ਅੱਜ ਸਮਾਗਮ ਦੀ ਸੰਤ ਮਹਾਂਪੁਰਸ਼ ਕਰਨਗੇ ਅਗਵਾਈ
ਕਪੂਰਥਲਾ (ਸਮਾਜ ਵੀਕਲੀ) (ਕੌੜਾ )- ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਦੇ ਮੁਖ ਸੇਵਾਦਾਰ ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਵਾਲੇ ਮਹਾਂਪੁਰਸ਼ ਬੀਤੇ ਦਿਨੀਂ ਆਪਣੀ ਸੰਸਾਰੀ ਚੋਲਾ ਛੱਡ ਕੇ ਅਕਾਲ ਚਲਾਨਾ ਕਰ ਗਏ ਸਨ ਜਿਹਨਾਂ ਦਾ ਦੁਸਹਿਰਾ ਸੰਤਾਂ ਮਹਾਂਪੁਰਸ਼ਾਂ,ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ ਭਾਵਨਾ ਨਾਲ ਅੱਜ ਮਨਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਦੇ ਸੇਵਾਦਾਰਾਂ ਨੇ ਦੱਸਿਆ ਕਿ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਿਖੇ 10 ਸ੍ਰੀ ਅਖੰਡ ਪਾਠ ਅਰੰਭ ਕਰਵਾਏ ਗਏ ਹਨ ਜਿਹਨਾਂ ਦੇ ਭੋਗ ਅੱਜ (24 ਅਪ੍ਰੈਲ ) ਪਾਏ ਜਾਣਗੇ ਉਪਰੰਤ ਦੀਵਾਨ ਹਾਲ ਵਿੱਚ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਤ ਮਹਾਂਪੁਰਸ਼,ਸਮਾਜਿਕ, ਧਾਰਮਿਕ ਜਥੇਬੰਦੀਆਂ ਦੇ ਆਗੂ, ਇਲਾਕਾ ਨਿਵਾਸੀ ਸੰਗਤਾਂ ਵਲੋਂ ਸ਼ਮੂਲ਼ੀਅਤ ਕੀਤੀ ਜਾਵੇਗੀ ।
ਇਸ ਮੌਕੇ ਭਾਈ ਜਤਿੰਦਰ ਸਿੰਘ ਹਜੂਰੀ ਰਾਗੀ ਜਥਾ,ਭਾਈ ਸਤਿੰਦਰਪਾਲ ਸਿੰਘ ਕੀਰਤਨ ਕਥਾ ਰਾਹੀ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ।ਸੇਵਾਦਾਰਾਂ ਨੇ ਸਮੂਹ ਨਾਨਕ ਨਾਮ ਲੇਵਾ ਸੰਗਤਾ ਨੂੰ ਇਹਨਾਂ ਸਮਾਗਮਾਂ ਵਿੱਚ ਵੱਧ ਤੋਂ ਵੱਧ ਹਾਜਰੀਆਂ ਭਰਨ ਦੀ ਬੇਨਤੀ ਕੀਤੀ।ਇਹਨਾਂ ਚੱਲ ਰਹੇ ਸਮਾਗਮਾਂ ਸਮੇਂ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰੀ ਭਰ ਕੇ ਅਤੇ ਨਿਸ਼ਕਾਮ ਸੇਵਾ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀਆਂ ਹਨ।ਇਸ ਮੌਕੇ ਗੁਰੁੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly