HOME ਸੰਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੀ 44ਵੀਂ...

ਸੰਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੀ 44ਵੀਂ ਬਰਸੀ ਸਮਾਗਮ ਮੌਕੇ ਸਵੈ ਇਛੱਕ ਖੂਨਦਾਨ ਕੈਂਪ ਅਤੇ ਫਰੀ ਮੈਡੀਕਲ ਚੈੱਕ ਕੈਂਪ

2
ਤਸਵੀਰ :- ਪਿੰਡ ਨੌਰਾ ਵਿਖੇ ਸੰਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੀ 44ਵੀਂ ਬਰਸੀ ਸਮਾਗਮ ਮੌਕੇ ਲੱਗੇ ਖੂਨਦਾਨ ਕੈਂਪ ਵਿਚ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਸੰਤ ਬਾਬਾ ਸਤਨਾਮ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਸੰਤ ਬਾਬਾ ਗੁਰਬਚਨ ਸਿੰਘ ਜੀ ਪਠਲਾਵਾ, ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਅਤੇ ਹੋਰ ਸੰਤ ਮਹਾਂਪੁਰਸ਼ ਤੇ ਪਤਵੰਤੇ ਸੱਜਣ

ਬੰਗਾ  (ਸਮਾਜ ਵੀਕਲੀ)  (ਚਰਨਜੀਤ ਸੱਲ੍ਹਾਂ ) ਸੇਵਾ ਦੇ ਪੁੰਜ ਸੰਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਅਨੰਦਪੁਰ ਸਾਹਿਬ ਦੀ 44ਵੀਂ ਬਰਸੀ ਮੌਕੇ ਬਾਬਾ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਸਵੈਇੱਛਕ ਖੂਨਦਾਨ ਕੈਂਪ ਅਤੇ ਫਰੀ ਮੈਡੀਕਲ ਕੈਂਪ ਗੁਰੂ ਗੋਬਿੰਦ ਸਿੰਘ ਜੀ ਲੋਹ ਲੰਗਰ ਸਟੋਰ, ਪਿੰਡ ਨੌਰਾ ਵਿਖੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਲਗਾਇਆ ਗਿਆ । ਮੈਡੀਕਲ ਅਤੇ ਖੂਨਦਾਨ ਕੈਂਪ ਦਾ ਉਦਘਾਟਨ ਸੰਤ ਬਾਬਾ ਸਤਨਾਮ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਅਤੇ ਸੰਤ ਬਾਬਾ ਗੁਰਬਚਨ ਸਿੰਘ ਜੀ ਪਠਲਾਵੇ ਵਾਲਿਆਂ ਨੇ ਕੀਤਾ । ਫਰੀ ਮੈਡੀਕਲ ਕੈਂਪ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਮਾਹਿਰ ਡਾਕਟਰ ਸਾਹਿਬਾਨ ਵਲੋਂ ਮਰੀਜ਼ਾਂ ਦਾ ਮੁਫਤ ਮੈਡੀਕਲ ਚੈੱਕਐੱਪ ਕੀਤਾ ਗਿਆ । ਮਰੀਜ਼ਾਂ ਨੂੰ ਫਰੀ ਦਵਾਈਆਂ ਪ੍ਰਦਾਨ ਕੀਤੀਆਂ ਗਈਆਂ ਅਤੇ ਸ਼ੂਗਰ ਟੈਸਟ ਵੀ ਕੀਤਾ ਗਿਆ । ਇਸ ਮੌਕੇ ਬਾਬਾ ਸਤਨਾਮ ਸਿੰਘ ਜੀ ਨੇ ਖੂਨਦਾਨੀਆਂ ਨੂੰ ਯਾਦਚਿੰਨ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਅਤੇ ਗੁਰੂ ਨਾਨਕ‍ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਮੂਹ ਪ੍ਰਬੰਧਕਾਂ ਤੇ ਮੈਡੀਕਲ ਟੀਮ ਦਾ ਹਾਰਦਿਕ ਧੰਨਵਾਦ ਕੀਤਾ । ਬਾਬਾ ਜੀ ਦੀ ਨਿੱਘੀ ਅਤੇ ਮਿੱਠੀ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ ਅਤੇ ਫਰੀ ਮੈਡੀਕਲ ਕੈਂਪ ਵਿਚ ਇਸ ਮੌਕੇ ਸੰਤ ਬਾਬਾ ਭਾਗ ਸਿੰਘ‍ ਨਿਰਮਲ ਕੁਟੀਆ ਕਜਲਾ, ਨਿਰਮਲ ਸਿੰਘ ਪੁੱਤਰ ਸੰਤ ਬਾਬਾ ਸੇਵਾ ਸਿੰਘ ਜੀ, ਜਥੇਦਾਰ ਸੁਖਦੇਵ ਸਿੰਘ ਭੌਰ ਸਾਬਕਾ ਸਕੱਤਰ ਸ਼ਰੋਮਣੀ ਗੁ: ਪ੍ਰਬੰਧਕ ਕਮੇਟੀ, ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਦਰਸ਼ਨ ਸਿੰਘ ਮਾਹਿਲ ਕੈਨੇਡਾ ਸੀਨੀਅਰ ਮੈਂਬਰ ਟਰੱਸਟ, ਬਾਬਾ ਜਰਨੈਲ ਸਿੰਘ ਅਨੰਦਪੁਰ, ਬਾਬਾ ਜਰਨੈਲ ਸਿੰਘ ਨੌਰਾ, ਕਰਮਜੀਤ ਸਿੰਘ ਯੂ ਕੇ (ਦੋਹਤ ਜਵਾਈ ਸੰਤ ਬਾਬਾ ਸੇਵਾ ਸਿੰਘ ਜੀ) ਜਰਨੈਲ ਸਿੰਘ, ਚਰਨਜੀਤ ਸਿੰਘ ਯੂ ਕੇ, ਪਰਮਜੀਤ ਸਿੰਘ ਯੂ ਕੇ, ਧਨਵੰਤ ਸਿੰਘ, ਸੁਖਜਿੰਦਰ ਸਿੰਘ ਪੰਚ, ਸਤਵਿੰਦਰ ਸਿੰਘ ਰਾਜੂ, ਇੰਦਰਜੀਤ ਸਿੰਘ ਨਿਊਜ਼ੀਲੈਂਡ (ਸਾਰੇ ਪੋਤਰੇ ਸੰਤ ਬਾਬਾ ਸੇਵਾ ਸਿੰਘ ਜੀ), ਅਵਿਨਾਸ਼ ਸਿੰਘ (ਪੜਪੋਤਰਾ ਸੰਤ ਬਾਬਾ ਸੇਵਾ ਸਿੰਘ ਜੀ), ਭਾਈ ਜੋਗਾ ਸਿੰਘ, ਡਾ. ਕੁਲਦੀਪ ਸਿੰਘ, ਮਨਜੀਤ ਸਿੰਘ ਬੇਦੀ ਇੰਚਾਰਜ ਬਲੱਡ ਬੈਂਕ ਤੋਂ ਇਲਾਵਾ ਸਮੂਹ ਸੰਤਾ ਦਾ ਪਰਿਵਾਰ, ਗ੍ਰਾਮ ਪੰਚਾਇਤ ਨੌਰਾ ਅਤੇ ਇਲਾਕਾ ਨਿਵਾਸੀ ਸੰਗਤਾਂ ਸ਼ਾਮਿਲ ਹੋਈਆਂ । ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ ਜੋ ਸੰਗਤਾਂ ਨੇ ਪੰਗਤਾਂ ਵਿਚ ਬੈਠ ਕੇ ਬੜੇ ਸਤਿਕਾਰ ਨਾਲ ਛਕਿਆ ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

 

Previous articleਸੇਂਟ ਜੋਸਫ ਪਬਲਿਕ ਸਕੂਲ ਦੇ ਪ੍ਰਿੰਸੀਪਲ Sister cisly ji ਨੂੰ ਪੁਸਤਕਾਂ ਦਾ ਬੰਡਲ ਭੇਂਟ
Next articleਗੁਰਦਾਸਪੁਰ ਜਿਲ੍ਹੇ ਦੇ ਸਕੂਲਾਂ ਵਿੱਚ ਹੜ ਪ੍ਰਭਾਵਿਤ ਵਿਦਿਆਰਥੀਆਂ ਨੂੰ ਕੋਟੀਆਂ ਵੰਡੀਆਂ