(ਸਮਾਜ ਵੀਕਲੀ) ਰਣਵੀਰ ਬੇਰਾਜ ਚੱਕ ਰਾਮੂੰ,ਬ੍ਰਹਮਲੀਨ 108 ਸੰਤ ਬਾਬਾ ਮੇਲਾ ਰਾਮ ਜੀ ਦੀ 72 ਵੀ ਸਾਲਾਨਾ ਬਰਸੀ ਅੱਜ 28 ਅਗਸਤ ਦਿਨ ਵੀਰਵਾਰ ਨੂੰ ਪਿੰਡ ਭਰੋਮਜਾਰਾ ਨਜ਼ਦੀਕ ਬਹਿਰਾਮ ਵਿਖ਼ੇ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ ਇਸ ਦੀ ਜਾਣਕਾਰੀ ਦਿੰਦਿਆਂ ਡੇਰੇ ਦੇ ਗੱਦੀ ਨਸ਼ੀਨ ਸੰਤ ਬਾਬਾ ਕੁਲਵੰਤ ਰਾਮ ਪ੍ਰਧਾਨ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇਕ ਸੁਸਾਇਟੀ ਪੰਜਾਬ ਨੇ ਦੱਸਿਆ ਹੈ ਕਿ ਸਮਾਗਮ ਵਿਚ ਵੱਖ ਵੱਖ ਡੇਰਿਆਂ ਤੋਂ ਸੰਤ ਮਹਾਂਪੁਰਸ਼ ਪਹੁੰਚਣਗੇ ਇਸ ਮੌਕੇ ਚਾਹ ਪਕੌੜਿਆ ਦੇ ਲੰਗਰ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ, ਇਸ ਮੌਕੇ ਵੱਖ ਵੱਖ ਕੀਰਤਨੀ ਜਥੇ, ਬਾਬਾ ਜੀ ਦੀ ਮਹਿਮਾਂ ਦਾ ਗੁਣਗਾਨ ਕਰਨਗੇ,,
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



