ਐੱਸ ਡੀ ਕਾਲਜ ਫਾਰ ਵੂਮੈਨ ‘ਚ ਸਵੱਛਤਾ ਮਾਹ ਮਨਾਇਆ

ਕਪੂਰਥਲਾ (ਸਮਾਜ ਵੀਕਲੀ) (ਕੌੜਾ ) – ਐਸ.ਡੀ. ਕਾਲਜ ਫਾਰ ਵੂਮੈਨ ਸੁਲਤਾਨਪੁਰ ਲੋਧੀ ਵਿਖੇ ਕਾਲਜ ਦੇ ਐਨ.ਐਸ.ਐਸ ਵਿਭਾਗ ਵੱਲੋਂ ਸਵੱਛਤਾ ਮਾਹ ਮਨਾਉਣ ਦੇ ਨਾਲ ਨਾਲ ਫਿੱਟ ਇੰਡੀਆ ਫ੍ਰੀਡਮ ਰਨ ਦਾ ਆਯੋਜਨ ਵੀ ਕੀਤਾ ਗਿਆ । ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਸਮਾਗਮਾਂ ਵਿਚ ਵਿਦਿਆਰਥਣਾਂ ਵੱਡੀ ਗਿਣਤੀ ਵਿੱਚ ਹਿੱਸਾ ਲਿਆ । ਇਸ ਦੌਰਾਨ ਰੋਜ਼ਾਨਾ ਵਲੰਟੀਅਰਜ਼ ਵੱਖ ਵੱਖ ਥਾਵਾਂ ਤੇ ਜਾ ਕੇ ਜੌਗਿੰਗ ਕੀਤੀ ਗਈ । ਐੱਨ. ਐੱਸ. ਐੱਸ ਵਲੰਟੀਅਰਜ਼ ਵੱਲੋਂ ਆਲੇ ਦੁਆਲੇ ਦੇ ਲੋਕਾਂ ਨੂੰ ਫਿੱਟ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਪੌਸ਼ਟਿਕ ਖਾਣਾ ਖਾਣ ਲਈ ਪ੍ਰੇਰਿਤ ਵੀ ਕੀਤਾ ਗਿਆ । ਕਾਲਜ ਦੇ ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਨੇ ਵੀ ਸਮੂਹ ਵਿਦਿਆਰਥਣਾਂ ਨੂੰ ਪੌਸ਼ਟਿਕ ਖਾਣਾ ਖਾਣ ਦਾ ਸੁਨੇਹਾ ਦਿੰਦਿਆਂ, ਕਸਰਤ ਕਰਨ ਅਤੇ ਪੌਦੇ ਲਗਾਉਣ ਦਾ ਸੁਨੇਹਾ ਵੀ ਦਿੱਤਾ । ਇਸ ਮੌਕੇ ਮੈਡਮ ਰਜਨੀ ਬਾਲਾ, ਰਜਿੰਦਰ ਕੌਰ, ਰਾਜਬੀਰ ਕੌਰ, ਸੁਨੀਤਾ ਕਲੇਰ, ਕਸ਼ਮੀਰ ਕੌਰ ਆਦਿ ਸਟਾਫ ਮੈਂਬਰ ਹਾਜ਼ਰ ਸਨ ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleबाल दिवस (चिल्ड्रन-डे) के दिन बस सेवा बंद होने का जारी किया हुआ है फरमान
Next articleਬਸਪਾ ਦੇ ਹਲਕਾ ਇੰਚਾਰਜ ਤਰਸੇਮ ਸਿੰਘ ਡੌਲਾ ਦੀ ਭਿਆਨਕ ਸੜਕ ਹਾਦਸੇ ਵਿਚ ਮੌਤ