ਸੰਤ ਦਾਸ ਜੀ ਅਤੇ ਸਮੂਹ ਮਹਾਂਪੁਰਖਾਂ ਦੀ ਮਿੱਠੀ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ ਲਾਇਆ, ਲੋੜ੍ਹਵੰਦ ਮਰੀਜ਼ਾਂ ਲਈ ਖ਼ੂਨਦਾਨ ਕਰਕੇ ਜਿੰਦਗੀਆਂ ਬਚਾਉਣ ਮਹਾਦਾਨੀ – ਸੰਤ ਬਾਬਾ ਲੀਡਰ ਸਿੰਘ

ਕਪੂਰਥਲਾ, (ਸਮਾਜ ਵੀਕਲੀ) (ਕੌੜਾ)– ਡੇਰਾ ਬਾਬਾ ਭਾਈ ਹਰਜੀ ਸਾਹਿਬ, ਪਿੰਡ ਖੁਖਰੈਣ ਵਿਖੇ ਸੰਤ ਬਾਬਾ ਅਮਰੀਕ ਸਿੰਘ ਜੀ ਖੁਖਰੈਣ ਵਾਲਿਆ ਦੀ ਰਹਿਨੁਮਾਈ ਹੇਠ ਸੰਤ ਦਾਸ ਜੀ ਅਤੇ ਸਮੂਹ ਮਹਾਂਪੁਰਖਾਂ ਦੀ ਮਿੱਠੀ ਯਾਦ ਨੂੰ ਸਮਰਪਿਤ ਮਨੁੱਖੀ ਕਾਰਜਾਂ ਨੂੰ ਸਪਰਪਿਤ ਸੰਸਥਾ ਭਾਈ ਘਨਈਆ ਜੀ ਸੇਵਾ ਸੁਸਾਇਟੀ ਕਪੂਰਥਲਾ ਦੇ ਇੰਚਾਰਜ਼ ਜਰਨੈਲ ਸਿੰਘ ਠੱਟਾ ਦੀ ਦੇਖ ਰੇਖ ਹੇਠ ਮਹਾਨ ਖੂਨਦਾਨ ਕੈਂਪ ਲਾਇਆ ਗਿਆ। ਇਸ ਕੈਂਪ ਦਾ ਉਦਘਾਟਨ ਸੰਤ ਬਾਬਾ ਲੀਡਰ ਸਿੰਘ ਜੀ ਨੇ ਕੀਤਾ ਅਤੇ ਕਿਹਾ ਕਿ ਇਕ ਇਨਸਾਨ ਖੂਨਦਾਨ ਕਰਕੇ ਦੂਸਰੇ ਇਨਸਾਨ ਦੀ ਜ਼ਿੰਦਗੀ ਬਚਾ ਸਕਦਾ ਹੈ ਹਸਪਤਾਲ ਵਿਚ ਜਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਮਰੀਜ਼ਾਂ ਲਈ ਖ਼ੂਨਦਾਨ ਕਰਕੇ ਜਿੰਦਗੀਆਂ ਬਚਾਉਣ ਵਾਲਾ ਮਹਾਦਾਨੀ। ਇਸ ਮੌਕੇ ਤੇ ਸੰਤ ਬਾਬਾ ਲੀਡਰ ਸਿੰਘ ਜੀ, ਮਹਾਤਮਾ ਮੁਨੀ, ਬਾਬਾ ਸੁਰਜੀਤ ਸਿੰਘ ਸੀਚੇਵਾਲ ਅਤੇ ਬਾਪੂ ਤਰਸੇਮ ਸਿੰਘ ਜਲੂਖੇੜਾ ਨੇ ਖੂਨਦਾਨ ਕਰਨ ਵਾਲੀਆਂ ਸੰਗਤਾਂ ਨੂੰ ਸਰਟੀਫੀਕੇਟ ਅਤੇ ਸਨਮਾਨ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਭਾਈ ਘਨਈਆ ਜੀ ਸੇਵਾ ਸੁਸਾਇਟੀ ਦੇ ਜਿਲ੍ਹਾ ਕਪਰਥਲਾ ਦਾ ਇੰਚਾਰਜ ਜਰਨੈਲ ਸਿੰਘ ਠੱਟਾ, ਤੀਰਥ ਸਿੰਘ ਨੇ ਦਸਿਆ ਖੂਨਦਾਨ ਕੈਂਪ ਦੌਰਾਨ 56 ਯੂਨਿਟ ਬਲਡ ਮੈਡੀਸਿਟੀ ਹਸਪਤਾਲ ਦੇ ਨਿੱਘੇ ਸਹਿਯੋਗ ਨਾਲ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਲੈਕੇ ਦਿੱਤਾ ਜਾਵੇਗਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਮੋਮਬੱਤੀ ਤੇ ਪਿਤਾ
Next articleਟਾਇਮ ਟੇਬਲ