ਮਿੱਠੜਾ ਕਾਲਜ ਵਿਖੇ ਇਕ ਰੋਜ਼ਾ ਐਨ ਐਸ ਐਸ ਕੈਂਪ ਦੌਰਾਨ ਬੂਟੇ ਲਗਾਏ ਗਏ 

ਕਪੂਰਥਲਾ ,18 ਫ਼ਰਵਰੀ (ਕੌੜਾ)– ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਐਨ ਐਸਐਸ ਵਿਭਾਗ ਵੱਲੋਂ ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਇੱਕ ਰੋਜ਼ਾ ਐਨਐਸਐਸ ਕੈਂਪ ਲਗਾਇਆ ਗਿਆ । ਇਸ ਦੌਰਾਨ ਐਸ ਐਨਐਸ ਵਿਭਾਗ ਦੇ  ਮੁਖੀ ਡਾ.ਪਰਮਜੀਤ ਕੌਰ ਜੀ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸਾਂਭ ਸੰਭਾਲ ਕਰਨ ਪ੍ਰਤੀ ਜਾਗਰੂਕ ਕੀਤਾ। ਇਸ ਮੌਕੇ ਕਾਲਜ ਦੇ ਸਮੂਹ ਵਿਦਿਆਰਥੀਆਂ ਵਲੋਂ ਵੱਖ ਵੱਖ ਕਿਸਮ ਦੇ ਫੁੱਲਦਾਰ‌ ਤੇ ਫ਼ਲਦਾਰ ਬੂਟੇ ਲਗਾਏ ਅਤੇ ਐਨਐਸਐਸ ਬਗੀਚੀ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਵਲੋਂ ਕਾਲਜ  ਕੈਂਪਸ ਦੀਆਂ ਸਾਰੀਆਂ ਪਾਰਕਾਂ ਦੀ ਸਫਾਈ  ਵੀ ਕੀਤੀ ਗਈ।
  ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ  ਨੇ ਕਿਹਾ ਕਿਹਾ ਕਿ ਵਿਦਿਆ ਪ੍ਰਾਪਤੀ  ਦੇ ਨਾਲ-ਨਾਲ ਨੈਤਿਕ ਕਦਰਾਂ ਕੀਮਤਾਂ ਅਤੇ ਆਲ਼ੇ, ਦੁਆਲੇ ਦੀ ਸਫਾਈ ਪ੍ਰਤੀ ਵੀ ਵਿਦਿਆਰਥੀਆਂ ਨੂੰ ਜਾਗਰੂਕ ਰਹਿਣਾ ਚਾਹੀਦਾ ਹੈ ਤੇ ਇਸ ਦੇ ਨਾਲ ਹੀ ਕਾਲਜ਼ ਕੈਂਪਸ ਵਿੱਚ ਕਰਵਾਈਆ ਜਾਣ ਵਾਲੀਆਂ ਗਤੀਵਿਧੀਆਂ ਵਿਚ
ਵੱਧ ਚੜ ਕੇ ਹਿੱਸਾ ਲੈਣਾ ਚਾਹੀਣਾ ਹੈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ

https://play.google.com/store/apps/details?id=in.yourhost.samajweekly

Previous articleਰੋਟਰੀ ਕਲੱਬ ਇਲੀਟ ਨੇ ਲੋੜਵੰਦ ਮਰੀਜ਼ਾਂ ਦੀ ਮਦਦ ਲਈ ਕੀਤਾ ਨਿਵੇਕਲਾ ਉਪਰਾਲਾ
Next articleਐੱਸ ਡੀ ਕਾਲਜ ਦਾ ਫੇਟ ਮੇਲਾ 2024 ਧੂਮਧਾਮ ਨਾਲ ਸੰਪੰਨ