ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਬੇਗਮਪੁਰਾ ਕਲੱਬ ਬਟੜਿਆਣਾ ਵਲੋਂ ਬੂਟੇ ਲਗਾਏ ਗਏ

(ਸਮਾਜ ਵੀਕਲੀ): ਮਿਤੀ 28 ਮਈ 2023 ਨੂੰ ਨਹਿਰੂ ਯੁਵਾ ਕੇਂਦਰ ਸੰਗਰੂਰ ਵਲੋਂ ਚਲਾਏ ਗਏ ਪ੍ਰੋਗਰਾਮ “MISSION LIFESTYLE FOR ENVIORNMENT ” ਦੇ ਤਹਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਬੇਗਮਪੁਰਾ ਕਲੱਬ ਵੱਲੋਂ ਵਾਰਡ ਨੰਬਰ 1 ਦੇ ਵਿਚ ਬੂਟੇ ਲਗਾਏ ਗਏ 100 ਬੂਟਾ ਸਰਕਾਰੀ ਹਸਪਤਾਲ ਬਰਨਾਲਾ ਦੇ ਕੋਆਰਡੀਨੇਟਰ ਸ੍ਰੀ ਗੁਰਜੀਤ ਸਿੰਘ ਜੀ ਵਲੋਂ ਦਿੱਤਾ ਗਿਆ। ਇਸ ਪ੍ਰੋਗਰਾਮ ਵਿਚ ਸ੍ਰ ਹਮੀਰ ਸਿੰਘ ਜੀ ਜੋ ਨਿਰੰਕਾਰੀ ਸਤਿਸੰਗ ਭਵਨ ਦੇ ਮੁਖੀ ਹਨ ਜੋ ਹਮੇਸ਼ਾ ਹੀ ਸਮਾਜ ਭਲਾਈ ਦੇ ਕੰਮਾਂ ਵਿੱਚ ਅੱਗੇ ਰਹਿਦੇ ਹਨ। ਨਹਿਰੂ ਯੁਵਾ ਕੇਂਦਰ ਸੰਗਰੂਰ ਵਲੋਂ ਚਲਾਏ ਜਾਂਦੇ ਅਜਿਹੇ ਪ੍ਰੋਗਰਾਮ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਲਈ, ਪਾਣੀ ਦੀ ਵਰਤੋਂ ਸੰਜਮ ਨਾਲ ਕਰਨ ਲਈ ਜਾਗਰੂਕ ਕਰਨ ਲਈ ਕੀਤੇ ਜਾਂਦੇ ਹਨ। ਨਹਿਰੂ ਯੁਵਾ ਕੇਂਦਰ ਦੇ ਜਿਲਾ ਯੁਵਾ ਅਧਿਕਾਰੀ ਸ੍ਰੀ ਰਾਹੁਲ ਸ਼ੈਣੀ ਜੀ ਵਲੋਂ ਨੋਜਵਾਨਾ ਨੂੰ ਅਪੀਲ ਕੀਤੀ ਗਈ ਹੈ ਕਿ ਸਾਉਣ ਦੇ ਮਹੀਨੇ ਤੋਂ ਪਹਿਲਾਂ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਤਾਂ ਜ਼ੋ ਸਾਡੇ ਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਸ਼ੁੱਧ ਕੀਤਾ ਜਾ ਸਕੇ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦਸ ਰੁਪਈਏ
Next articleਅੱਜ ਪਿੰਡ ਪੱਤੋ ਹੀਰਾ ਸਿੰਘ ਦੀ ਮੌਜੂਦਾ ਪੰਚਾਇਤ ਦੇ ਮਾਣਯੋਗ ਸਰਪੰਚ ਅਮਰਜੀਤ ਸਿੰਘ ਤੇ