HOME ਸਾਂਝਾ ਪੰਜਾਬ ਫਾਊਂਡੇਸ਼ਨ ਵੱਲੋਂ ਅੱਜ ਲਗਾਇਆ ਜਾ ਰਿਹਾ ਹੈ ਵਿਸ਼ਾਲ ਖੂਨਦਾਨ ਕੈਂਪ

ਸਾਂਝਾ ਪੰਜਾਬ ਫਾਊਂਡੇਸ਼ਨ ਵੱਲੋਂ ਅੱਜ ਲਗਾਇਆ ਜਾ ਰਿਹਾ ਹੈ ਵਿਸ਼ਾਲ ਖੂਨਦਾਨ ਕੈਂਪ

3
ਫਿਲੌਰ/ਅੱਪਰਾ,  (ਸਮਾਜ ਵੀਕਲੀ)   (ਦੀਪਾ)-ਸਾਂਝਾ ਪੰਜਾਬ ਫਾਊਂਡੇਸ਼ਨ ਵੱਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਹਾੜੇ ਅਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਇੱਕ ਵਿਸ਼ਾਲ ਖੂਨਦਾਨ ਕੈਂਪ ਅੱਜ ਮਿਤੀ 10 ਅਪ੍ਰੈਲ ਨੂੰ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਰਾਜਵਿੰਦਰ ਮੁੱਠਡਾ ਅਤੇ ਪਰਸ਼ੋਤਮ ਫਿਲੌਰ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਇਹ ਕੈਂਪ ਮਾਨਵਤਾ ਦੀ ਸੇਵਾ ਅਤੇ ਲੋੜਵੰਦਾਂ ਦੀ ਮਦਦ ਦੇ ਉਦੇਸ਼ ਨਾਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਮਹਾਦਾਨ ਹੈ ਅਤੇ ਸਾਡਾ ਇੱਕ ਛੋਟਾ ਜਿਹਾ ਯੋਗਦਾਨ ਕਈ ਕੀਮਤੀ ਜਾਨਾਂ ਬਚਾ ਸਕਦਾ ਹੈ।ਕੈਂਪ ਅੱਜ 10 ਅਪ੍ਰੈਲ 2026 (ਦਿਨ ਸ਼ੁੱਕਰਵਾਰ) ਸਵੇਰੇ 9:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਕਮਿਊਨਿਟੀ ਹਾਲ, ਫਿਲੌਰ ਵਿਖੇ ਲੱਗੇਗਾ ਆਗੂਆਂ ਨੇ ਦੱਸਿਆ ਕਿ ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਖੂਨ ਇਕੱਤਰ ਕੀਤਾ ਜਾਵੇਗਾ। ਉਨ੍ਹਾਂ ਇਲਾਕੇ ਦੇ ਸਮੂਹ ਨੌਜਵਾਨਾਂ, ਸਮਾਜ ਸੇਵੀ ਸੰਸਥਾਵਾਂ ਅਤੇ ਸਮੁੱਚੀਆਂ ਸ਼ਖ਼ਸੀਅਤਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਆਪਣੀ ਰੁਝੇਵਿਆਂ ਭਰੀ ਜ਼ਿੰਦਗੀ ਵਿੱਚੋਂ ਕੁਝ ਪਲ ਕੱਢ ਕੇ ਇਸ ਨੇਕ ਕਾਰਜ ਵਿੱਚ ਆਪਣੀ ਸ਼ਮੂਲੀਅਤ ਜ਼ਰੂਰ ਦਰਜ ਕਰਵਾਉਣ। ਰਾਜਵਿੰਦਰ ਮੁੱਠਡਾ ਅਤੇ ਪਰਸ਼ੋਤਮ ਫਿਲੌਰ ਨੇ ਕਿਹਾ ਕਿ ਸਾਂਝਾ ਪੰਜਾਬ ਫਾਊਂਡੇਸ਼ਨ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਜਾਰੀ ਰਹਿਣਗੇ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਨਿੱਘਾ ਸੱਦਾ ਦਿੱਤਾ ਕਿ ਭਲਕੇ ਠੀਕ 9 ਵਜੇ ਕਮਿਊਨਿਟੀ ਹਾਲ ਵਿਖੇ ਪਹੁੰਚ ਕੇ ਇਸ ਖੂਨਦਾਨ ਕੈਂਪ ਨੂੰ ਸਫਲ ਬਣਾਇਆ ਜਾਵੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਡਾ. ਅੰਬੇਡਕਰ ਤੇ ਭਾਰਤੀ ਸੰਵਿਧਾਨ ਦੇ ਕਰਿਸ਼ਮੇ?
Next articleਜਨਤਕ, ਜਮਹੂਰੀ ਜਥੇਬੰਦੀਆਂ ਦੇ ਵਫਦ ਨੇ ਸੀ ਐਮ ਓ ਸੰਗਰੂਰ ਨੂੰ ਦਿੱਤਾ ਮੰਗ ਪੱਤਰ