ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦਾਂ ਨੂੰ ਪੈਂਨਸ਼ਨ ਚੈੱਕ ਵੰਡੇ

*ਪਿੰਡ ਮਹਿਰਾਜ ਅਤੇ ਚਾਉਕੇ ਵਿਖੇ ਦੋ ਲੈਬੋਰੇਟਰੀਆ ਖੋਲੀਆ ਜਾਣਗੀਆਂ: ਪ੍ਰੋ: ਜੇ ਐਸ ਬਰਾੜ *

ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਓਬਰਾਏ ਦੀ ਗਤੀਸ਼ੀਲ ਅਗਵਾਈ ਹੇਠ , ਕੌਮੀ ਪ੍ਰਧਾਨ ਸ. ਜੱਸਾ ਸਿੰਘ ਸੰਧੂ ਅਤੇ ਡਾਇਰੈਕਟਰ ਸਿਹਤ ਸੇਵਾਵਾਂ ਡਾ ਆਰ ਐਸ ਅਟਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਬਠਿੰਡਾ ਇਕਾਈ ਵਲੋਂ ਲੋੜਵੰਦਾਂ ਨੂੰ ਸਹਾਇਤਾ ਰਾਸ਼ੀ 211 ਚੈੱਕ ਵੰਡੇ ਗਏ। ਜਾਣਕਾਰੀ ਦਿੰਦੇ ਹੋਏ ਜਿਲ੍ਹਾ ਪ੍ਰਧਾਨ ਪ੍ਰੋ. ਜੇ.ਐਸ. ਬਰਾੜ ਨੇ ਦੱਸਿਆ ਕਿ ਡਾ. ਦਲਜੀਤ ਸਿੰਘ ਗਿੱਲ ਡਾਇਰੈਕਟਰ ਸਿਹਤ ਸੇਵਾਵਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਠਿੰਡਾ ਜਿਲ੍ਹੇ ਵਿਚ ਤਲਵੰਡੀ ਸਾਬੋ, ਮੌੜ ਮੰਡੀ, ਬੰਠਿਡਾ ਸ਼ਹਿਰ, ਬਾਲਿਆਂਵਾਲੀ ਤੋਂ ਇਲਾਵਾ ਪਿੰਡ ਮਹਿਰਾਜ ਅਤੇ ਚਾਉਕੇ ਵਿਖੇ ਦੋ ਹੋਰ ਸੰਨੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਅਪ੍ਰੈਲ ਦੇ ਆਖ਼ਰੀ ਹਫ਼ਤੇ ਤੱਕ ਕੰਮ ਕਰਨਾ ਸ਼ਰੂ ਕਰ ਦੇਣਗੇ। ਇਹ ਲੈਬੋਰੇਟਰੀਆਂ ਵਿਚ ਸਾਰੇ ਟੈਸਟ ਮਾਰਕਿਟ ਰੇਟਾਂ ਤੋਂ 5ਵਾਂ ਤੋਂ 10ਵਾਂ ਹਿੱਸਾ ਰੇਟ ਤੇ ਹੁੰਦੇ ਹਨ। ਉਦਾਹਰਨ ਦੇ ਤੌਰ ਤੇ ਈ.ਸੀ.ਜੀ. ਸਿਰਫ 20 ਰੁ. ਵਿਚ ਹੁੰਦੀ ਹੈ ਅਤੇ ਟਰੱਸਟ ਵੱਲੋਂ ਲਗਾਤਾਰ ਮੈਡੀਕਲ ਕੈਂਪ, ਸਰਕਾਰੀ ਸਕੂਲਾਂ ਨੂੰ ਆਰ ਓ ਦਾਨ ,ਸਰਕਾਰੀ ਸਕੂਲਾਂ ਵਿਚ ਫ੍ਰੀ ਬਲੱਡ ਗਰੁੱਪ ਟੈਸਟ, ਲੋੜਵੰਦਾ ਨੂੰ ਮਕਾਨ ਬਣਾ ਕੇ ਦੇਣਾ , ਠੰਡ ਵਿੱਚ ਲੋੜਵੰਦਾ ਨੂੰ ਕੰਬਲ ਵੰਡਣਾ ਅਤੇ ਵਾਹਨਾਂ ਨੂੰ ਰਿਫਲੈਕਟਰ ਲਾਉਣਾ ਲਗਾਤਾਰ ਜਾਰੀ ਹਨ। ਮੌਕੇ ਜਨਰਲ ਸੈਕਟਰੀ ਅਮਰਜੀਤ ਸਿੰਘ, ਕੈਸ਼ੀਅਰ ਬਲਦੇਵ ਸਿੰਘ ਚਹਿਲ ਅਤੇ ਬਲਜੀਤ ਸਿੰਘ ਨਰੂਆਣਾ ,ਸੋਮ ਕੁਮਾਰ, ਲਾਲਜੀਤ ਸਿੰਘ, ਬਲਵਿੰਦਰ ਸਿੰਘ ਤੇ ਗੁਰਪਿਆਰ ਸਿੰਘ ਹਾਜਰ ਸਨ।

 

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleसामाजिक न्याय पदयात्रा पहुंची ललई सिंह पेरियार के गांव कठारा
Next article  ਏਹੁ ਹਮਾਰਾ ਜੀਵਣਾ ਹੈ -541