HOME ਸੰਤੋਸ਼ ਕਟਾਰੀਆ ਵਿਧਾਇਕ ਦੀ ਹਾਜ਼ਰੀ ਵਿੱਚ ਗ੍ਰਾਮ ਪੰਚਾਇਤ ਰੁੜਕੀ ਕਲਾ ਦੀ ਸਰਪੰਚ...

ਸੰਤੋਸ਼ ਕਟਾਰੀਆ ਵਿਧਾਇਕ ਦੀ ਹਾਜ਼ਰੀ ਵਿੱਚ ਗ੍ਰਾਮ ਪੰਚਾਇਤ ਰੁੜਕੀ ਕਲਾ ਦੀ ਸਰਪੰਚ ਮਨਜੀਤ ਕੌਰ ਨੇ ਸਾਥੀਆਂ ਸਮੇਤ ਫੜਿਆ ਆਪ ਦਾ ਪੱਲਾ…

3
ਆਮ ਆਦਮੀ ਪਾਰਟੀ ਦੇ ਵੱਲੋਂ ਹਰ ਵਲੰਟੀਅਰ ਤੇ ਵਰਕਰ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾ ਰਿਹਾ।    ਕਟਾਰੀਆ 
ਬਲਾਚੌਰ,  (ਸਮਾਜ ਵੀਕਲੀ)  ( ਜਤਿੰਦਰ ਪਾਲ ਸਿੰਘ ਕਲੇਰ) ਭਗਵੰਤ ਮਾਨ ਮੁੱਖ ਮੰਤਰੀ ਪੰਜਾਬ, ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਤੇ ਹਲਕਾ ਵਿਧਾਇਕ ਸ੍ਰੀਮਤੀ ਸੰਤੋਸ਼ ਕਟਾਰੀਆ ਦੀ ਅਗਵਾਈ ਵਿੱਚ  ਪਿੰਡ ਰੁੜਕੀ ਕਲਾ ਦੀ ਸਰਪੰਚ ਮਨਜੀਤ ਕੌਰ ,ਪੰਚ ਕਸ਼ਮੀਰ ਕੌਰ, ਪੰਚ ਸਰਬਜੀਤ ਕੌਰ, ਪੰਚ ਪਰਮਜੀਤ ਕੌਰ, ਪੰਚ ਅਸ਼ੋਕ ਕੁਮਾਰ ਅਤੇ ਪੰਚ ਧਰਮਪਾਲ ਆਦਿ ਨੇ ਸਾਥੀਆ ਸਮੇਤ  ‘ਆਪ’ ‘ਚ ਸ਼ਾਮਲ ਹੋਏ। ਇਸ ਮੌਕੇ ਬੀਬੀ ਸੰਤੋਸ਼ ਕਟਾਰੀਆ ਨੇ ਰਵਾਇਤੀ ਪਾਰਟੀਆਂ ਨੂੰ ਛੱਡ ਕੇ ‘ਆਪ’ ‘ਚ ਆਏ ਸਾਰੇ ਸਮਰਥਕਾਂ ਦਾ ਨਿੱਘਾ ਸਵਾਗਤ ਮਫਲਰ ਪਾ ਕੇ ਕੀਤਾ। ਸੰਤੋਸ਼ ਕਟਾਰੀਆ ਨੇ ਕਿਹਾ ਕਿ ਸ਼ਾਮਲ ਹੋਏ ਸਾਰੇ ਸਾਥੀਆਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਕਟਾਰੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਵਲੰਟੀਅਰ ਤੱਕ ਦੇ ਪਾਰਟੀ ਦੇ ਆਗੂਆਂ ਨੂੰ ਹਲਕੇ ਦੀ ਸੇਵਾ ਕਰਨ ਦਾ ਮੋਕਾ ਦਿੰਦੀ ਹੈ ਉਨ੍ਹਾਂ ਨੇ ਕਿਹਾ ਕਿ ਪਾਰਟੀ ਵਿੱਚ ਨਵੇਂ ਸ਼ਾਮਿਲ ਹੋਏ  ਪਰਿਵਾਰਾ ਨੂੰ ਪਾਰਟੀ ਵੱਲੋਂ ਬਣਦਾ ਹਰ ਪ੍ਰਕਾਰ ਦਾ ਮਾਣ ਸਤਿਕਾਰ ਕੀਤਾ ਜਾਵੇਗਾ l ਇਸ ਮੌਕੇ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਨੇ ਸ਼ਾਮਲ ਹੋਏ ਸਾਥੀਆਂ ਦਾ ਸੁਆਗਤ ਕੀਤਾ ਅਤੇ  ਕਿਹਾ ਕਿ ਲੋਕ ਰਵਾਇਤੀ ਪਾਰਟੀਆਂ ਦੇ ਲੋਕ ਲੁਭਾਵਣੇ ਝੂਠੇ ਵਾਅਦਿਆਂ ਤੋਂ ਦੁਖੀ ਹਨ।ਜਿਸ ਦੇ ਕਾਰਨ  ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ਇਸ ਮੌਕੇ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ,ਸਰਪੰਚ ਭਾਗ ਸਿੰਘ ਪਿੰਡ ਨਿਊ ਕਲੋਨੀ ਰਕੜਾ ਬੇਟ, ਰਜਿੰਦਰ ਕੁਮਾਰ ਚਰਨਜੀਤ ਸਿੰਘ, ਨਰਿੰਦਰ ਪਾਲ ,ਮੋਹਿਤ ਬੰਗਾ ,ਅਜੇ ਕੁਮਾਰ, ਕੁਲਵਿੰਦਰ ਕੁਮਾਰ ਆਦਿ ਪਿੰਡ ਵਾਸੀ ਅਤੇ ਪਾਰਟੀ ਵਲੰਟੀਅਰ ਹਾਜ਼ਰ ਸਨ l
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous article23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਜਾਣਿਆ ਜਾਵੇਗਾ – ਨਿਰਮਲ ਸਿੰਘ ਥਿੰਦ
Next articleCHILDREN KIRTAN DARBAR IN LEICESTERSHIRE