(ਸਮਾਜ ਵੀਕਲੀ) ਅੱਜ ਨੰਦਗੜ ਕੋਟੜਾ ਵਿਖੇ ਪੰਚਾਇਤ ਘਰ ਵਿੱਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋ, ਫਰੀ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਸਰਬੱਤ ਦਾ ਭਲਾ ਟਰੱਸਟ ਦੇ ਮੈਨੇਜਿੰਗ ਡਾ. ਐਸ. ਪੀ. ਸਿੰਘ ਓਬਰਾਏ ਦੀ ਗਤੀਸ਼ੀਲ ਅਗਵਾਈ ਹੇਠ ,ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ, ਡਾਰਿਕਟਰ ਸਿਹਤ ਸੇਵਾਵਾਂ ਡਾ.ਦਲਜੀਤ ਸਿੰਘ ਗਿੱਲ ,ਡਾ.ਆਰ ਐਸ ਅਟਵਾਲ ਦੇ ਦਿਸ਼ਾ ਨਿਰਦੇਸਾ ਅਨੁਸਾਰ ਸਰਬੱਤ ਦਾ ਭਲਾ ਟਰੱਸਟ ਦੀ ਬਠਿੰਡਾ ਇਕਾਈ, ਵਲੋਂ ਲਗਾਏ ਇਸ ਕੈਂਪ ਵਿੱਚ , ਡਾਕਟਰ ਹਰਮਨਪ੍ਰੀਤ ਸਿੰਘ ਭੰਗੂ M.B.B.S.,MD(medicine) ਦਿਲ ,ਛਾਤੀ ਸ਼ੂਗਰ ਤੇ ਪੇਟ ਦੇ ਮਾਹਿਰ…., ਛਾਤੀ, ਸ਼ੂਗਰ ਤੇ ਬੀਪੀ ਨਾਲ ਅਤੇ ਹੱਡੀਆਂ ਜੋੜਾਂ ਨਾਲ ਸੰਬਧਿਤ 83 ਮਰੀਜਾਂ ਦਾ ਮੁਫ਼ਤ ਮੈਡੀਕਲ ਚੈਕਅੱਪ ਕੀਤਾ। ਸਰਬੱਤ ਦਾ ਭਲਾ ਟਰੱਸਟ ਦੀ ਟੀਮ ਵਲੋਂ ਮੌਕੇ ਤੇ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਇਸ ਮੌਕੇ ਜਨਰਲ ਸੈਕਟਰੀ ਅਮਰਜੀਤ ਸਿੰਘ, ਜੋਗਿੰਦਰ ਸਿੰਘ ਅਤੇ ਸੁਰਿੰਦਰ ਸਿੰਘ ਧਾਲੀਵਾਲ ਹਾਜ਼ਰ ਸਨ। ਕੈਂਪ ਦਾ ਪ੍ਰਬੰਧ ਸਮੁੱਚੇ ਨਗਰ ਨਿਵਾਸੀਆਂ ਨੇ ਕੀਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly