HOME ਸੰਤ ਬਾਬਾ ਸੁਚਾ ਸਿੰਘ ਜੀ ਦੀ 23ਵੀਂ ਬਰਸੀ ਸਮਾਗਮਾਂ ਦੀਆਂ ਤਿਆਰੀਆਂ ਪੂਰੇ...

ਸੰਤ ਬਾਬਾ ਸੁਚਾ ਸਿੰਘ ਜੀ ਦੀ 23ਵੀਂ ਬਰਸੀ ਸਮਾਗਮਾਂ ਦੀਆਂ ਤਿਆਰੀਆਂ ਪੂਰੇ ਜ਼ੋਰਾਂ ‘ਤੇ -ਸੰਤ ਅਮੀਰ ਸਿੰਘ ਜੀ

3

ਬਰਸੀ ਸਮਾਗਮ ‘ਚ ਸਿੱਖ ਪੰਥ ਦੀਆਂ ਮਹਾਨ ਸ਼ਖਸ਼ੀਅਤਾਂ, ਸਿੰਘ ਸਾਹਿਬਾਨ ਤੇ ਸੰਤ ਮਹਾਂਪੁਰਖ ਆਪਣੀਆਂ ਹਾਜ਼ਰੀਆਂ ਭਰਨਗੇ

ਲੁਧਿਆਣਾ   (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.) ਸਿੱਖ ਪੰਥ ਦੀ ਮਹਾਨ ਸ਼ਖਸੀਅਤ ਤੇ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਅਤੇ ਜਵੱਦੀ ਟਕਸਾਲ ਦੇ ਬਾਨੀ ਗੁਰਪੁਰਵਾਸੀ ਸੰਤ ਬਾਬਾ ਸੁਚਾ ਸਿੰਘ ਜੀ ਦੀ 23ਵੀਂ ਬਰਸੀ ਸਮਾਗਮ 15 ਅਗਸਤ ਤੋਂ 27 ਅਗਸਤ ਤੱਕ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਏ ਜਾ ਰਹੇ ਹਨ । ਬਰਸੀ ਸਮਾਗਮ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਹਿੱਤ ਸਮੁੱਚੇ ਸਮਾਗਮਾਂ ਦੀਆਂ ਤਿਆਰੀਆਂ ਪੂਰੇ ਜ਼ੋਰਾਂ ਤੇ ਚੱਲ ਰਹੀਆਂ ਹਨ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸੰਤ ਬਾਬਾ ਅਮੀਰ ਸਿੰਘ ਜੀ ਮੁਖੀ ਜਵੱਦੀ ਟਕਸਾਲ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ।ਉਨ੍ਹਾਂ ਨੇ ਆਪਣੀ ਗੱਲਬਾਤ ਵਿੱਚ ਜਾਣਕਾਰੀ ਦੇਂਦਿਆਂ ਹੋਇਆਂ ਦੱਸਿਆ ਕਿ 15 ਤੋਂ 22 ਅਗਸਤ ਤੱਕ ਰੋਜ਼ਾਨਾ ਰਾਤ ਨੂੰ 8 ਵਜੇ ਤੋਂ 9.15 ਤੱਕ ਨਾਮ ਸਿਮਰਨ ਅਭਿਆਸ ਸਮਾਗਮ ਆਯੋਜਿਤ ਕੀਤਾ ਜਾਵੇਗਾ। 23 ਅਗਸਤ ਨੂੰ ਭਾਈ ਅਮਨਦੀਪ ਸਿੰਘ ਵੱਲੋਂ ਸ਼ਾਮ 6 ਤੋਂ ਰਾਤ 10 ਵਜੇ ਤੱਕ ਵਿਸ਼ੇਸ਼ ਸਿਮਰਨ ਸਮਾਗਮ ਕਰਵਾਇਆ ਜਾਵੇਗਾ। 24 ਅਗਸਤ ਨੂੰ ਸ਼ਾਮ 6 ਤੋਂ 7 ਵਜੇ ਤੱਕ ਲੜੀਵਾਰ ਗੁਰ ਇਤਿਹਾਸ ਕਥਾ 7 ਤੋਂ 8 ਰਹਿਰਾਸ ਸਾਹਿਬ ਦਾ ਪਾਠ,ਆਰਤੀ ਉਪਰੰਤ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾਵੇਗਾ।ਜਿਸ ਵਿੱਚ ਗੁਰ ਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ ਤੋਂ ਸਿਖਲਾਈ ਪ੍ਰਾਪਤ ਕਰਕੇ ਗਏ ਵਿਦਿਆਰਥੀਆਂ ਦੇ ਕੀਰਤਨੀ ਜੱਥੇ ਅਤੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਨਿਰਧਾਰਤ ਰਾਗਾਂ ਵਿੱਚ ਗੁਰਬਾਣੀ ਦਾ ਆਨੰਦਮਈ ਕੀਰਤਨ ਕਰਨਗੇ। ਇਸੇ ਤਰ੍ਹਾਂ 25 ਅਗਸਤ ਨੂੰ ਸਵੇਰੇ ਸ਼੍ਰੀ ਅਖੰਡ-ਪਾਠ ਸਾਹਿਬ ਦੀ ਆਰੰਭਤਾ ਹੋਵੇਗੀ ਅਤੇ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਵੱਖ-ਵੱਖ ਅਕੈਡਮੀਆਂ ਦੇ ਵਿਦਿਆਰਥੀਆਂ ਵੱਲੋਂ ਗੁਰਬਾਣੀ ਗਾਇਨ ਪ੍ਰਤੀਯੋਗਤਾ ਹੋਵੇਗੀ। ਰਾਤ ਦੇ ਦੀਵਾਨ ਅੰਦਰ ਗੁਰਮਤਿ ਰਾਗੀ ਸਭਾ ਲੁਧਿਆਣਾ ਵੱਲੋਂ ਵਿਸ਼ੇਸ਼ ਕੀਰਤਨ ਦਰਬਾਰ ਆਯੋਜਿਤ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ 26 ਅਗਸਤ ਨੂੰ ਸਵੇਰੇ 11 ਵਜੇ ਤੋਂ 12 ਵਜੇ ਤੱਕ ਬੀਬੀਆਂ ਵੱਲੋਂ ਸੁਖਮਨੀ ਸਾਹਿਬ ਦਾ ਪਾਠ ਕੀਤਾ ਜਾਵੇਗਾ ਉਪਰੰਤ 1 ਵਜੇ ਤੱਕ ਵਿਸ਼ੇਸ਼ ਕੀਰਤਨ ਦਰਬਾਰ ਹੋਵੇਗਾ ਜਿਸ ਵਿੱਚ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਆਪਣੀ ਹਾਜ਼ਰੀ ਭਰ ਕੇ ਸੰਗਤਾਂ ਨੂੰ ਗੁਰੂ ਜਸ ਰਾਹੀਂ ਨਿਹਾਲ ਕਰਨਗੇ। ਉਪਰੰਤ ਦਾਸ ਵੱਲੋਂ ਸੰਗਤਾਂ ਨੂੰ ਨਾਮ ਸਿਮਰਨ ਅਭਿਆਸ ਕਰਵਾਇਆ ਜਾਵੇਗਾ ਅਤੇ ਰਾਤ ਨੂੰ 8 ਵਜੇ ਤੋਂ ਲੈ ਕੇ 10 ਵਜੇ ਤੱਕ ਆਤਮਰਸ ਕੀਰਤਨ ਦਰਬਾਰ ਆਯੋਜਿਤ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਉਕਤ ਸਮਾਗਮ ਅੰਦਰ ਲੁਧਿਆਣਾ ਸ਼ਹਿਰ ਦੀਆਂ ਸਮੂਹ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੀਆਂ ਬੀਬੀਆਂ ਆਪਣੇ ਜੱਥਿਆਂ ਨਾਲ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕਰਨਗੀਆਂ। ਇਸੇ ਤਰ੍ਹਾਂ 27 ਅਗਸਤ ਨੂੰ ਸਵੇਰੇ 10.30 ਵਜੇ ਸ਼੍ਰੀ ਅਖੰਡ-ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸ਼ਾਮ 4.30 ਵਜੇ ਤੱਕ ਗੁਰਮਤਿ ਸਮਾਗਮ ਤੇ ਸੰਤ ਸਮਾਗਮ ਕਰਵਾਇਆ ਜਾਵੇਗਾ, ਜਿਨ੍ਹਾਂ ਵਿੱਚ ਸਿੱਖ ਪੰਥ ਦੀਆਂ ਮਹਾਨ ਸ਼ਖਸ਼ੀਅਤਾਂ ਸਿੰਘ ਸਾਹਿਬਾਨ, ਸੰਤ ਮਹਾਂਪੁਰਖ ਅਤੇ ਗੁਰ ਘਰ ਦੇ ਮਹਾਨ ਕੀਰਤਨੀਏ ਤੇ ਢਾਡੀ ਜੱਥੇ ਸੰਗਤਾਂ ਨੂੰ ਗੁਰੂ ਜੱਸ ਸਰਵਨ ਕਰਵਾਉਣਗੇ । ਸ਼ਾਮ ਨੂੰ ਵਿਸ਼ੇਸ਼ ਰਾਗ ਦਰਬਾਰ ਸਜਾਇਆ ਜਾਵੇਗਾ। ਜਿਸ ਅੰਦਰ ਪੰਥ ਦੇ ਪ੍ਰਸਿੱਧ  ਕੀਰਤਨੀ ਜੱਥੇ ਨਿਰਧਾਰਤ ਰਾਗਾਂ ਵਿੱਚ ਗੁਰਬਾਣੀ ਦਾ ਆਨੰਦਮਈ ਕੀਰਤਨ ਕਰਨਗੇ। ਸੰਤ ਬਾਬਾ ਅਮੀਰ ਸਿੰਘ ਜੀ ਨੇ ਕਿਹਾ ਕਿ ਇਨ੍ਹਾਂ ਬਰਸੀ ਸਮਾਗਮਾਂ ਦੇ ਨਾਲ ਹੀ 24 ਅਗਸਤ ਨੂੰ ਸਵੇਰੇ 10 ਵਜੇ ਤੇ 2 ਵਜੇ ਤੱਕ ਅੱਖਾਂ, ਦੰਦਾਂ ਅਤੇ ਫਰੀ ਸਿਹਤ ਚੈਕਅੱਪ ਤੇ ਅਪਰੇਸ਼ਨ ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਦੇਸ਼ ਵਿਦੇਸ਼ਾਂ ਤੋਂ ਆਉਣ ਵਾਲੀਆਂ ਸੰਗਤਾਂ ਦਾ ਰਹਿਣ ਲਈ ਉਚਿੱਤ ਪ੍ਰਬੰਧ ਕੀਤਾ ਗਿਆ ਹੈ। ਬਰਸੀ ਸਮਾਗਮਾਂ ਦੇ ਸੰਬੰਧ ਵਿੱਚ ਸੰਗਤਾਂ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਡਾ: ਜੋਗਿੰਦਰ ਸਿੰਘ, ਬਾਪੂ ਜੋਗਿੰਦਰ ਸਿੰਘ, ਡਾ: ਸੁਖਦੇਵ ਸਿੰਘ, ਉਕਾਂਰ ਸਿੰਘ, ਅੰਮ੍ਰਿਤਪਾਲ ਸਿੰਘ ਗਰੇਵਾਲ, ਨੈਬ ਸਿੰਘ, ਗਿ. ਗੁਰਦੇਵ ਸਿੰਘ, ਕੁਲਵਿੰਦਰ ਸਿੰਘ ਬੈਨੀਪਾਲ, ਜਗਦੀਪ ਸਿੰਘ ਰਣੀਆ, ਲਖਬੀਰ ਸਿੰਘ, ਨਰਿੰਦਰਜੀਤ ਸਿੰਘ, ਬਲਵੰਤ ਸਿੰਘ ਰਣੀਆ, ਸਤਪਾਲ ਸਿੰਘ, ਕੁਲਵੰਤ ਸਿੰਘ ਪਨੇਸਰ, ਨਿਰਮਲ ਸਿੰਘ ਆਦਿ ਹਾਜ਼ਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਗੀਤ ‘ਅਗਲੇ ਜਨਮ’ ਨਾਲ ਫਿਰ ਤੋਂ ਚਰਚਾ ਵਿੱਚ ਗੀਤਕਾਰ ਮੰਗਲ ਹਠੂਰ
Next articleਕਲੱਸਟਰ ਠੱਟਾ ਨਵਾਂ ਦੀਆਂ 47 ਵੀਂ ਪ੍ਰਾਇਮਰੀ ਸਕੂਲ ਖੇਡਾਂ ਸਮਾਪਤ, ਕਬੱਡੀ ਅਤੇ ਖੋ ਖੋ ਵਿੱਚ ਠੱਟਾ ਨਵਾਂ ਸਕੂਲ ਜੇਤੂ ਰਿਹਾ