ਸੰਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੀ 43ਵੀਂ ਬਰਸੀ ਸਮਾਗਮ ਮੌਕੇ ਸਵੈ ਇਛੱਕ ਖੂਨਦਾਨ ਕੈਂਪ ਅਤੇ ਫਰੀ ਮੈਡੀਕਲ ਚੈੱਕ ਕੈਂਪ

ਤਸਵੀਰ : ਪਿੰਡ ਨੌਰਾ ਵਿਖੇ ਸੰਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੀ 43ਵੀਂ ਬਰਸੀ ਸਮਾਗਮ ਮੌਕੇ ਲੱਗੇ ਮੈਡੀਕਲ ਕੈਂਪ ਅਤੇ ਖੂਨਦਾਨ ਕੈਂਪ ਦਾ ਉਦਘਾਟਨ ਕਰਦੇ ਹੋਏ ਸੰਤ ਬਾਬਾ ਸੁੱਚਾ ਸਿੰਘ ਜੀ, ਸੰਤ ਬਾਬਾ ਸਤਨਾਮ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਨਾਲ ਹਨ ਹੋਰ ਸੰਤ ਮਹਾਂਪੁਰਸ਼ ਅਤੇ ਪਤਵੰਤੇ ਸੱਜਣ

ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ) ਸੇਵਾ ਦੇ ਪੁੰਜ ਸੰਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਅਨੰਦਪੁਰ ਸਾਹਿਬ ਦੀ 43ਵੀਂ ਬਰਸੀ ਮੌਕੇ ਬਾਬਾ ਜੀ ਦੀ ਨਿੱਘੀ ਅਤੇ ਮਿੱਠੀ ਯਾਦ ਨੂੰ ਸਮਰਪਿਤ ਸਵੈਇੱਛਕ ਖੂਨਦਾਨ ਕੈਂਪ ਅਤੇ ਫਰੀ ਮੈਡੀਕਲ ਕੈਂਪ ਗੁਰੂ ਗੋਬਿੰਦ ਸਿੰਘ ਜੀ ਲੋਹ ਲੰਗਰ ਸਟੋਰ, ਪਿੰਡ ਨੌਰਾ ਵਿਖੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਲਗਾਇਆ ਗਿਆ । ਮੈਡੀਕਲ ਅਤੇ ਖੂਨਦਾਨ ਕੈਂਪ ਦਾ ਉਦਘਾਟਨ ਸੰਤ ਬਾਬਾ ਸੁੱਚਾ ਸਿੰਘ ਜੀ, ਸੰਤ ਬਾਬਾ ਸਤਨਾਮ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਨੇ ਕੀਤਾ। ਉਹਨਾਂ ਨੇ ਸੰਗਤਾਂ ਨੂੰ ਮਾਨਵਤਾ ਦੀ ਸੇਵਾ ਲਈ ਖੂਨਦਾਨ ਕਰਨ ਲਈ ਅਪੀਲ ਕੀਤੀ ਅਤੇ ਖੂਨਦਾਨੀਆਂ ਨੂੰ ਯਾਦਚਿੰਨ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ । ਫਰੀ ਮੈਡੀਕਲ ਕੈਂਪ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਮਾਹਿਰ ਡਾਕਟਰ ਸਾਹਿਬਾਨ ਵਲੋਂ ਮਰੀਜ਼ਾਂ ਦਾ ਮੁਫਤ ਮੈਡੀਕਲ ਚੈੱਕਐੱਪ ਕੀਤਾ ਗਿਆ । ਮਰੀਜ਼ਾਂ ਨੂੰ ਫਰੀ ਦਵਾਈਆਂ ਪ੍ਰਦਾਨ ਕੀਤੀਆਂ ਗਈਆਂ ਅਤੇ ਸ਼ੂਗਰ ਟੈਸਟ ਵੀ ਕੀਤਾ ਗਿਆ । ਬਾਬਾ ਜੀ ਦੀ ਨਿੱਘੀ ਅਤੇ ਮਿੱਠੀ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ ਅਤੇ ਫਰੀ ਮੈਡੀਕਲ ਕੈਂਪ ਵਿਚ ਇਸ ਮੌਕੇ ਸੰਤ ਬਾਬਾ ਗੁਰਬਚਨ ਸਿੰਘ ਜੀ ਪਠਲਾਵੇ ਵਾਲੇ, ਨਿਰਮਲ ਸਿੰਘ ਪੁੱਤਰ ਸੰਤ ਬਾਬਾ ਸੇਵਾ ਸਿੰਘ ਜੀ, ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਦਰਸ਼ਨ ਸਿੰਘ ਮਾਹਿਲ ਕੈਨੇਡਾ ਸੀਨੀਅਰ ਮੈਂਬਰ ਟਰੱਸਟ, ਬਾਬਾ ਜਰਨੈਲ ਸਿੰਘ, ਪਰਮਜੀਤ ਸਿੰਘ ਯੂ ਕੇ, ਜਰਨੈਲ ਸਿੰਘ, ਧਨਵੰਤ ਸਿੰਘ, ਸੁਖਜਿੰਦਰ ਸਿੰਘ ਪੰਚ, ਸਤਵਿੰਦਰ ਸਿੰਘ ਰਾਜੂ (ਸਾਰੇ ਪੋਤਰੇ ਸੰਤ ਬਾਬਾ ਸੇਵਾ ਸਿੰਘ ਜੀ), ਦਰਸ਼ਨ ਸਿੰਘ ਗੁਰਮ ਯੂ ਕੇ, ਸਤਵੀਰ ਸਿੰਘ ਪੱਲੀ ਝੱਕੀ, ਜਰਨੈਲ ਸਿੰਘ ਪੱਲੀਝਿੱਕੀ, ਭਾਈ ਜੋਗਾ ਸਿੰਘ, ਡਾ. ਕੁਲਦੀਪ ਸਿੰਘ, ਡਾ, ਮਨਦੀਪ ਕੌਰ, ਮਨਜੀਤ ਸਿੰਘ ਬੇਦੀ ਇੰਚਾਰਜ ਬਲੱਡ ਬੈਂਕ ਤੋਂ ਇਲਾਵਾ ਸਮੂਹ ਸੰਤਾ ਦਾ ਪਰਿਵਾਰ, ਗ੍ਰਾਮ ਪੰਚਾਇਤ ਨੌਰਾ ਅਤੇ ਇਲਾਕਾ ਨਿਵਾਸੀ ਸੰਗਤਾਂ ਸ਼ਾਮਿਲ ਹੋਈਆਂ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਬਾਬਾ ਸਾਹਿਬ ਡਾ ਅੰਬੇਡਕਰ ਜੀ ਦੀ ਪ੍ਰਤਿਮਾ ਦੇ ਨਾਲ ਛੇੜਛਾੜ ਦੇ ਖਿਲਾਫ ਮਾਣਯੋਗ ਐਸ ਐਸ ਪੀ ਨੂੰ ਮੈਮੋਰੰਡਮ ਦਿੱਤਾ-ਡਾ ਨਛੱਤਰ ਪਾਲ ਐਮ ਐਲ ਏ ਨਵਾਂਸ਼ਹਿਰ
Next article26 ਜਨਵਰੀ 1950 ਨੂੰ ਬਾਬਾ ਸਾਹਿਬ ਡਾ ਅੰਬੇਡਕਰ ਜੀ ਨੇ ਇਨਸਾਨੀਅਤ ਵਾਲਾ ਸੰਵਿਧਾਨ ਸਾਨੂੰ ਦਿੱਤਾ –ਐਡਵੋਕੇਟ ਅਵਤਾਰ ਸਿੰਘ ਕਰੀਮਪੁਰੀ।