ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਸਾਵਨ ਕਿਰਪਾਲ ਰੂਹਾਨੀ ਮਿਸ਼ਨ ਦੀ ਸਥਾਨਕ ਸ਼ਾਖਾ ਕਿਰਪਾਲ ਆਸ਼ਰਮ, ਗੜੀ ਕਾਨੂੰਗੋਆਂ ਵੱਲੋਂ ਦਿਆਲ ਪੁਰਸ਼ ਸੰਤ ਦਰਸ਼ਨ ਸਿੰਘ ਜੀ ਮਹਾਰਾਜ ਦੀ ਪਵਿੱਤਰ ਯਾਦ ਵਿੱਚ ਇੱਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਸੰਤ ਗੁਰਮੇਲ ਸਿੰਘ ਚੈਰੀਟੇਬਲ ਹੋਸਪਿਟਲ ਦੇ ਸਹਿਯੋਗ ਨਾਲ ਡਾ ਬਜਰੰਗ ਗੋਸਾਮੀ ਦੀ ਦੇਖਰੇਖ ਹੇਠ ਸਫਲਤਾਪੂਰਵਕ ਨੇਪਰੇ ਚੜ੍ਹਿਆ, ਜਿਸ ਵਿੱਚ 24 ਦਾਨੀ ਸੱਜਣਾਂ ਨੇ ਸਵੈ-ਇੱਛਾ ਨਾਲ ਖੂਨਦਾਨ ਕੀਤਾ। ਆਸ਼ਰਮ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 18 ਤੋਂ 60 ਸਾਲ ਤੱਕ ਦਾ ਕੋਈ ਵੀ ਸਿਹਤਮੰਦ ਵਿਅਕਤੀ ਖੂਨਦਾਨ ਕਰ ਸਕਦਾ ਹੈ। ਇਸ ਨਾਲ ਸਰੀਰ ਵਿੱਚ ਕੋਈ ਕਮਜ਼ੋਰੀ ਨਹੀਂ ਆਉਂਦੀ, ਬਲਕਿ ਦਿਲ ਦਾ ਦੌਰਾ ਅਤੇ ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਦਾ ਖ਼ਤਰਾ ਘਟਦਾ ਹੈ। ਉਨ੍ਹਾਂ ਦੱਸਿਆ ਕਿ ਪਰਮ ਸੰਤ ਰਜਿੰਦਰ ਸਿੰਘ ਜੀ ਮਹਾਰਾਜ ਦੀ ਰਹਿਨੁਮਾਈ ਹੇਠ ਮਿਸ਼ਨ ਵੱਲੋਂ ਦੇਸ਼-ਵਿਦੇਸ਼ ਵਿੱਚ ਮੁਫ਼ਤ ਮੋਤੀਆਬਿੰਦ ਆਪ੍ਰੇਸ਼ਨ, ਮੈਡੀਕਲ ਕੈਂਪ, ਵੋਕੇਸ਼ਨਲ ਕੋਰਸ ਅਤੇ ਕੁਦਰਤੀ ਆਫ਼ਤਾਂ ਸਮੇਂ ਰਾਹਤ ਸਮੱਗਰੀ ਵੰਡਣ ਵਰਗੇ ਅਨੇਕਾਂ ਨਿਸ਼ਕਾਮ ਭਲਾਈ ਕਾਰਜ ਕੀਤੇ ਜਾ ਰਹੇ ਹਨ।ਕੈਂਪ ਦੇ ਅਖੀਰ ਵਿੱਚ ਸੰਸਥਾ ਦੇ ਪ੍ਰਧਾਨ ਜਸਪਾਲ ਸਿੰਘ ਨੇ ਖੂਨਦਾਨ ਕਰਨ ਵਾਲੇ ਸਾਰੇ ਵੀਰਾਂ-ਭੈਣਾਂ ਦੀ ਸ਼ਲਾਘਾ ਕੀਤੀ ਅਤੇ ਆਈਆਂ ਹੋਈਆਂ ਸੰਗਤਾਂ ਦਾ ਦਿਲੋਂ ਧੰਨਵਾਦ ਕੀਤਾ। ਖੂਨਦਾਨੀਆਂ ਨੂੰ ਮਿਸ਼ਨ ਵੱਲੋਂ ਫਲ ਅਤੇ ਜੂਸ ਵੀ ਭੇਟ ਕੀਤੇ ਗਏ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



