ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਆਮ ਆਦਮੀ ਪਾਰਟੀ ਦੀ ਹਾਈਕਮਾਂਡ ਅਤੇ ਹਲਕਾ ਬਲਾਚੌਰ ਤੋਂ ਵਿਧਾਇਕਾ ਸੰਤੋਸ਼ ਕਟਾਰੀਆ ਦੇ ਨਾਲ-ਨਾਲ ਪਾਰਟੀ ਦੇ ਸੀਨੀਅਰ ਮੈਂਬਰ ਅਸ਼ੋਕ ਕਟਾਰੀਆ ਦੀ ਪ੍ਰੇਰਨਾ ਸਦਕਾ, ਪਾਰਟੀ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਟਕਸਾਲੀ ਆਗੂਆਂ ਨੂੰ ਮਾਣ-ਸਤਿਕਾਰ ਦੇਣ ਦੀ ਲੜੀ ਤਹਿਤ ਇੱਕ ਅਹਿਮ ਨਿਯੁਕਤੀ ਕੀਤੀ ਗਈ ਹੈ। ਹਲਕੇ ਦੀ ਸਿਆਸਤ ਅਤੇ ਸਮਾਜ ਸੇਵਾ ਵਿੱਚ ਹਮੇਸ਼ਾ ਮੋਹਰੀ ਰਹਿਣ ਵਾਲੇ ਪਿੰਡ ਖੋਜਾਂ ਬੇਟ ਦੇ ਮੌਜੂਦਾ ਸਰਪੰਚ ਅਤੇ ਹਰਮਨ ਪਿਆਰੀ ਸ਼ਖਸੀਅਤ ਸਰਦਾਰ ਸੰਤੋਖ ਸਿੰਘ ਜੀ ਨੂੰ ਪੰਜਾਬ ਸਰਕਾਰ ਵੱਲੋਂ ‘ਸੈਣੀ ਵੈਲਫੇਅਰ ਬੋਰਡ’ ਦਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦੀ ਖ਼ਬਰ ਮਿਲਦਿਆਂ ਹੀ ਪੂਰੇ ਇਲਾਕੇ ਦੇ ਪਾਰਟੀ ਵਰਕਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।ਇਸ ਮੌਕੇ ਹਲਕੇ ਦੇ ਪ੍ਰਮੁੱਖ ਆਗੂਆਂ ਨੇ ਸਾਂਝੇ ਤੌਰ ‘ਤੇ ਵਧਾਈ ਦਿੰਦਿਆਂ ਕਿਹਾ ਕਿ ਇਹ ਮਾਣਯੋਗ ਜ਼ਿੰਮੇਵਾਰੀ ਸਰਦਾਰ ਸੰਤੋਖ ਸਿੰਘ ਜੀ ਵੱਲੋਂ ਲੰਬੇ ਸਮੇਂ ਤੋਂ ਬਿਨਾਂ ਕਿਸੇ ਸਵਾਰਥ ਦੇ ਕੀਤੀ ਜਾ ਰਹੀ ਨਿਸ਼ਠਾਵਾਨ ਸਮਾਜ ਸੇਵਾ, ਪਿੰਡ ਦੀ ਨੁਹਾਰ ਬਦਲਣ ਲਈ ਕੀਤੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਪ੍ਰਤੀ ਉਨ੍ਹਾਂ ਦੇ ਅਟੁੱਟ ਸਮਰਪਣ ਦਾ ਹੀ ਨਤੀਜਾ ਹੈ। ਪਾਰਟੀ ਲੀਡਰਸ਼ਿਪ ਅਤੇ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਲਏ ਗਏ ਇਸ ਫੈਸਲੇ ਨਾਲ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਵਰਕਰਾਂ ਦਾ ਮਨੋਬਲ ਹੋਰ ਉੱਚਾ ਹੋਇਆ ਹੈ।ਆਗੂਆਂ ਨੇ ਵਾਹਿਗੁਰੂ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਪਰਮਾਤਮਾ ਸਰਦਾਰ ਸੰਤੋਖ ਸਿੰਘ ਜੀ ਨੂੰ ਤੰਦਰੁਸਤੀ, ਇਸ ਨਵੇਂ ਅਹੁਦੇ ‘ਤੇ ਹੋਰ ਵੀ ਉੱਚੀ ਤਰੱਕੀ, ਬੁਲੰਦ ਸਫ਼ਲਤਾ ਅਤੇ ਚੜ੍ਹਦੀ ਕਲਾ ਬਖ਼ਸ਼ਣ। ਉਨ੍ਹਾਂ ਉਮੀਦ ਜਤਾਈ ਕਿ ਚੇਅਰਮੈਨ ਬਣਨ ਤੋਂ ਬਾਅਦ ਉਹ ਸੈਣੀ ਬਰਾਦਰੀ ਦੇ ਨਾਲ-ਨਾਲ ਹਰ ਵਰਗ ਦੇ ਹਿੱਤਾਂ ਅਤੇ ਸਮਾਜ ਦੀ ਭਲਾਈ ਲਈ ਪਹਿਲਾਂ ਨਾਲੋਂ ਵੀ ਵੱਧ ਚੜ੍ਹ ਕੇ ਸੇਵਾ ਨਿਭਾਉਣਗੇ।ਰਣਵੀਰ ਸਿੰਘ ਧਾਲੀਵਾਲ ਬਲਾਕ ਸੰਮਤੀ ਮੈਂਬਰ, ਅਵਤਾਰ ਸਿੰਘ ਬਲਾਕ ਪ੍ਰਧਾਨ ਖੋਜਾਂ ਬੇਟ, ਸੇਠੀ ਉਧਨੋਵਾਲ ਚੇਅਰਮੈਨ ਮਾਰਕੀਟ ਕਮੇਟੀ, ਦਵਿੰਦਰ ਸੈਣੀ ਨਸ਼ਾ ਮੁਕਤੀ ਮੋਰਚਾ, ਸ਼ਿਵਾਮ ਖੋਜਾਂ ਬੇਟ ਅਤੇ ਸਮੂਹ ਇਲਾਕਾ ਨਿਵਾਸੀ ਸ਼ਾਮਲ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly





