ਨਵੀਂ ਦਿੱਲੀ, (ਸਮਾਜ ਵੀਕਲੀ): ਕੇਂਦਰ ਦੇ ਤਿੰਨ ਵਿਵਾਦਿਤ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਦੇ ਰਾਹ ਪਏ ਕਿਸਾਨਾਂ ਨੇ ਅਗਾਮੀ ਮੌਨਸੂਨ ਇਜਲਾਸ ਵਿੱਚ ਸਰਕਾਰ ਨੂੰ ਘੇਰਨ ਦੇ ਇਰਾਦੇ ਨਾਲ ਅੱਜ ਇਕ ਪੱਤਰ ਜ਼ਰੀਏ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੂੰ ‘ਵੋਟਰਜ਼ ਵ੍ਹਿਪ’ ਜਾਰੀ ਕੀਤਾ ਹੈ। ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ ਯੂਨੀਅਨਾਂ ਨੇ ਮੰਗ ਕੀਤੀ ਹੈ ਕਿ ਸੰਸਦ ਮੈਂਬਰ ਮੌਨਸੂਨ ਇਜਲਾਸ ਦੌਰਾਨ ਹਰ ਰੋਜ਼ ਦੋਵੇਂ ਸਦਨਾਂ ਵਿੱਚ ਮੌਜੂਦ ਰਹਿ ਕੇ ਉਨ੍ਹਾਂ ਦੇ ਮੁੱਦਿਆਂ ਨੂੰ ਉਭਾਰਨ।
ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਮੰਨਣ ਲਈ ਕੇਂਦਰ ਸਰਕਾਰ ’ਤੇ ਦਬਾਅ ਪਾਇਆ ਜਾਵੇ। ਕਿਸਾਨਾਂ ਨੇ ਕਿਹਾ ਕਿ ਸੰਸਦ ਮੈਂਬਰ ਸਦਨ ’ਚੋਂ ਵਾਕਆਊਟ ਨਾ ਕਰਨ ਅਤੇ ਜੇਕਰ ਉਨ੍ਹਾਂ ਨੂੰ ਮੁਅੱਤਲ ਜਾਂ ਫਿਰ ਸਦਨ ’ਚੋਂ ਬਾਹਰ ਕੱਢਿਆ ਵੀ ਜਾਂਦਾ ਹੈ ਤਾਂ ਉਹ ਵਾਪਸ ਪਰਤ ਕੇ ਆਉਣ। ਉਨ੍ਹਾਂ ਕਿਹਾ ਕਿ ਕਿਸਾਨੀ ਮੁੱਦਿਆਂ ਤੋਂ ਛੁੱਟ ਸੰਸਦ ਵਿੱਚ ਹੋਰ ਕੋਈ ਕਾਰਵਾਈ ਨਾ ਚੱਲਣ ਦਿੱਤੀ ਜਾਵੇ। ਮੋਰਚੇ ਨੇ ਕਿਹਾ ਕਿ ਵੋਟਰਜ਼ ਵ੍ਹਿਪ ਤੋਂ ਇਨਕਾਰ ਕਰਨ ਵਾਲੇ ਆਗੂਆਂ ਤੇ ਉਨ੍ਹਾਂ ਦੀਆਂ ਪਾਰਟੀਆਂ ਦਾ ਭਾਜਪਾ ਤੇ ਉਨ੍ਹਾਂ ਦੇ ਭਾਈਵਾਲਾਂ ਦੀ ਤਰਜ਼ ’ਤੇ ਵਿਰੋਧ ਕੀਤਾ ਜਾਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly