ਡੇਰਾ ਬੱਸੀ, (ਸਮਾਜ ਵੀਕਲੀ) ਸੰਜੀਵ ਸਿੰਘ ਸੈਣੀ, ਮੋਹਾਲੀ
ਅੱਜ ਸੰਤ ਨਿਰੰਕਾਰੀ ਮਿਸ਼ਨ ਵੱਲੋਂ ਪੂਰੇ ਭਾਰਤ ਵਿੱਚ ਸਥਾਪਿਤ ਸੰਤ ਨਿਰੰਕਾਰੀ ਮਿਸ਼ਨ ਦੀਆਂ ਵੱਖ-ਵੱਖ ਬ੍ਰਾਂਚਾਂ ਵਿੱਚ ‘ਅੰਤਰਰਾਸ਼ਟਰੀ ਯੋਗ ਦਿਵਸ’ ਸਥਾਨਕ ਯੋਗਾ ਸੰਚਾਲਕਾਂ ਦੀ ਦੇਖ ਰੇਖ ਹੇਠ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸੇ ਲੜੀ ਤਹਿਤ ਅੱਜ ਸੰਤ ਨਿਰੰਕਾਰੀ ਸਤਿਸੰਗ ਭਵਨ ਬਰਾਂਚ ਡੇਰਾ ਬੱਸੀ ਵਿਖੇ ਸੰਯੋਜਕ ਭੈਣ ਗੁਰਚਰਨ ਕੌਰ ਜੀ ਦੀ ਅਗਵਾਈ ਹੇਠ ਯੋਗਾ ਦਿਵਸ ਮਨਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਭਾਗ ਲਿਆ।
ਇੱਥੇ ਦੱਸਣਯੋਗ ਹੈ ਕਿ ਸੰਯੁਕਤ ਰਾਸ਼ਟਰ ਵੱਲੋਂ ਇਸ ਸਾਲ ‘ਅੰਤਰਰਾਸ਼ਟਰੀ ਯੋਗ ਦਿਵਸ’ ਦਾ ਥੀਮ ‘ਔਰਤ ਸ਼ਕਤੀਕਰਨ ਲਈ ਯੋਗ’ ਰੱਖਿਆ ਗਿਆ ਹੈ ਜੋ ਅੱਜ ਦੇ ਸਮੇਂ ਦੀ ਮੰਗ ਹੈ। ਸੰਤ ਨਿਰੰਕਾਰੀ ਮਿਸ਼ਨ ਵੀ ਕਈ ਕਲਿਆਣਕਾਰੀ ਯੋਜਨਾਵਾਂ ਨੂੰ ਲਾਗੂ ਕਰਕੇ ਔਰਤਾਂ ਦੇ ਸਸ਼ਕਤੀਕਰਨ ਲਈ ਸਮੇਂ-ਸਮੇਂ ‘ਤੇ ਯਤਨ ਕਰ ਰਿਹਾ ਹੈ। ਜਿਸ ਵਿੱਚ ਮੁੱਖ ਤੌਰ ‘ਤੇ ਸਿਲਾਈ ਅਤੇ ਕਢਾਈ ਕੇਂਦਰ, ਬਿਊਟੀਸ਼ੀਅਨ ਕੋਰਸ, ਟਿਊਸ਼ਨ ਸੈਂਟਰ ਆਦਿ ਪ੍ਰਮੁੱਖ ਹਨ। ਸੰਤ ਨਿਰੰਕਾਰੀ ਮਿਸ਼ਨ ਦੇ ਸਮਾਜਿਕ ਵਿੰਗ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਵੱਲੋਂ ਸਾਲ 2015 ਤੋਂ ‘ਯੋਗ ਦਿਵਸ’ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।
ਯੋਗਾ ਭਾਰਤ ਦੀ ਇੱਕ ਪ੍ਰਾਚੀਨ ਵਿਧੀ ਹੈ ਜਿਸ ਦੁਆਰਾ ਆਤਮਿਕ, ਸਰੀਰਕ, ਮਾਨਸਿਕ ਅਤੇ ਅਧਿਆਤਮਿਕ ਸਿਹਤ ਨੂੰ ਸੰਤੁਲਿਤ ਕੀਤਾ ਜਾਂਦਾ ਹੈ। ਯੋਗਾ ਦੇ ਨਿਯਮਤ ਅਭਿਆਸ ਨਾਲ ਵਿਅਕਤੀ ਤਣਾਅ ਮੁਕਤ ਜੀਵਨ ਬਤੀਤ ਕਰ ਸਕਦਾ ਹੈ।
ਔਰਤਾਂ ਦੇ ਸਸ਼ਕਤੀਕਰਨ ਵਿੱਚ ਯੋਗ ਦਾ ਵਿਸ਼ੇਸ਼ ਮਹੱਤਵ ਹੈ। ਅਜੋਕੇ ਸਮੇਂ ਵਿੱਚ ਜਿੱਥੇ ਔਰਤਾਂ ਘਰੇਲੂ ਜੀਵਨ ਅਤੇ ਸਮਾਜ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾ ਰਹੀਆਂ ਹਨ, ਅਜਿਹੀ ਸਥਿਤੀ ਵਿੱਚ ਉਨ੍ਹਾਂ ਦੀ ਰੁਝੇਵਿਆਂ ਭਰੀ ਜ਼ਿੰਦਗੀ ਵਿੱਚ ਯੋਗਾ ਇੱਕ ਜ਼ਰੂਰੀ ਗਤੀਵਿਧੀ ਹੈ ਜੋ ਉਨ੍ਹਾਂ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਰ੍ਹਾਂ ਨਾਲ ਨਿਭਾਉਣ ਵਿੱਚ ਮਦਦ ਕਰਦਾ ਹੈ।
ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਨੇ ਆਪਣੇ ਵਿਚਾਰਾਂ ਵਿੱਚ ‘ਸਿਹਤਮੰਦ ਮਨ, ਸੁਖਾਲਾ ਜੀਵਨ’ ਅਪਨਾਉਣ ਦੀ ਇਲਾਹੀ ਸੇਧ ਦਿੰਦੇ ਹੋਏ ਸਮਝਾਇਆ ਹੈ ਕਿ ਸਾਨੂੰ ਆਪਣੇ ਸਰੀਰ ਨੂੰ ਨਿਰੰਕਾਰ ਪ੍ਰਭੂ ਦੀ ਅਨਮੋਲ ਦਾਤ ਸਮਝ ਕੇ ਇਸ ਨੂੰ ਤੰਦਰੁਸਤ ਬਣਾਕੇ ਰੱਖਣਾ ਚਾਹੀਦਾ ਹੈ।
ਇਸ ਲਈ ਅਜਿਹੇ ਸਿਹਤ ਪ੍ਰੋਗਰਾਮਾਂ ਦਾ ਇੱਕੋ ਇੱਕ ਉਦੇਸ਼ ਇਸ ਰੁਝੇਵਿਆਂ ਭਰੀ ਜ਼ਿੰਦਗੀ ਵਿੱਚ ਆਪਣੀ ਸਿਹਤ ਵੱਲ ਵੱਧ ਤੋਂ ਵੱਧ ਧਿਆਨ ਦੇ ਕੇ ਸਿਹਤਮੰਦ ਜੀਵਨ ਜਿਊਣਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly