ਸੰਗਤਾਂ ਨੇ ਗੁਰਬਾਣੀ ਸ਼ਬਦ ਕੀਰਤਨ ਦਾ ਮਾਣਿਆ ਆਨੰਦ

ਕੀਰਤਨ ਕਰਦੇ ਹੋਏ ਭਾਈ ਜਗਤਾਰ ਸਿੰਘ ਜੀ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲੇ
ਕੀਰਤਨ ਦਾ ਆਨੰਦ ਮਾਣਦੀਆਂ ਸੰਗਤਾਂ

ਲੁਧਿਆਣਾ (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ) ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਸਪਤਾਹਿਕ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਤੇ ਸਤਿਕਾਰ ਕਰਵਾਏ ਗਏ । ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪਰਮਵੀਰ ਸਿੰਘ, ਭਾਈ ਸੁਖਜਿੰਦਰ ਸਿੰਘ, ਭਾਈ ਗੁਰਦੀਪ ਸਿੰਘ ਜੈਪੁਰ ਵਾਲਿਆਂ ਤੋਂ ਇਲਾਵਾ ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲਿਆਂ ਅਤੇ ਉਨ੍ਹਾਂ ਦੇ ਜੱਥੇ ਵੱਲੋਂ ਇਲਾਹੀ ਬਾਣੀ ਦੇ ਗੁਰਬਾਣੀ ਸ਼ਬਦ ਕੀਰਤਨ ਦੀ ਸੇਵਾ ਨਿਭਾਈ ਗਈ। ਉਪਰੰਤ ਗੁਰਦੁਆਰਾ ਸਾਹਿਬ ਦੇ ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਲੁਧਿਆਣਾ ਵਾਲਿਆਂ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਮੀਤ ਪ੍ਰਧਾਨ ਸਤਪਾਲ ਸਿੰਘ ਪਾਲ, ਪਰਮਜੀਤ ਸਿੰਘ ਲਾਇਲਪੁਰੀ  ਨੇ ਰਾਗੀ ਜੱਥਿਆਂ ਨੂੰ ਸੰਗਤੀ ਰੂਪ ‘ਚ ਸਿਰੋਪਾਓ ਭੇਟ ਕੀਤੇ। ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਦੱਸਿਆ ਕਿ 25 ਅਗਸਤ ਦਿਨ  ਐਤਵਾਰ ਨੂੰ ਅੰਮ੍ਰਿਤ ਵੇਲੇ ਤੋਂ ਰਾਤ ਤੱਕ ਗੁਰਮਤਿ ਸਮਾਗਮ ਹੋਣਗੇ ਜਿਨ੍ਹਾਂ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮ 7 ਵਜੇ ਤੋਂ ਰਾਤ 8.15 ਵਜੇ ਤੱਕ ਭਾਈ ਕ੍ਰਿਪਾਲ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲੇ ਕੀਰਤਨ ਦੀ ਸੇਵਾ ਨਿਭਾਉਣਗੇ। ਗੁਰੂ ਕੇ ਲੰਗਰ ਅਤੁੱਟ ਵਰਤੇ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਤੇਜਿੰਦਰ ਸਿੰਘ ਡੰਗ, ਪਰਮਜੀਤ ਸਿੰਘ ਲਾਇਲਪੁਰੀ, ਗੁਰਤੇਜ ਸਿੰਘ ਲਾਇਲਪੁਰੀ, ਜਤਿੰਦਰਪਾਲ ਸਿੰਘ ਸਲੂਜਾ, ਬਲਜੀਤ ਸਿੰਘ ਦੁਖੀਆ, ਤਰਲੋਚਨ ਸਿੰਘ ਬੱਬਰ, ਪ੍ਰਲਾਦ ਸਿੰਘ ਚੱਲ, ਅਰਜਨ ਸਿੰਘ ਚੀਮਾ, ਇੰਦਰਜੀਤ ਸਿੰਘ ਮੱਕੜ, ਮੋਹਨ ਸਿੰਘ ਚੌਹਾਨ, ਸੁਰਿੰਦਰਜੀਤ ਸਿੰਘ ਮੱਕੜ, ਨਰਿੰਦਰ ਸਿੰਘ ਸੀਟੀਆਰ, ਇੰਦਰਜੀਤ ਸਿੰਘ ਕਾਲੜਾ, ਪ੍ਰੀਤਮ ਸਿੰਘ ਮਣਕੂ, ਇੰਦਰਜੀਤ ਸਿੰਘ ਗੋਲਾ, ਅਵਤਾਰ ਸਿੰਘ, ਸੁਰਜੀਤ ਸਿੰਘ ਮਠਾੜੂ, ਸੁਨੀਲ ਕੁਮਾਰ, ਪਰਮਿੰਦਰ ਸਿੰਘ, ਗੁਰਮੀਤ ਸਿੰਘ, ਦਵਿੰਦਰ ਸਿੰਘ ਸਿੱਬਲ, ਬਾਊ ਬਨਾਰਸੀ ਦਾਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਡਾਕਟਰਾਂ ਦੀ ਹੜਤਾਲ
Next articleਇੰਗਲੈਂਡ ਦੌਰੇ ਤੋਂ ਵਾਪਸ ਆਏ ਅੰਮ੍ਰਿਤਪਾਲ ਸਿੰਘ ਭਕਨਾ ਨੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ- 1, ਦੁੱਗਰੀ ਵਿਖੇ ਕੀਤੀ ਸੋਦਰ ਰਹਿਰਾਸ ਦੀ ਕਥਾ ਦੀ ਵਿਆਖਿਆ = ਕੁਲਵਿੰਦਰ ਸਿੰਘ ਬੈਨੀਪਾਲ