ਪਿੰਡ ਕੁੱਤੀਵਾਲ ਵਿਖੇ ਜਲਦ ਹੀ ਲੱਗੇਗਾ ਵਿਸ਼ਾਲ ਮੈਡੀਕਲ ਕੈਂਪ – ਪ੍ਰੋ ਜੇ. ਐਸ ਬਰਾੜ
(ਸਮਾਜ ਵੀਕਲੀ) ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਓਬਰਾਏ ਦੀ ਗਤੀਸ਼ੀਲ ਅਗਵਾਈ ਹੇਠ, ਕੌਮੀ ਪ੍ਰਧਾਨ ਸ. ਜੱਸਾ ਸਿੰਘ ਸੰਧੂ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਦਲਜੀਤ ਸਿੰਘ ਗਿੱਲ ਅਤੇ ਡਾ. ਆਰ.ਐਸ. ਅਟਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਬਠਿੰਡਾ ਇਕਾਈ ਵਲੋਂ ਗੁਰਦੁਆਰਾ ਸਾਹਿਬ ਮੰਡੀ ਖੁਰਦ ਵਿਖੇ ਵਿਸ਼ਾਲ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਪ੍ਰਧਾਨ ਬਠਿੰਡਾ ਇਕਾਈ ਅਤੇ ਪ੍ਰਧਾਨ ਮਾਲਵਾ ਜੋਨ ਪ੍ਰੋ: ਜਸਵੰਤ ਸਿੰਘ ਬਰਾੜ ਨੇ ਕੀਤਾ ਗਿਆ । ਇਸ ਵਿਚ ਆਰ ਗਗਨ ਮਲਟੀ ਸਪੈਸ਼ਲਿਟੀ ਹਸਪਤਾਲ ਬਠਿੰਡਾ ਡਾਕਟਰਾ ਨ ਵਲੋਂ ਮਰੀਜਾਂ 113ਦਾ ਚੈਕਅੱਪ ਕੀਤਾ ਗਿਆ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮਰੀਜਾਂ ਨੂੰ ਸਾਰੀਆਂ ਦਵਾਈਆਂ ਮੁਫਤ ਦਿੱਤੀਆਂ ਗਈਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਿਲ੍ਹਾ ਪ੍ਰਧਾਨ ਪ੍ਰੋ. ਜਸਵੰਤ ਸਿੰਘ ਬਰਾੜ ਨੇ ਦੱਸਿਆ ਕਿ ਟਰੱਸਟ ਵਲੋਂ ਹਰ 15 ਦਿਨਾਂ ਬਾਅਦ ਇਸ ਤਰ੍ਹਾਂ ਮੁਫਤ ਮੈਡੀਕਲ ਕੈਂਪ ਲਗਾਇਆ ਜਾਂਦਾ ਹੈ। ਟਰੱਸਟ ਵਲੋਂ ਬਠਿੰਡਾ ਜਿਲ੍ਹੇ ਵਿਚ ਹਰ ਮਹੀਨੇ ਲਗਭਗ 300 ਲੋੜਵੰਦ ਲੋਕਾਂ ਨੂੰ 750 ਰੁ. ਤੋਂ ਲੈ ਕੇ 3000 ਰੁ. ਤੱਕ ਪੈਨਸ਼ਨ ਦਿੱਤੀ ਜਾਂਦੀ ਹੈ। ਸਰਕਾਰੀ ਸਕੂਲਾਂ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਕਰਨ ਲਈ R.O. ਦਾਨ ਵਜੋਂ ਦਿੱਤੇ ਜਾ ਰਹੇ ਹਨ। ਇਸ ਟਰੱਸਟ ਦੀ ਖਾਸੀਅਤ ਇਹ ਹੈ ਕਿ ਟਰੱਸਟ ਵਲੋਂ ਕਿਸੇ ਤੋਂ 1 ਰੁ. ਵੀ ਦਾਨ ਵਜੋਂ ਨਹੀਂ ਲਿਆ ਜਾਂਦਾ। ਸਾਰਾ ਖਰਚਾ ਡਾ. ਐਸ.ਪੀ. ਸਿੰਘ ਓਬਰਾਏ ਆਪਣੀ ਨੇਕ ਕਮਾਈ ਵਿਚੋਂ ਕਰ ਰਹੇ ਹਨ। ਟਰੱਸਟ ਵੱਲੋ ਬਠਿੰਡਾ ਜਿਲ੍ਹੇ ਦੇ ਵੱਖ-ਵੱਖ ਸਥਾਨਾ ਤੇ 9 ਲੈਬੋਰੇਟਰੀ ਕੰਮ ਕਰ ਰਹੀਆਂ ਹਨ। ਜਿੱਥੇ ਮਾਰਕੀਟ ਰੇਟ ਦੇ 10ਵੇਂ ਹਿੱਸੇ ਤੇ ਟੈਸਟ ਕੀਤੇ ਜਾਂਦੇ ਹਨ। ਟਰੱਸਟ ਵਲੋਂ ਜਲਦ ਹੀ ਪਿੰਡ ਕੁੱਤੀਵਾਲ ਵਿਖੇ ਵਿਸ਼ਾਲ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਇਸ ਮੌਕੇ ਰਘਵੀਰ ਸ਼ਰਮਾ, ਰਿਟਾਇਰਡ ਮੈਨੇਜਰ ਸਰਦਾਰ ਗੁਰਤੇਜ ਸਿੰਘ ਸਿੱਧੂ, ਪਰਮਜੀਤ ਸਿੰਘ ਢਿੱਲੋ, ਸੁਰਿੰਦਰ ਸਿੰਘ ਧਾਲੀਵਾਲ, ਸਰਦਾਰ ਜੋਗਿੰਦਰ ਸਿੰਘ, ਪ੍ਰੀਤਮ ਸਿੰਘ , ਸਰਦਾਰ ਸੁਖਮੰਦਰ ਸਿੰਘ ਰਿਟਾਇਰਡ ਹੈਡ ਮਾਸਟਰ ਸਾਰੇ ਸਰਬੱਤ ਦਾ ਭਲਾ ਬਠਿੰਡਾ ਇਕਾਈ ਦੇ ਮੈਂਬਰ ਅਤੇ ਪਿੰਡ ਵੱਲੋਂ ਸਰਦਾਰ ਜਗਤਾਰ ਸਿੰਘ ਸਰਦਾਰ ਨਜਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਰਘਵੀਰ ਸ਼ਰਮਾ, ਕੁਲਦੀਪ ਸਿੰਘ ਸੰਤੋਖ ਸਿੰਘ, ਨਿਰਭੈ ਸਿੰਘ ਪ੍ਰਧਾਨ ਮਾਸਟਰ ਸ਼ੈਂਬਰ ਸਿੰਘ ਹਾਜਰ ਸਨ। ਕੈਂਪ ਦੀ ਸਮਾਪਤੀ ਤੇ ਜਿਲ੍ਹਾ ਪ੍ਰਧਾਨ ਪ੍ਰੋ. ਜਸਵੰਤ ਸਿੰਘ ਬਰਾੜ ਨੇ ਸਮੂਹ ਨਗਰ ਨਿਵਾਸੀਆਂ ਆਰ ਗਗਨ ਮਲਟੀ ਸਪੈਸ਼ਲਿਟੀ ਹਸਪਤਾਲ , ਐਸਪੀ ਹਸਪਤਾਲ ਮੌੜ ਮੰਡੀ, ਸਮੂਹ ਨਗਰ ਨਿਵਾਸੀ ਅਤੇ ਗ੍ਰਾਮ ਪੰਚਾਇਤ ਮੰਡੀ ਖੁਰਦ ਗੁਰੂਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly


