ਲੋੜਵੰਦਾਂ ਮਰੀਜ਼ਾਂ ਦੀ ਮੱਦਦ ਕਰਨਾ ਸੱਚੀ ਮਨੁੱਖਤਾ ਦੀ ਸੇਵਾ-ਗੁਰਦੀਪ ਸਿੰਘ ਡੀਮਾਰਟੇ
ਲੁਧਿਆਣਾ,(ਸਮਾਜ ਵੀਕਲੀ) ( ਕਰਨੈਲ ਸਿੰਘ ਐੱਮ.ਏ. ) ਉੱਘੇ ਸਮਾਜ ਸੇਵੀ ਅਤੇ ਮਾਡਲ ਟਾਊਨ ਐਕਸਟੈਨਸ਼ਨ ਵੈਲਫੇਅਰ ਸੁਸਾਇਟੀ ਏ ਬਲਾਕ ਦੇ ਸ੍ਰ: ਗੁਰਦੀਪ ਸਿੰਘ ਡੀਮਾਰਟੇ ਨੇ ਅੱਜ ਗੁਰਦੁਆਰਾ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ, ਪ੍ਰੀਤਮ ਨਗਰ, ਲੁਧਿਆਣਾ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਸੁਖਮਨੀ ਸੇਵਾ ਸੁਸਾਇਟੀ(ਇਸਤਰੀ ਵਿੰਗ) ਵੱਲੋਂ ਇਲਾਕੇ ਦੀਆਂ ਸੰਗਤਾਂ ਲਈ ਲਗਾਏ ਗਏ ਦੰਦਾਂ ਦੇ ਫ੍ਰੀ ਚੈਕਅੱਪ ਕੈਂਪ ਦਾ ਰਸਮੀ ਤੌਰ ਤੇ ਉਦਘਾਟਨ ਕਰਦਿਆਂ ਹੋਇਆ ਕਿਹਾ ਕਿ ਇਨਸਾਨੀ ਕਦਰਾਂ ਕੀਮਤਾਂ ਤੇ ਪਹਿਰਾ ਦੇਣਾ ਅਤੇ ਆਪਣੀ ਉਸਾਰੂ ਸੋਚ ਨੂੰ ਸਮਾਜ ਭਲਾਈ ਦੇ ਕਾਰਜਾਂ ਵਿੱਚ ਲਗਾ ਕੇ ਲੋੜਵੰਦਾਂ ਦੀ ਸੇਵਾ ਕਰਨਾ ਹੀ ਸੱਚੀ ਮਨੁੱਖਤਾ ਦੀ ਸੇਵਾ ਹੈ। ਉਨ੍ਹਾਂ ਨੇ ਕਿਹਾ ਕਿ ਦੰਦਾਂ ਦੀਆਂ ਬਿਮਾਰੀਆਂ ਨਾਲ ਪੀੜ੍ਹਤ ਮਰੀਜ਼ਾਂ ਦਾ ਫਰੀ ਚੈਕਅੱਪ ਕਰਕੇ ਉਨ੍ਹਾਂ ਨੂੰ ਨਿਸ਼ਕਾਮ ਰੂਪ ਵਿੱਚ ਦਵਾਈਆਂ ਉਪਲਬਧ ਕਰਵਾਉਣ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਪਾਉਣ ਵਾਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰੀਤਮ ਨਗਰ ਦੇ ਸਮੂਹ ਅਹੁਦੇਦਾਰ ਤੇ ਖਾਸ ਕਰਕੇ ਗੁਰੂ ਘਰ ਦੇ ਸੇਵਾਦਾਰ ਸ੍ਰ: ਪ੍ਰਿਥੀਪਾਲ ਸਿੰਘ ਧਮੀਜਾ ਸਮੁੱਚੇ ਸਮਾਜ ਲਈ ਪ੍ਰੇਰਣਾ ਦਾ ਸਰੋਤ ਹਨ। ਇਸ ਦੌਰਾਨ ਗੁਰਦੁਆਰਾ ਸ਼੍ਰੀ ਹਰਿਕ੍ਰਿਸ਼ਨ ਸਾਹਿਬ ਦੇ ਮੁੱਖ ਸੇਵਾਦਾਰ ਸ੍ਰ: ਪ੍ਰਿਥੀਪਾਲ ਸਿੰਘ ਨੇ ਕੈਂਪ ਦਾ ਉਦਘਾਟਨ ਕਰਨ ਲਈ ਪੁੱਜੇ ਸਮਾਜ ਸੇਵੀ ਸ੍ਰ: ਗੁਰਦੀਪ ਸਿੰਘ ਡੀਮਾਰਟੇ ਦੀ ਜ਼ੋਰਦਾਰ ਸ਼ਬਦਾਂ ਵਿੱਚ ਸ਼ਲਾਘਾ ਕੀਤੀ ਅਤੇ ਦੰਦਾਂ ਦਾ ਫ੍ਰੀ ਚੈਕਅੱਪ ਕਰਨ ਲਈ ਪੁੱਜੀ ਡਾਕਟਰ ਦੀਕਸ਼ਾ ਸ਼ਰਮਾ ਬੀ.ਡੀ.ਐਸ ਅਤੇ ਉਨ੍ਹਾਂ ਦੇ ਸਾਥੀ ਮੈਂਬਰਾਂ ਦੀ ਜ਼ੋਰਦਾਰ ਸ਼ਬਦਾਂ ਵਿੱਚ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ।
ਇਸ ਦੌਰਾਨ ਲਗਾਏ ਗਏ ਦੰਦਾਂ ਦੇ ਫਰੀ ਚੈਕਅੱਪ ਕੈਂਪ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆ ਸ੍ਰ: ਪ੍ਰਿਥੀਪਾਲ ਸਿੰਘ ਧਮੀਜਾ ਨੇ ਦੱਸਿਆ ਕਿ ਕੈਂਪ ਅੰਦਰ ਡਾ: ਦੀਕਸ਼ਾ ਸ਼ਰਮਾ ਵੱਲੋਂ ਵੱਡੀ ਗਿਣਤੀ ਵਿੱਚ ਪੁੱਜੇ ਦੰਦਾਂ ਦੀਆਂ ਬਿਮਾਰੀਆਂ ਨਾਲ ਪੀੜ੍ਹਤ ਮਰੀਜ਼ਾਂ ਦਾ ਚੈਕਅੱਪ ਕੀਤਾ ਅਤੇ ਉਨ੍ਹਾਂ ਨੂੰ ਨਿਸ਼ਕਾਮ ਰੂਪ ਵਿੱਚ ਦਵਾਈਆਂ ਵੀ ਦਿੱਤੀਆਂ। ਇਸ ਸਮੇਂ ਉਨ੍ਹਾਂ ਦੇ ਨਾਲ ਵਿਜੈ ਪਾਲ ਸਿੰਘ, ਭੁਪਿੰਦਰ ਸਿੰਘ ਟੁਟੇਜਾ, ਪਰਮਜੀਤ ਸਿੰਘ ਪੰਮਾ, ਭੁਪਿੰਦਰ ਸਿੰਘ ਸਿੱਧੂ, ਮਲਕੀਤ ਸਿੰਘ, ਬੀਬੀ ਸੁਖਵਿੰਦਰ ਕੌਰ, ਬੀਬੀ ਕੁਲਵਿੰਦਰ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly