ਸ਼ਾਮ ਚੁਰਾਸੀ /ਹੁਸ਼ਿਆਰਪੁਰ (ਕੁਲਦੀਪ ਚੁੰਬਰ) (ਸਮਾਜ ਵੀਕਲੀ)- ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਸੰਨ 2000 ਵਿੱਚ ਸੰਤ ਬਾਬਾ ਮਲਕੀਤ ਸਿੰਘ ਜੀ ਦੁਆਰਾ ਇਲਾਕੇ ਦੀ ਸਾਧ-ਸੰਗਤ ਦੇ ਸਹਿਯੋਗ ਨਾਲ ਲੋਕ ਭਲਾਈ ਦੇ ਕਾਰਜ ਅਤੇ ਇਲਾਕੇ ਦੇ ਵਿਕਾਸ ਲਈ ਸਥਾਪਤ ਕੀਤੀ ਗਈ ਸੀ। ਸੰਤ ਬਾਬਾ ਮਲਕੀਤ ਸਿੰਘ ਜੀ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਦੇ ਬਾਨੀ ਪ੍ਰਧਾਨ, ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਬਾਨੀ ਚਾਂਸਲਰ ਅਤੇ ਸੰਤ ਬਾਬਾ ਭਾਗ ਸਿੰਘ ਐਜੂਕੇਸ਼ਨਲ ਕੰਪਲੈਕਸ ਦੇ ਬਾਨੀ ਚੇਅਰਮੈਨ ਸਨ।
ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਜੋ ਕਿ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਦੇ ਦੂਸਰੇ ਪ੍ਰਧਾਨ, ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਦੂਸਰੇ ਚਾਂਸਲਰ ਅਤੇ ਸੰਤ ਬਾਬਾ ਭਾਗ ਸਿੰਘ ਐਜੂਕੇਸ਼ਨਲ ਕੰਪਲੈਕਸ ਦੇ ਦੂਸਰੇ ਚੇਅਰਮੈਨ ਸਨ ਜੋ ਕਿ 22 ਅਪ੍ਰੈਲ 2021 ਨੂੰ ਸੱਚਖੰਡ ਪਿਆਨਾ ਕਰ ਗਏ ਸਨ। ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਦੀ ਇਕੱਤਰਤਾ ਵਿੱਚ ਇਹ ਫੈਸਲਾ ਲਿਆ ਗਿਆ ਕਿ ਸੰਤ ਬਾਬਾ ਸਰਵਣ ਸਿੰਘ ਜੀ ਜੋ ਕਿ ਡੇਰਾ ਸੰਤ ਬਾਬਾ ਭਾਗ ਸਿੰਘ ਜੀ ਟਰੱਸਟ ਦੇ ਪ੍ਰਧਾਨ ਹਨ, ਨੂੰ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ, ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਚਾਂਸਲਰ ਅਤੇ ਸੰਤ ਬਾਬਾ ਭਾਗ ਸਿੰਘ ਐਜੂਕੇਸ਼ਨਲ ਕੰਪਲੈਕਸ ਦੇ ਚੇਅਰਮੈਨ ਨਿਯੁਕਤ ਕੀਤਾ ਗਿਆ।
ਨਾਲ ਹੀ ਸੰਤ ਮਨਮੋਹਨ ਸਿੰਘ ਜੀ ਨੂੰ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਦੇ ਉਪ-ਪ੍ਰਧਾਨ ਅਤੇ ਖਜਾਨਜੀ ਅਤੇ ਸੰਤ ਬਾਬਾ ਭਾਗ ਸਿੰਘ ਐਜੂਕੇਸ਼ਨਲ ਕੰਪਲੈਕਸ ਦੇ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ । ਸੰਤ ਬਾਬਾ ਸਰਵਣ ਸਿੰਘ ਜੀ ਨੇ ਵਿਧੀਪੂਰਵਕ ਇਹ ਅਹੁਦੇ ਸੰਭਾਲ ਲਏ ਹਨ। ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਜੋ ਕਿ 2015 ਵਿੱਚ ਸਥਾਪਤ ਹੋਈ 210 ਏਕੜ ਵਿੱਚ ਫੈਲੀ ਹੋਈ ਹੈ ਜਿੱਥੇ ਇੰਜੀਨੀਅਰਿੰਗ, ਸਾਇੰਸ, ਅੇਜੂਕੇਸ਼ਨ, ਮੈਨੇਜਮੈਂਟ, ਕਾਮਰਸ ਅਤੇ ਐਗਰੀਕਲਚਰ ਆਦਿ ਦੇ ਕੋਰਸ ਸ਼ਾਮਲ ਹਨ। ਸੰਤ-ਮਹਾਂਪੁਰਸ਼ਾਂ ਦੇ ਅਧਿਆਤਮਕ ਅਤੇ ਰੂਹਾਨੀ ਗਿਆਨ ਦੀ ਛਾਂ ਦਾ ਓਟ ਆਸਰਾ ਲੈ ਕੇ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਸੰਤ ਬਾਬਾ ਸਰਵਣ ਸਿੰਘ ਜੀ ਅਤੇ ਸੰਤ ਮਨਮੋਹਨ ਸਿੰਘ ਜੀ ਦੀ ਅਗਵਾਈ ਵਿੱਚ ਵਿਦਿਆ ਦੇ ਪਾਸਾਰ ਲਈ ਨਵੇਂ ਕੀਰਤੀਮਾਨ ਸਥਾਪਤ ਕਰੇਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly