ਬਲਾਚੌਰ (ਸਮਾਜ ਵੀਕਲੀ): ਇੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੀ ਉਮੀਦਵਾਰ ਸੁਨੀਤਾ ਚੌਧਰੀ ਦੇ ਹੱਕ ’ਚ ਕੀਤੀ ਰੈਲੀ ’ਚ ਹਰਸਿਮਰਤ ਕੌਰ ਬਾਦਲ ਨੇ ਸ਼ਿਰਕਤ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਸਹੁੰਆਂ ਖਾਣ ਦੇ ਬਾਵਜੂਦ ਨਾ ਤਾਂ ਕਿਸਾਨਾਂ-ਮਜ਼ਦੂਰਾਂ ਦੇ ਕਰਜ਼ੇ ਮੁਆਫ ਕੀਤੇ ਅਤੇ ਨਾ ਹੀ ਨਸ਼ੇ ਖਤਮ ਕੀਤੇ, ਸਗੋਂ ਕਾਂਗਰਸ ਦੇ ਕਾਰਜਕਾਲ ਵਿੱਚ ਸ਼ਰਾਬ ਅਤੇ ਰੇਤ ਮਾਫੀਆ ਦਾ ਰਾਜ ਰਿਹਾ। ਉਨ੍ਹਾਂ ਕਿਹਾ ਕਿ ਅਕਾਲੀ-ਬਸਪਾ ਸਰਕਾਰ ਬਣਨ ’ਤੇ ਔਰਤਾਂ ਨੂੰ 2000 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ, ਹਰ ਪਰਿਵਾਰ ਦੀ 400 ਯੂਨਿਟ ਬਿਜਲੀ ਦੇ ਬਿੱਲ ਮੁਆਫ਼ ਕੀਤੇ ਜਾਣਗੇ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ 50,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਬੀਮਾ ਕੀਤਾ ਜਾਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly