HOME ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਵੱਲੋਂ ਫਰੀ ਅੱਖਾਂ ਦਾ ਚੈੱਕ- ਅਪ ਅਤੇ ਆਪਰੇਸ਼ਨ...

ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਵੱਲੋਂ ਫਰੀ ਅੱਖਾਂ ਦਾ ਚੈੱਕ- ਅਪ ਅਤੇ ਆਪਰੇਸ਼ਨ ਕੈਂਪ ਲਗਾਇਆ ਗਿਆ।

ਰਾਏਕੋਟ  (ਸਮਾਜ ਵੀਕਲੀ)  ਗੁਰਭਿੰਦਰ ਗੁਰੀ:– ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਵੱਲੋਂ ਪੰਜਾਬ ਆਈ  ਹਸਪਤਾਲ ਰਾਏਕੋਟ ( ਯੂਨਿਟ ਆਫ ਅਗਰਵਾਲ ਆਈ ਹਸਪਤਾਲ)ਦੇ ਸਹਿਯੋਗ ਨਾਲ ਫਰੀ ਅੱਖਾਂ ਦਾ ਚੈੱਕ ਅਪ ਅਤੇ ਆਪਰੇਸ਼ਨ ਕੈਂਪ ਲਗਾਇਆ ਗਿਆ। ਇਹ ਕੈਂਪ ਸਥਾਨਕ ਸੰਤ ਨਿਰੰਕਾਰੀ ਸਤਿਸੰਗ ਭਵਨ  ਵਿਖੇ ਲਗਾਇਆ ਗਿਆ। ਇਸ ਮੌਕੇ ਰਾਏਕੋਟ ਬਰਾਂਚ ਦੇ ਸੰਯੋਜਕ ਡਾਕਟਰ ਅਵਤਾਰ ਸਿੰਘ ਨੇ ਕਿਹਾ ਕਿ ਇਸ ਕੈਂਪ ਵਿੱਚ 108 ਮਰੀਜ਼ਾਂ ਦੀਆਂ ਅੱਖਾਂ ਦਾ ਚੈਕ- ਅਪ ਕੀਤਾ ਗਿਆ ਅਤੇ 21 ਅਪਰੇਸ਼ਨ ਪੰਜਾਬ ਆਈ ਹਸਪਤਾਲ ਵਿਖੇ ਕੀਤੇ ਗਏ। ਇਸ ਮੌਕੇ ਉਹਨਾਂ ਕਿਹਾ ਕਿ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਦਾ ਕਹਿਣਾ ਹੈ ਕਿ ਨਿਰੰਕਾਰੀ ਮਿਸ਼ਨ ਹਮੇਸ਼ਾ ਮਨੁੱਖਤਾ ਦੀ ਸੇਵਾ ਲਈ ਤਿਆਰ ਰਹਿੰਦਾ ਹੈ। ਮਨੁੱਖਤਾ ਦੀ ਸੇਵਾ ਹੀ ਪਰਮਾਤਮਾ ਦੀ ਸੇਵਾ ਹੈ। ਮਨੁੱਖ ਨੂੰ ਦੂਸਰਿਆਂ ਵਾਸਤੇ ਆਪਣੀਆਂ ਸੇਵਾਵਾਂ ਪ੍ਰਦਾਨ ਕਰਨੀਆਂ ਚਾਹੀਦੀਆਂ ਹਨ। ਪਰਮਾਤਮਾ ਤਦ ਹੀ ਖੁਸ਼ ਹੁੰਦਾ ਹੈ।  ਇਸ ਮੌਕੇ ਇਲਾਕੇ ਦੇ ਲੋਕਾਂ ਵੱਲੋਂ ਇਸ ਕੈਂਪ ਵਿੱਚ ਵੱਧ ਚੜ ਕੇ ਸ਼ਮੂਲੀਅਤ ਕੀਤੀ ਗਈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਬੀਐਲਕੇ-ਮੈਕਸ ਹਸਪਤਾਲ ਵੱਲੋਂ ਐਕਸਕਲੂਸਿਵ ਕਾਰਡੀਅਕ ਓਪੀਡੀ ਸੇਵਾਵਾਂ ਦੀ ਸ਼ੁਰੂਆਤ
Next articleਸਾਹਿਬਜ਼ਾਦਿਆਂ ਦੀ ਯਾਦ ਵਿੱਚ ਕੋਰਟ ਕੰਪਲੈਕਸ ਵਿੱਚ ਲਾਇਆ ਖੂਨਦਾਨ ਕੈਂਪ ,54 ਨੇ ਕੀਤਾ ਖੂਨਦਾਨ