*ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ(ਰਜਿ)ਵਲੋਂ ਲੋੜਵੰਦਾਂ ਨੂੰ ਪੈਂਨਸ਼ਨ ਚੈੱਕ ਵੰਡੇ

(ਸਮਾਜ ਵੀਕਲੀ)  ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਓਬਰਾਏ ਦੀ ਗਤੀਸ਼ੀਲ ਅਗਵਾਈ ਹੇਠ , ਕੌਮੀ ਪ੍ਰਧਾਨ ਸ. ਜੱਸਾ ਸਿੰਘ ਸੰਧੂ ਅਤੇ ਡਾਇਰੈਕਟਰ ਸਿਹਤ ਸੇਵਾਵਾਂ ਡਾ ਆਰ ਐਸ ਅਟਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਬਠਿੰਡਾ ਇਕਾਈ ਵਲੋਂ ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਦੇ 273 ਚੈੱਕ ਵੰਡੇ ਗਏ। ਟਰੱਸਟ ਦੀ ਬਠਿੰਡਾ ਇਕਾਈ ਦੇ ਪ੍ਰਧਾਨ ਜਸਵੰਤ ਸਿੰਘ ਬਰਾੜ ਨੇ ਦੱਸਿਆ ਕਿ ਡਾ. ਦਲਜੀਤ ਸਿੰਘ ਗਿੱਲ ਡਾਇਰੈਕਟਰ ਸਿਹਤ ਸੇਵਾਵਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਠਿੰਡਾ ਜਿਲ੍ਹੇ ਵਿਚ ਤਲਵੰਡੀ ਸਾਬੋ, ਮੌੜ ਮੰਡੀ, ਬੰਠਿਡਾ ਸ਼ਹਿਰ, ਬਾਲਿਆਂਵਾਲੀ,ਮਹਿਰਾਜ ਅਤੇ ਚਾਉਕੇ ਵਿਖੇ ਸੰਨੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰਾਂ ਦਾ ਕੰਮ ਸ਼ਰੂ ਹੋ ਚੁੱਕਾ ਹੈ। ਇਹਨਾਂ ਲੈਬੋਰੇਟਰੀਆਂ ਵਿਚ ਸਾਰੇ ਟੈਸਟ ਮਾਰਕਿਟ ਰੇਟਾਂ ਤੋਂ 5 ਵਾਂ ਤੋਂ 10 ਵਾਂ ਹਿੱਸਾ ਰੇਟ ਤੇ ਹੁੰਦੇ ਹਨ। ਉਦਾਹਰਨ ਦੇ ਤੌਰ ਤੇ ਈ.ਸੀ.ਜੀ. ਸਿਰਫ 20 ਰੁ. ਵਿਚ ਹੁੰਦੀ ਹੈ ਅਤੇ ਟਰੱਸਟ ਵੱਲੋਂ ਲਗਾਤਾਰ ਮੈਡੀਕਲ ਕੈਂਪ, ਸਰਕਾਰੀ ਸਕੂਲਾਂ ਨੂੰ ਆਰ ਓ ਦਾਨ ,ਸਰਕਾਰੀ ਸਕੂਲਾਂ ਵਿਚ ਫ੍ਰੀ ਬਲੱਡ ਗਰੁੱਪ ਟੈਸਟ, ਲੋੜਵੰਦਾ ਨੂੰ ਮਕਾਨ ਬਣਾ ਕੇ ਦੇਣਾ , ਠੰਡ ਵਿੱਚ ਲੋੜਵੰਦਾ ਨੂੰ ਕੰਬਲ ਵੰਡਣਾ,ਗੁਰਦਿਆਂ ਦੀ ਬੀਮਾਰੀ ਦੇ ਮਰੀਜਾਂ ਲਈ ਕਫਾਇਤੀ ਰੇਟ ਤੇ ਡਾਇਲਸਿਸ ਕਰਨਾ ਅਤੇ ਵਾਹਨਾਂ ਨੂੰ ਰਿਫਲੈਕਟਰ ਲਾਉਣਾ ਆਦਿ ਕੰਮ ਲਗਾਤਾਰ ਜਾਰੀ ਹਨ। ਲੈਬ ਕੁਲੈਕਸਨ ਸੈਂਟਰ ਬੱਲੋ, ਹਜੂਰਾ ਕਪੂਰਾ ਕਲੋਨੀ ਅਤੇ ਭਾਈ ਮਤੀਦਾਸ ਨਗਰ ਬਠਿੰਡਾ ਵਿਖੇ ਚਾਲੂ ਹੋ ਚੁੱਕੇ ਹਨ। ।ਬਹੁਤ ਹੀ ਜਲਦ ਡਾ. ਐਸ. ਪੀ ਸਿੰਘ ਓਬਰਾਏ ਵੱਲੋਂ ਮਨਜ਼ੂਰ ਕੀਤੀਆਂ 5 ਹੋਰ ਲੈਬੋਰੇਟੀਆਂ ਅਤੇ 4 ਕੁਲੈਕਸ਼ਨ ਸੈਂਟਰ ਜਲਦ ਖੋਲ੍ਹੇ ਜਾਣਗੇ। ਇਸ ਤੋਂ ਇਲਾਵਾ ਸਮੇਂ ਸਮੇਂ ਅਨੂਸਾਰ ਸਾਡੀ ਟੀਮ ਦੇ ਮੈਂਬਰ ਲੋਕ ਸੇਵਾ ਲਈ ਤਿਆਰ ਰਹਿੰਦੇ ਹਨ ।ਇਸ ਮੌਕੇ ਜਨਰਲ ਸੈਕਟਰੀ ਅਮਰਜੀਤ ਸਿੰਘ, ਕੈਸ਼ੀਅਰ ਬਲਦੇਵ ਸਿੰਘ ਚਹਿਲ ਅਤੇ ਬਲਜੀਤ ਸਿੰਘ ਨਰੂਆਣਾ ,ਤੇ ਗੁਰਪਿਆਰ ਸਿੰਘ SBI,ਮੈਡਮ ਛਿੰਦਰ ਕੌਰ ਅਤੇ ਮੈਡਮ ਨਵਦੀਪ ਕੌਰ,ਸੁਰਜੀਤ ਸਿੰਘ SBI, ਸੁਭਾਸ ਚੰਦਰ SBI ਅਤੇ ਸੋਮ ਕੁਮਾਰ ਫੁੱਲੋ ਮਿੱਠੀ  ਹਾਜਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਬੁੱਧ ਬਾਣ
Next articleਰਾਸ਼ਟਰੀ ਪੱਧਰ ਤੇ ਗੋਲਡ ਮੈਡਲ ਜਿੱਤ ਕੇ ਆਈ ਮੁਸਕਾਨ ਨੂੰ ਰੋਟਰੀ ਕਲੱਬ ਬੰਗਾ ਨੇ ਸਨਮਾਨਿਤ ਕੀਤਾ।