HOME *ਸਾਰਾਗੜ੍ਹੀ ਫਾਉਂਡੇਸ਼ਨ ਦੇ ਚੇਅਰਮੈਨ ਡਾ: ਗੁਰਿੰਦਰਪਾਲ ਸਿੰਘ ਜੋਸਨ ਦੀ ਅਗਵਾਈ ਹੇਠ ਆਯੋਜਿਤ...

*ਸਾਰਾਗੜ੍ਹੀ ਫਾਉਂਡੇਸ਼ਨ ਦੇ ਚੇਅਰਮੈਨ ਡਾ: ਗੁਰਿੰਦਰਪਾਲ ਸਿੰਘ ਜੋਸਨ ਦੀ ਅਗਵਾਈ ਹੇਠ ਆਯੋਜਿਤ ਹੋਣਗੇ ਵੱਖ-ਵੱਖ ਯਾਦਗਾਰੀ ਸਮਾਗਮ*

 ਸਾਰਾਗੜ੍ਹੀ ਲੜਾਈ ਦੀ 128ਵੀਂ ਵਰ੍ਹੇਗੰਢ ਨੂੰ ਸਮਰਪਿਤ ਅਯੋਜਿਤ ਸਮਾਗਮਾਂ ‘ਚ ਬ੍ਰਿਟਿਸ਼ ਆਰਮੀ ਅਫਸਰਾਂ ਦਾ ਡੈਲੀਗੇਸ਼ਨ ਕਰੇਗਾ ਸ਼ਿਰਕਤ 

ਲੁਧਿਆਣਾ   (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਮੌਜੂਦਾ ਸਮੇਂ ਦੀ ਨੌਜਵਾਨ ਪੀੜ੍ਹੀ ਤੇ ਬੱਚਿਆਂ ਨੂੰ ਵਿਸ਼ਵ ਪ੍ਰਸਿੱਧ ਇਤਿਹਾਸਕ ਸਾਰਾਗੜ੍ਹੀ ਦੀ ਲੜਾਈ ਅੰਦਰ ਸ਼ਹੀਦ ਹੋਣ ਵਾਲੇ 36 ਸਿੱਖ ਰੈਜ਼ੀਮੈਟ  ਦੇ ਬਹਾਦਰ 21 ਸਿੱਖ ਫੌਜੀਆਂ ਦੀ ਲਾਸਾਨੀ ਕੁਰਬਾਨੀ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨੂੰ ਲੈ ਕੇ ਸਾਰਾਗੜ੍ਹੀ ਫਾਉਂਡੇਸ਼ਨ ਦੇ ਵੱਲੋਂ ਸਾਕਾ ਸਾਰਾਗੜ੍ਹੀ ਦੀ 128ਵੀਂ ਵਰ੍ਹੇਗੰਢ ਨੂੰ ਸਮਰਪਿਤ ਕਈ ਯਾਦਗਾਰੀ ਸਮਾਗਮ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਜਿਵੇਂ ਕਿ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਸ਼੍ਰੀ ਅਨੰਦਪੁਰ ਸਾਹਿਬ ਤੇ ਚੰਡੀਗੜ੍ਹ ਤੋਂ ਇਲਾਵਾ ਦਿੱਲੀ ਅਤੇ ਰਾਜਸਥਾਨ ਵਿਖੇ ਕਰਵਾਏ ਜਾ ਰਹੇ ਹਨ । ਜਿਨ੍ਹਾਂ ਵਿੱਚ ਵਿਸੇਸ਼ ਤੌਰ ਤੇ ਭਾਗ ਲੈਣ ਲਈ ਬ੍ਰਿਟਿਸ਼ ਆਰਮੀ ਦੇ ਅਫਸਰਾਂ ਦਾ ਇੱਕ 13  ਮੈਂਬਰੀ ਡੈਲੀਗੇਸ਼ਨ ਇੰਡੀਆ ਆ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਰਾਗੜ੍ਹੀ ਫਾਉਂਡੇਸ਼ਨ ਦੇ ਮੀਡੀਆ ਸਲਾਹਕਾਰ ਸ: ਰਣਜੀਤ ਸਿੰਘ ਖਾਲਸਾ ਨੇ ਅੱਜ ਪ੍ਰੈਸ ਨਾਲ ਵਿਸ਼ੇਸ਼ ਤੌਰ ਤੇ ਗੱਲਬਾਤ ਕਰਦਿਆਂ ਹੋਇਆਂ ਕੀਤਾ। ਆਪਣੀ ਗੱਲਬਾਤ ਦੌਰਾਨ ਉਨ੍ਹਾਂ ਨੇ ਜਾਣਕਾਰੀ  ਦਿੰਦਿਆਂ ਕਿਹਾ ਕਿ ਸਾਰਾਗੜ੍ਹੀ ਫਾਉਂਡੇਸ਼ਨ ਦੇ ਚੇਅਰਮੈਨ ਡਾ: ਗੁਰਿੰਦਰਪਾਲ ਸਿੰਘ ਜੋਸਨ ਤੇ ਪ੍ਰਧਾਨ ਬ੍ਰਿਗੇਡੀਅਰ (ਰਿਟਾ:) ਜਤਿੰਦਰ ਸਿੰਘ ਅਰੋੜਾ ਦੀ ਯੋਗ ਅਗਵਾਈ ਅਤੇ ਫਾਊਂਡੇਸ਼ਨ ਦੇ ਸਮੂਹ ਅਹੁਦੇਦਾਰਾਂ ਦੇ ਨਿੱਘੇ ਸਹਿਯੋਗ ਨਾਲ ਆਯੋਜਿਤ ਕੀਤੇ ਜਾ ਰਹੇ ਸਮੁੱਚੇ ਯਾਦਗਾਰੀ ਸਮਾਗਮਾਂ ਦੀ ਆਰੰਭਤਾ 2 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ, 3 ਨਵੰਬਰ ਨੂੰ ਬ੍ਰਿਟਿਸ਼ ਆਰਮੀ ਅਫਸਰਾਂ ਦਾ ਡੈਲੀਗੇਸ਼ਨ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਵੇਗਾ ਅਤੇ ਲੰਗਰ ਦੀ ਸੇਵਾ ਵਿੱਚ ਵੀ ਹਿੱਸਾ ਲਵੇਗਾ ਉਪਰੰਤ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਬ੍ਰਿਟਿਸ਼ ਆਰਮੀ (ਰਾਇਲ ਮਿਲਟਰੀ ਐਕਡਮੀ)ਦੇ ਅਫ਼ਸਰਾਂ ਸਮੇਤ ਸਾਰਾਗੜ੍ਹੀ ਫਾਉਂਡੇਸ਼ਨ ਦੇ ਚੇਅਰਮੈਨ ਡਾ: ਗੁਰਿੰਦਰਪਾਲ ਸਿੰਘ ਜੋਸਨ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਬਾਅਦ ਅਗਲੇ ਦਿਨ 4 ਨਵੰਬਰ ਨੂੰ ਖਾਲਸਾ ਕਾਲਜ ਅੰਮ੍ਰਿਤਸਰ, ਚੀਫ਼ ਖਾਲਸਾ ਦੀਵਾਨ, ਫੋਰ ਐਸ. ਐਸ. ਸਕੂਲ,ਪੰਜਾਬ ਸਟੇਟ ਵਾਰ ਮੈਮੋਰੀਅਲ  ਤੇ ਗੋਲਡਨ ਗੇਟ ਅੰਮ੍ਰਿਤਸਰ ਵਿਖੇ ਸਾਰਾਗੜ੍ਹੀ ਫਾਊਡੇਸ਼ਨ ਵੱਲੋਂ ਬਣਾਏ ਸ਼ਹੀਦੀ ਸਮਾਰਕ ਵਿਖੇ ਆਯੋਜਿਤ ਹੋਣ ਵਾਲੇ ਯਾਦਗਾਰੀ ਸਮਾਗਮਾਂ ਵਿੱਚ ਬ੍ਰਿਟਿਸ਼ ਆਰਮੀ (ਰਾਇਲ ਮਿਲਟਰੀ ਐਕਡਮੀ) ਦੇ ਅਫ਼ਸਰਾਂ ਸਮੇਤ ਸਾਰਾਗੜ੍ਹੀ ਫਾਊਂਡੇਸ਼ਨ ਦੇ ਸਮੂਹ ਅਹੁਦੇਦਾਰ ਸਾਹਿਬਾਨ ਆਪਣੀਆਂ ਹਾਜ਼ਰੀਆਂ ਭਰਨਗੇ । ਇਸੇ ਤਰ੍ਹਾਂ 5 ਨਵੰਬਰ ਨੂੰ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਧੁੰਨ ਤੇ ਫਿਰੋਜ਼ਪੁਰ ਸ਼ਹਿਰ ਵਿਖੇ ਆਯੋਜਿਤ ਹੋਣ ਵਾਲੇ ਵੱਖ-ਵੱਖ ਸਮਾਗਮਾਂ ਵਿੱਚ ਅਤੇ 6 ਨਵੰਬਰ ਨੂੰ ਸ਼੍ਰੀ ਅਨੰਦਪੁਰ ਸਾਹਿਬ ਤੇ ਨਵਾਂ ਸ਼ਹਿਰ ਵਿਖੇ ਹੋਣ ਵਾਲੇ ਸਮਾਗਮਾਂ ਅੰਦਰ ਡੈਲੀਗੇਸ਼ਨ ਦੇ ਮੈਂਬਰ ਪੁੱਜਣਗੇ । 7 ਤੋਂ 9 ਨਵੰਬਰ ਤੱਕ ਚੰਡੀਗੜ੍ਹ ਵਿਖੇ ਆਯੋਜਿਤ ਹੋਣ ਵਾਲੇ ਆਰਮੀ ਲਿਟਰੇਚਰ ਫੈਸਟ ਵਿੱਚ ਭਾਗ ਲਵੇਗਾ  । ਸ੍ਰ: ਖਾਲਸਾ ਨੇ ਦੱਸਿਆ ਕਿ 10 ਤਰੀਕ ਨੂੰ ਦਿੱਲੀ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਵੱਖ-ਵੱਖ ਸੰਸਥਾਵਾਂ ਵੱਲੋਂ ਆਯੋਜਿਤ ਸਮਾਗਮਾਂ ਅੰਦਰ ਸਾਰਾਗੜ੍ਹੀ ਫਾਉਂਡੇਸ਼ਨ ਦੇ ਚੇਅਰਮੈਨ ਡਾ: ਗੁਰਿੰਦਰਪਾਲ ਸਿੰਘ ਜੋਸਨ ਦੀ ਅਗਵਾਈ ਹੇਠ ਉਕਤ ਡੈਲੀਗੇਸ਼ਨ ਦੇ ਮੈਂਬਰ ਆਪਣੀ ਸ਼ਮੂਲੀਅਤ ਕਰਨਗੇ ਅਤੇ ਫਿਰ ਉਦੇਪੁਰ ਰਾਜਸਥਾਨ ਵਿਖੇ ਆਯੋਜਿਤ ਸਮਾਗਮ ਵਿੱਚ ਬ੍ਰਿਟਿਸ਼ ਆਰਮੀ ਅਫਸਰ ਭਾਗ ਲੈਣਗੇ । ਇਸ ਦੌਰਾਨ ਉਹ ਭਾਰਤੀ ਫੌਜ ਦੇ ਪ੍ਰਮੁੱਖ ਅਧਿਕਾਰੀਆਂ ਨਾਲ ਵੀ ਮੀਟਿੰਗ ਕਰਨਗੇ । ਸ੍ਰ:  ਖਾਲਸਾ ਨੇ ਸਾਰਾਗੜ੍ਹੀ ਫਾਊਡੇਸ਼ਨ ਦੇ ਵੱਲੋਂ ਸਮੂਹ ਪੰਜਾਬੀਆਂ ਨੂੰ ਅਪੀਲ ਕਰਦਿਆਂ ਹੋਇਆਂ ਕਿਹਾ ਕਿ ਸਾਰਾਗੜ੍ਹੀ ਫਾਊਂਡੇਸ਼ਨ ਦੇ ਚੇਅਰਮੈਨ ਡਾ: ਗੁਰਿੰਦਰਪਾਲ ਸਿੰਘ ਜੋਸਨ ਦੀ ਅਗਵਾਈ ਹੇਠ ਆਯੋਜਿਤ ਹੋ ਰਹੇ ਵੱਖ-ਵੱਖ ਯਾਦਗਾਰੀ ਸਮਾਗਮਾਂ ਵਿੱਚ ਉਹ ਆਪਣੀਆਂ ਹਾਜ਼ਰੀਆਂ ਭਰ ਕੇ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਆਪਣਾ ਸਿੱਜਦਾ ਤੇ ਸਤਿਕਾਰ ਅਰਪਿਤ ਕਰਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleAmbedkar Association of North America (AANA) Honoured with the 2025 CSWE Partners in Advancing International Education (PIE) Organization Award
Next articleਡਾ: ਕੋਟਨੀਸ ਐਕਿਊਪੰਕਚਰ ਹਸਪਤਾਲ ਵੱਲ਼ੋਂ ਦੋ ਰੋਜ਼ਾ ਕੈਂਪ ਕੀਤਾ ਗਿਆ ਆਯੋਜਿਤ