ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਘੋਲ-ਕੁਸ਼ਤੀਆਂ ਵਿੱਚ ਹਿੱਸਾ ਲੈਣਾ ਅਤੇ ਖ਼ੁਸ਼ੀ ਵਿੱਚ ਭੰਗੜੇ ਪਾਉਣੇ ਸਾਡੇ ਰੰਗਲੇ ਪੰਜਾਬ ਦੇ ਉਹ ਰੰਗ ਹਨ, ਜਿਨ੍ਹਾਂ ਉੱਪਰ ਹਰ ਪੰਜਾਬੀ ਮਾਣ ਕਰਦਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵੀ ਰਾਜੂ ਘੋਤੜਾ ਅਮਰੀਕਾ ਵਾਲਿਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਪਿੰਡ ਸਰਾਏ ਖ਼ਾਮ (ਕੱਚੀ ਸਰਾਂ) ਦੇ ਵਸਨੀਕ ਇਸ ਗੱਲੋਂ ਵਧਾਈ ਦੇ ਪਾਤਰ ਹਨ ਕਿ ਉਨ੍ਹਾਂ ਨੇ ਪੰਜਾਬ ਦੇ ਅਮੀਰ ਵਿਰਾਸਤ ਨੂੰ ਬਚਾ ਕੇ ਰੱਖਿਆ ਹੋਇਆ ਹੈ ਉਹਨਾਂ ਨੇ ਪੰਜਾਬ ਦੀ ਇਸ ਅਮੀਰ ਵਿਰਾਸਤ ਨੂੰ ਨਾ ਸਿਰਫ ਸਾਂਭਿਆ ਹੈ ਸਗੋ ਬੜੀ ਸ਼ਿੱਦਤ ਨਾਲ ਅੱਗੇ ਵੀ ਵਧਾ ਰਹੇ ਹਨ ਅਤੇ ਪਹਿਲੀ ਅਕਤੂਬਰ ਨੂੰ 19ਵਾਂ ਸਲਾਨਾ ਛਿੰਝ ਮੇਲਾ ਕਰਵਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਦੀ ਧਰਤੀ ਮੇਲਿਆਂ ਅਤੇ ਤਿਉਹਾਰਾਂ ਦੀ ਧਰਤੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਛਿੰਝਾਂ ਦਾ ਪੈਣਾ ਸਾਡੇ ਖੁਸ਼ਹਾਲ ਤੇ ਰੰਗਲੇ ਪੰਜਾਬ ਦਾ ਵਿਰਸਾ ਹਨ।
ਉਹਨਾਂ ਦੱਸਿਆ ਕਿ ਇਸ ਛਿੰਝ ਮੇਲੇ ਵਿੱਚ ਜਿੱਥੇ ਨਾਮੀ ਪਹਿਲਵਾਨਾਂ ਨੇ ਘੋਲ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ ਓਥੇ ਹੀ ਹੀ ਪਟਕੇ ਦੀ ਕੁਸ਼ਤੀ ਪਰਮਿੰਦਰ ਪੱਟੀ ਅਤੇ ਸੁਮਿਤ ਖੰਨਾ ਵਿਚਕਾਰ ਹੋਵੇਗੀ। ਇਸ ਛਿੰਝ ਮੇਲੇ ਦੌਰਾਨ ਪਹਿਲਵਾਨਾਂ ਨੂੰ ਇਨਾਮਾਂ ਦੀ ਵੰਡ ਕਰਨ ਲਈ ਹਲਕੇ ਦੇ ਰਾਜਨੀਤਕ ਪਾਰਟੀਆਂ ਤੇ ਆਗੂ ਵਿਸ਼ੇਸ਼ ਤੌਰ ਤੇ ਪਹੁੰਚਣਗੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly