‘ਸਰੱਬਤ ਦਾ ਭਲਾ ਟਰੱਸਟ’ ਨੇ ਲੋੜਵੰਦਾਂ ਨੂੰ ਚੈੱਕ ਵੰਡੇ 

ਰੋਪੜ, 20 ਜਨਵਰੀ (ਗੁਰਬਿੰਦਰ ਸਿੰਘ ਰੋਮੀ): ਨਾਮਵਾਰ ਸਮਾਜਸੇਵੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ. ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜ ਸੇਵੀ ਸੰਸਥਾ ‘ਸੱਰਬਤ ਦਾ ਭਲਾ ਚੈਰੀਟੇਬਲ ਟਰੱਸਟ’ ਵੱਲੋਂ ਰੋਪੜ ਇਲਾਕੇ ਦੇ 280 ਲੋੜਵੰਦ ਪਰਿਵਾਰਾਂ, ਵਿਧਵਾਵਾਂ ਅਤੇ ਮਰੀਜ਼ਾਂ ਨੂੰ ਆਰਥਿਕ ਸਹਾਇਤਾ ਚੈੱਕ ਵੰਡੇ ਗਏ। ਗੁਰੂਦੁਆਰਾ ਸ਼੍ਰੀ ਸਿੰਘ ਸਭਾ ਵਿਖੇ ਰੋਪੜ ਇਕਾਈ ਦੇ ਪ੍ਰਧਾਨ ਜੇ.ਕੇ. ਜੱਗੀ ਨੇ ਆਪਣੀ ਸਮੁੱਚੀ ਟੀਮ ਦੀ ਮੌਜੂਦਗੀ ਵਿੱਚ ਦੱਸਿਆ ਕਿ ਸੰਸਥਾ ਦੇ ਮੈਨੇਜਿੰਗ ਟਰੱਸਟੀ ਸ. ਓਬਰਾਏ ਲੋੜਵੰਦਾ ਲਈ ਆਸ ਦੀ ਕਿਰਨ ਬਣ ਗਏ ਹਨ ਜੋ ਹਰ ਮਹੀਨੇ ਅਪਣੀ ਜੇਬ ਵਿੱਚੋਂ ਬਗੈਰ ਕਿਸੇ ਤੋਂ ਮਾਲੀ ਮੱਦਦ ਲਏ ਹਜ਼ਾਰਾਂ ਲੋੜਵੰਦਾ ਨੂੰ ਕਰੋੜਾਂ ਰੁਪਏ ਵੰਡਦੇ ਹਨ। ਪੰਜਾਬ ਵਿੱਚ ਹੜ੍ਹਾਂ ਕਾਰਨ ਨੁਕਸਾਨੇ ਰੋਪੜ ਜ਼ਿਲ੍ਹੇ ਦੇ 15 ਮਕਾਨ ਬਣਾਉਣ ਦੀ ਮਨਜ਼ੂਰੀ ਵਿੱਚੋਂ 7 ਦਾ ਕੰਮ ਚੱਲ ਰਿਹਾ ਹੈ। ਪਿੰਡ ਭਾਉਵਾਲ ਵਿੱਚ ਵੀ ਇਕ ਸਿਲਾਈ ਸੈਂਟਰ ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਜ਼ਿਲ੍ਹੇ ਵਿੱਚ ਕੋਈ ਮੁਫ਼ਤ ਸਿਲਾਈ-ਕਢਾਈ, ਕੰਪਿਊਟਰ ਅਤੇ ਬਿਊਟਿਸ਼ਨ ਸੈਂਟਰ ਖੁਲਵਾਉਣਾ ਚਾਹੁੰਦਾ ਹੈ ਤਾਂ ਉਹ ਜਿਲ੍ਹਾ ਦਫ਼ਤਰ ਵਿਖੇ ਸੰਪਰਕ ਕਰ ਸਕਦਾ ਹੈ। ਇਸ ਮੌਕੇ ਅਸ਼ਵਨੀ ਖੰਨਾ, ਸੁਖਦੇਵ ਸ਼ਰਮਾ, ਮਦਨ ਮੋਹਨ ਗੁਪਤਾ, ਜਗਜੀਤ ਸਿੰਘ ਅਤੇ ਹੋਰ ਮੈਂਬਰ ਮੌਜੂਦ ਸਨ।

ਸਮਾਜ ਵੀਕਲੀਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ

https://play.google.com/store/apps/details?id=in.yourhost.samajweekly

Previous articleचलो अयोध्या . . . अयोध्या चलो
Next article‘ਸਰਬੱਤ ਦਾ ਭਲਾ ਟਰੱਸਟ’ ਨੇ ਵਾਹਨਾਂ ‘ਤੇ ਰਿਫਲੈਕਟਰ ਲਗਾਏ