ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦਾ ਸ. ਜਤਿੰਦਰ ਜੇ. ਮਿਨਹਾਸ ਦੁਆਰਾ ਦੌਰਾ

ਜਲੰਧਰ/ਆਦਮਪੁਰ (ਕੁਲਦੀਪ ਚੁੰਬਰ) (ਸਮਾਜ ਵੀਕਲੀ) – ਉੱਘੇ ਸਮਾਜ-ਸੇਵੀ, ਐਨ.ਆਰ.ਆਈ. ਜਤਿੰਦਰ ਜੇ. ਮਿਨਹਾਸ ਨੇ ਵੱਖ-ਵੱਖ ਵਿਭਾਗਾਂ ਨਾਲ ਵਿਚਾਰ ਵਟਾਂਦਰਾ ਕਰਨ ਲਈ ਅੱਜ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦਾ ਦੌਰਾ ਕੀਤਾ। ਯੂਨੀਵਰਸਿਟੀ ਪਹੁੰਚਣ ‘ਤੇ ਸ. ਹਰਦਮਨ ਸਿੰਘ ਮਿਨਹਾਸ, ਸਕੱਤਰ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਚੈਰੀਟੇਬਲ ਟਰੱਸਟ, ਸਕੱਤਰ ਅਤੇ ਡਾ. ਧਰਮਜੀਤ ਸਿੰਘ ਪਰਮਾਰ, ਵਾਈਸ ਚਾਂਸਲਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਅਤੇ ਯੂਨੀਵਰਸਿਟੀ ਦੇ ਅਧਿਕਾਰੀਆਂ ਨੇ ਫੁੱਲਾਂ ਦਾ ਗੁਲਦੱਸਤਾ ਭੇਂਟ ਕਰਕੇ ਨਿੱਘਾ ਸਵਾਗਤ ਕੀਤਾ।

ਉਹਨਾਂ ਦੀ ਫੇਰੀ ਦੇ ਸਬੰਧ ਵਿੱਚ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਅ, ਜਿਸ ਵਿੱਚ ਸੰਤ ਸਰਵਣ ਸਿੰਘ ਜੀ, ਚਾਂਸਲਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਅਤੇ ਸੰਤ ਮਨਮੋਹਨ ਸਿੰਘ ਜੀ, ਵਾਈਸ ਪ੍ਰੈਜ਼ੀਡੈਂਟ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਵਾਈਸ ਚਾਂਸਲਰ ਡਾ. ਧਰਮਜੀਤ ਸਿੰਘ ਪਰਮਾਰ ਨੇ ਯੂਨੀਵਰਸਿਟੀ ਵਿੱਚ ਸ਼ੁਰੂ ਕੀਤੇ ਨਵੇਂ ਕੋਰਸਾਂ ਤੋਂ ਇਲਾਵਾ ਅਕਾਦਮਿਕ ਅਤੇ ਖੇਡ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ । ਸ. ਜਤਿੰਦਰ ਜੇ. ਮਿਨਹਾਸ ਨੇ ਵੱਖ-ਵੱਖ ਵਿਭਾਗਾਂ ਵਿੱਚ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਵਿਭਾਗਾਂ ਕਾਰਗੁਜ਼ਾਰੀ ਉੱਪਰ ਤਸੱਲੀ ਅਤੇ ਖੁਸ਼ੀ ਪ੍ਰਗਟ ਕੀਤੀ। ਉਹਨਾਂ ਯੂਨੀਵਰਸਿਟੀ ਨੂੰ ਹਰ ਪ੍ਰਕਾਰ ਦੀ ਸਹਾਇਤਾ ਪ੍ਰਦਾਨ ਕਰਨ ਦਾ ਆਪਣਾ ਵਚਨ ਵੀ ਦੁਹਰਾਇਆ।

ਨਾਲ ਹੀ ਉਹਨਾਂ ਫੈਕਲਟੀ ਮੈਂਬਰਾਂ ਨੂੰ ਯੂਨੀਵਰਸਿਟੀ ਲਈ ਪੂਰੀ ਤਨਦੇਹੀ ਅਤੇ ਜੋਸæ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ । ਸੰਤ ਸਰਵਣ ਸਿੰਘ ਜੀ ਅਤੇ ਸੰਤ ਮਨਮੋਹਨ ਸਿੰਘ ਜੀ ਵਲੋਂ ਸ. ਜਤਿੰਦਰ ਜੇ. ਮਿਨਹਾਸ ਨੂੰ ਸਿਰੋਪਾਉ ਅਤੇ ਸਨਮਾਨ ਚਿੰਨ ਨਾਲ ਮਨਮਾਨ ਕੀਤਾ ਗਿਆ। ਇਸ ਮੌਕੇ ਸ. ਹਰਦਮਨ ਸਿੰਘ ਸਕੱਤਰ, ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਅਤੇ ਸ. ਪਰਮਜੀਤ ਸਿੰਘ ਮੈਂਬਰ ਅਤੇ ਯੂਨੀਵਰਸਿਟੀ ਦੇ ਅਧਿਕਾਰੀ ਹਾਜਰ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨਵਜੋਤ ਸਿੱਧੂ ਦੇ ਫ਼ੈਸਲੇ ਸ਼ਲਾਘਾਯੋਗ- ਸਾਹੀ
Next articleਆਉਣ ਵਾਲੀ ਵਿਧਾਨ ਸਭਾ ਚੋਣ ਵਿੱਚ ਨਵਤੇਜ ਚੀਮਾ ਨੂੰ ਮੰਤਰੀ ਦੱਸ ਕੇ ਹਲਕੇ ਦੀ ਸਿਆਸੀ ਤਸਵੀਰ ਕੀਤੀ ਨਵਜੋਤ ਸਿੱਧੂ ਨੇ ਸਾਫ਼