ਨਿਗਮ ਕਮਿਸ਼ਨਰ ਵੱਲੋਂ ਲੋਕਾਂ ਨੂੰ ਆਪਣਾ ਆਲਾ-ਦੁਆਲਾ ਸਾਫ-ਸੁਥਰਾ, ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਰੱਖਣ ਅਪੀਲ
ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪੀ.ਐਮ.ਆਈ.ਡੀ.ਸੀ. ਵੱਲੋਂ ਰਾਜ ਦੀਆਂ ਸਮੂਹ ਸ਼ਹਿਰੀ ਸਥਾਨਕ ਇਕਾਈਆਂ ਵਿਚ ਸਵੱਛ ਭਾਰਤ ਮਿਸ਼ਨ ਦੀ ਸਵੱਛਤਾ ਦੀ ਲਹਿਰ ਮੁਹਿੰਮ ਤਹਿਤ ਨਗਰ ਨਿਗਮ ਕਮਿਸ਼ਨਰ ਡਾ. ਅਮਨਦੀਪ ਕੌਰ ਦੇ ਨਿਰਦੇਸ਼ਾਂ ’ਤੇ ਸ਼ਹਿਰ ਅੰਦਰ ਸਫਾਈ ਗਤੀਵਿਧੀਆਂ ਕਰਵਾਈਆਂ ਗਈਆਂ। ਇਸੇ ਲੜੀ ਤਹਿਤ ਨਗਰ ਨਿਗਮ ਦੇ ਸੈਨੀਟੇਸ਼ਨ ਵਿੰਗ ਵੱਲੋਂ ਸੈਨੀਟੇਸ਼ਨ ਵਰਕਰਾਂ ਸਮੇਤ ਦੁਸ਼ਹਿਰਾ ਗਰਾਉਂਡ (ਭੰਗੀ ਚੋਅ) ਦੀ ਸਫਾਈ ਕਰਵਾਈ ਗਈ ਅਤੇ ਚੋਅ ਨੂੰ ਸਾਫ-ਸੁਥਰਾ ਬਣਾਇਆ ਗਿਆ। ਇਸੇ ਤਰ੍ਹਾਂ ਨਗਰ ਨਿਗਮ ਵੱਲੋਂ ਸ਼ਹਿਰ ਦੀ ਹਦੂਦ ਅੰਦਰ ਮੌਜੂਦ ਮੁੱਖ ਧਾਰਮਿਕ ਸਥਾਨਾਂ ਦੀ ਸਫਾਈ ਮੁਹਿੰਮ ਚਲਾਈ ਗਈ, ਜਿਸ ਤਹਿਤ ਬੜੇ ਹਨੂੰਮਾਨ ਮੰਦਰ, ਕੇਸ਼ੋ ਮੰਦਰ, ਗੁਰਦੁਆਰਾ ਮਿੱਠਾ ਟਿਵਾਣਾ, ਰੋਸ਼ਨ ਗਰਾਉਂਡ, ਗੁਰਦੁਆਰਾ ਕਲਗੀਧਰ ਅਤੇ ਸੀਤਾ ਰਾਮ ਪਾਰਕ ਧਾਰਮਿਕ ਸਥਾਨਾਂ ਦੀ ਸਫਾਈ ਕਰਵਾਈ ਗਈ ਅਤੇ ਇਹਨਾਂ ਥਾਵਾਂ ਦਾ ਸੁੰਦਰੀਕਰਨ ਕੀਤਾ ਗਿਆ। ਨਗਰ ਨਿਗਮ ਕਮਿਸ਼ਨਰ ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਮੰਗਲਵਾਰ ਨੂੰ ਸ਼ਹਿਰ ਦੇ ਵੱਖ ਵੱਖ ਕਾਲਜ (ਡੀ.ਏ.ਵੀ ਕਾਲਜ, ਐਸ.ਡੀ ਕਾਲਜ ਅਤੇ ਸਰਕਾਰੀ ਕਾਲਜ) ਵਿਖੇ ਸਫਾਈ ਕਰਵਾਈ ਗਈ, ਇਸਦੇ ਨਾਲ ਹੀ ਸਿਵਲ ਹਸਪਤਾਲ ਅਤੇ ਆਉਟਡੋਰ ਸਟੇਡੀਅਮ (ਲਾਜਵੰਤੀ ਸਟੇਡੀਅਮ) ਵਿਖੇ ਸਫਾਈ ਕਰਵਾਈ ਗਈ ਅਤੇ ਬੱਚਿਆ ਨੂੰ ਆਪਣੇ ਏਰੀਏ ਨੂੰ ਸਾਫ-ਸੁਥਰਾ ਰੱਖਣ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਵੱਖ-ਵੱਖ ਕਿਸਮਾਂ ਦੇ ਪ੍ਰਦੂਸ਼ਣ ਤੋਂ ਰਹਿਤ ਰੱਖਣ ਵਿਚ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly