਕਦੀ ਸੀ। ਕਿਸਾਨ ਆਗੂਆਂ ਨੇ ਇਸ ਮੌਕੇ ਰਾਜੇਵਾਲ ਨੂੰ ਆਪਣਾ ਪ੍ਰਮੁੱਖ ਆਗੂ ਐਲਾਨੇ ਹੋਏ ਨਵਾਂ ਸੁਨਹਿਰਾ ਪੰਜਾਬ ਸਿਰਜਣ ਲਈ ਸੂਬੇ ਦੇ ਲੋਕਾਂ ਤੋਂ ਸਹਿਜੋਗ ਮੰਗਿਆ।

ਇਸ ਮੌਕੇ ਰਾਜੇਵਾਲ ਨੇ ਪੰਜਾਬ ਦੇ ਲੋਕਾਂ ਨੂੰ ਸੂਬੇ ਦੇ ਚੰਗੇ ਭਵਿੱਖ ਲਈ ਸੁਚੇਤ ਰਹਿਣ ਦਾ ਸੱਦਾ ਦਿੰਦੇ ਹੋਏ ਆਖਿਆ ਕਿ ਹਾਲੇ ਲੜਾਈ ਬਹੁਤ ਲੰਬੀ ਹੈ। ਇਸ ਲਈ ਲੋਕਾਂ ਦਾ ਏਕਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਪੰਜਾਬ ਦੀ ਤਰੱਕੀ ਤੇ ਲੋਕਾਂ ਦੀ ਤਾਕਤ ਨੂੰ ਮਜ਼ਬੂਤ ਕਰਨ ਲਈ ਚੋਣਾਂ ਲੜਨ ਦਾ ਫ਼ੈਸਲਾ ਕੀਤਾ ਹੈ। ਇਸ ਸਨਮਾਨ ਸਮਾਰੋਹ ਵਿਚ ਪ੍ਰਮੁੱਖ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ, ਕੁਲਦੀਪ ਸਿੰਘ ਵਜੀਦਪੁਰ, ਡਾਕਟਰ ਕੁਲਵੰਤ ਸਿੰਘ ਸੰਧੂ, ਪਰਮਿੰਦਰ ਸਿੰਘ ਪਾਲਮਜਰਾ, ਰੁਲਦੂ ਸਿੰਘ ਮਾਨਸਾ ਹਾਜ਼ਰ ਸਨ। ਸਮਾਗਮ ’ਚ ਆੜ੍ਹਤੀ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਵਿਜੈ ਕਾਲੜਾ, ਹਰਪਾਲ ਸਿੰਘ ਢਿੱਲੋਂ, ਅਲਮਦੀਪ ਸਿੰਘ ਮਾਲਮਜਰਾ, ਜਤਿੰਦਰ ਗਰਗ ਦੀ ਅਗਵਾਈ ਵਿਚ ਸਾਰੇ ਕਿਸਾਨ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜੰਮੂ-ਕਸ਼ਮੀਰ ’ਚ ਅਤਿਵਾਦੀਆਂ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋਇਆ ਖਡੂਰ ਸਾਹਿਬ ਦਾ ਜਵਾਨ ਜਸਬੀਰ ਸਿੰਘ
Next articleਡਰੱਗਜ਼ ਮਾਮਲਾ: ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ 5 ਜਨਵਰੀ ਤੱਕ ਟਲੀ