ਸੰਤ ਨਿਰੰਕਾਰੀ ਮਿਸ਼ਨ ਨੇ ਲਾਇਆ ਸਮਗੋਲੀ ਚ ਖੂਨ ਦਾਨ ਕੈਂਪ

*148 ਸ਼ਰਧਾਲੂਆਂ ਨੇ ਕੀਤਾ ਖੂਨਦਾਨ
ਡੇਰਾਬੱਸੀ, (ਸਮਾਜ ਵੀਕਲੀ) , ਸੰਜੀਵ ਸਿੰਘ ਸੈਣੀ, ਮੋਹਾਲੀ  ਡੇਰਾਬੱਸੀ ਦੇ ਪਿੰਡ ਸਮਗੋਲੀ ਵਿਖੇ ਨਿਰੰਕਾਰੀ ਮਿਸ਼ਨ ਵੱਲੋਂ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿੱਚ 148 ਸ਼ਰਧਾਲੂਆਂ ਨੇ ਖੂਨਦਾਨ ਕੀਤਾ। ਸੰਤ ਨਿਰੰਕਾਰੀ ਸਤਸੰਗ ਭਵਨ ਸਮਗੌਲੀ ਵਿਖੇ ਲਗਾਏ ਸੱਤਵੇਂ ਖੂਨਦਾਨ ਕੈਂਪ ਦਾ ਉਦਘਾਟਨ ਚੰਡੀਗੜ੍ਹ ਜੋਨ ਦੇ ਇੰਚਾਰਜ ਓਪੀ ਨਿਰੰਕਾਰੀ ਨੇ ਕੀਤਾ। ਇਸ ਮੌਕੇ ਉਨ੍ਹਾਂ ਖੂਨਦਾਨੀਆਂ ਦਾ ਹੌਸਲਾ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਨਿਰੰਕਾਰੀ ਬਾਬਾ ਹਰਦੇਵ ਸਿੰਘ ਦੇ ਇਸ ਮਹੱਤਵਪੂਰਨ ਉਪਦੇਸ਼ ‘ਤੇ ਚੱਲਣਾ ਚਾਹੀਦਾ ਹੈ ਕਿ ‘ਖੂਨ ਨਾੜੀਆਂ ਵਿੱਚ ਵਹਿਣਾ ਚਾਹੀਦਾ ਹੈ, ਨਾਲੀਆਂ ਵਿੱਚ ਨਹੀਂ’ ਅਤੇ ਮਨੁੱਖਤਾ ਦੀ ਸੇਵਾ ਵਿੱਚ ਆਪਣਾ ਕੀਮਤੀ ਯੋਗਦਾਨ ਪਾ ਕੇ ਕਿਸੇ ਦੀ ਜਾਨ ਬਚਾਉਣੀ ਚਾਹੀਦੀ ਹੈ। ਖੂਨਦਾਨ ਕੈਂਪ ਵਿੱਚ ਸਰਕਾਰੀ ਕਾਲਜ ਅਤੇ ਹਸਪਤਾਲ ਸੈਕਟਰ 32 ਦੀ ਟੀਮ ਨੇ ਖੂਨ ਇਕੱਤਰ ਕੀਤਾ। ਇਸ ਮੌਕੇ ਬ੍ਰਾਂਚ ਮੁਖੀ ਮਾਸਟਰ ਗੁਰਨਾਮ ਸਿੰਘ ਨੇ ਮੁੱਖ ਮਹਿਮਾਨ ਅਤੇ ਨੇੜਲੇ ਪਿੰਡਾਂ ਦੇ ਖੂਨਦਾਨੀਆਂ ਅਤੇ ਪਿੰਡ ਵਾਸੀਆਂ ਦੇ ਨਾਲ-ਨਾਲ ਡਾ. ਗਗਨਦੀਪ ਕੌਰ ਅਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕੀਤਾ। ਡੇਰਾਬੱਸੀ ਬ੍ਰਾਂਚ ਦੇ ਸੰਯੋਜਕ ਗੁਰਚਰਨ ਕੌਰ ਜੀ ਵੀ ਉਚੇਚੇ ਤੌਰ ਤੇ ਪੁੱਜੇ ।ਇਸ ਮੌਕੇ ਨੇੜਲੇ ਪਿੰਡਾਂ ਦੇ ਸਰਪੰਚ, ਪੰਚ ਅਤੇ ਪਤਵੰਤੇ ਸੱਜਣ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿੱਚ ਪਿੰਡ ਕਾਦੀਆਂ ਵਿਖੇ ਸ਼੍ਰੀ ਗੁਰੂ ਰਵਿਦਾਸ ਅੰਮ੍ਰਿਤ ਬਾਣੀ ਦਾ ਕੀਤਾ ਗਿਆ ਪ੍ਰਕਾਸ਼ ਅਤੇ ਰਹਿਨੁਮਾਈ ਹੇਠ ਕੱਢੀ ਗਈ ਸ਼ੋਭਾ ਯਾਤਰਾ
Next articleਯੂਨੀਅਨ ਵੱਲੋਂ ਮਾਮਲਾ ਉਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਦਾ ਜਾਵੇਗਾ -ਕਾਮਰੇਡ ਥੰਮੂਵਾਲ