ਅੱਜ 25ਫਰਵਰੀ ਨੂੰ ਪਿੰਡ ਮਾਨਸਾ ਕਲਾਂ(ਜ਼ਿਲ੍ਹਾ ਬਠਿੰਡਾ) ਵਿਖੇ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋ, ਫਰੀ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਸਰਬੱਤ ਦਾ ਭਲਾ ਟਰੱਸਟ ਦੀ ਬਠਿੰਡਾ ਇਕਾਈ ਦੇ ਪ੍ਰਧਾਨ ਪ੍ਰੋਫੈਸਰ ਜਸਵੰਤ ਸਿੰਘ ਬਰਾੜ ਨੇ ਕੀਤਾ।ਸਰਬੱਤ ਦਾ ਭਲਾ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾਕਟਰ ਐਸ.ਪੀ. ਸਿੰਘ ਉਬਰਾਏ, ਦੀ ਗਤੀਸ਼ੀਲ ਅਗਵਾਈ ਹੇਠ ,ਕੌਮੀ ਪ੍ਧਾਨ ਜੱਸਾ ਸਿੰਘ ਸੰਧੂ, ਡਾਰਿਕਟਰ ਸਿਹਤ ਸੇਵਾਵਾਂ ਡਾ.ਦਲਜੀਤ ਸਿੰਘ ਗਿੱਲ ਅਤੇ ਡਾ.ਆਰ ਐਸ ਅਟਵਾਲ ਦੇ ਦਿਸ਼ਾ ਨਿਰਦੇਸਾ ਅਨੁਸਾਰ ਸਰਬੱਤ ਦਾ ਭਲਾ ਟਰੱਸਟ ਦੀ ਬਠਿੰਡਾ ਇਕਾਈ, ਵਲੋਂ ਲਗਾਏ ਇਸ ਕੈਂਪ ਵਿੱਚ ਡਾਕਟਰ ਹਰਮਨਪ੍ਰੀਤ ਸਿੰਘ ਭੰਗੂ ਨੇ ਪੇਟ, ਲੀਵਰ, ਛਾਤੀ, ਸ਼ੂਗਰ ਤੇ ਬੀਪੀ ਨਾਲ ਸੰਬਧਿਤ 118 ਮਰੀਜਾਂ ਦਾ ਮੁਫ਼ਤ ਮੈਡੀਕਲ ਚੈਕਅੱਪ ਕੀਤਾ। ਸਰਬੱਤ ਦਾ ਭਲਾ ਟਰੱਸਟ ਦੀ ਟੀਮ ਵਲੋਂ ਮੌਕੇ ਤੇ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਸਰਬੱਤ ਦਾ ਭਲਾ ਟਰੱਸਟ ਦੀ ਬਠਿੰਡਾ ਇਕਾਈ ਦੇ ਪ੍ਰਧਾਨ, ਪ੍ਰੋ ਜਸਵੰਤ ਸਿੰਘ ਬਰਾੜ ਨੇ, ਚੈਰੀਟੇਬਲ ਟਰੱਸਟ ਵਲੋਂ ਕੀਤੇ ਜਾਂਦੇ ਵੱਖ-ਵੱਖ ਭਲਾਈ ਕਾਰਜਾਂ, ਜਿਵੇਂ ਲੋੜਵੰਦਾਂ ਨੂੰ ਪੈਨਸ਼ਨ, ਲੋੜਵੰਦ ਮਰੀਜ਼ਾਂ ਨੂੰ ਮੈਡੀਕਲ ਪੈਨਸ਼ਨ, ਮੁਫ਼ਤ ਕੰਪਿਊਟਰ ਸਿੱਖਿਆ, ਮੁਫ਼ਤ ਸਿਲਾਈ ਕਢਾਈ ਸਿੱਖਿਆ, ਅੱਖਾਂ ਦੇ ਮੁਫ਼ਤ ਆਪਰੇਸ਼ਨ ਕੈਂਪ, ਮੁਫ਼ਤ ਮੈਡੀਕਲ ਕੈਂਪ, ਬਹੁਤ ਹੀ ਵਾਜਿਬ ਰੇਟਾਂ ਤੇ ਸੰਨੀ ਓਬਰਾਏ ਕਲੀਨੀਕਲ ਲੈਬੋਰੇਟਰੀ (ਤਲਵੰਡੀ ਸਾਬੋ,ਮੌੜ ਮੰਡੀ, ਬਠਿੰਡਾ )ਵਲੋਂ ਕੀਤੇ ਜਾਂਦੇ ਮੈਡੀਕਲ ਟੈਸਟਾਂ ਬਾਰੇ ਅਤੇ ਟਰੱਸਟ ਵਲੋਂ ਪੀਣ ਵਾਲੇ ਪਾਣੀ ਲਈ ਸੰਸਥਾਵਾਂ ਨੂੰ ਆਰ.ਓ. ਦਾਨ ਦੇਣ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸੰਨੀ ਓਬਰਾਏ ਕਲੀਨੀਕਲ ਲੈਬੋਰੇਟਰੀ ਬਠਿੰਡਾ ਲਈ ਕੁਲੈਕਸ਼ਨ ਸੈਂਟਰ ਮਤੀਦਾਸ ਨਗਰ ਵਿਖੇ ਜਲਦੀ ਸੁਰੂ ਕੀਤਾ ਜਾ ਰਿਹਾ ਹੈ। ਸਰਬੱਤ ਦਾ ਭਲਾ ਟਰੱਸਟ ਦੀ ਬਠਿੰਡਾ ਇਕਾਈ ਵਲੋਂ ਪ੍ਰੋ ਜਸਵੰਤ ਸਿੰਘ ਬਰਾੜ ਤੋਂ ਇਲਾਵਾ ਜਗਦੇਵ ਸਿੰਘ ਯਾਤਰੀ ,ਗੁਰਪ੍ਰੀਤ ਸਿੰਘ ਸਿੱਧੂ ਕਮਾਲੂ, ਰਾਮ ਸਿੰਘ ਮਾਨ, ਜੋਗਿੰਦਰ ਸਿੰਘ, ਤੇਜਿੰਦਰ ਸਿੰਘ ਇਸ ਕੈਂਪ ਵਿੱਚ ਹਾਜ਼ਰ ਸਨ। ਇਸ ਕੈਂਪ ਵਿੱਚ ਰੁਪਿੰਦਰ ਸਿੰਘ ,ਸਮੂਹ ਨਗਰ ਪੰਚਾਇਤ, ਸਮੂਹ ਗੁਰਦੁਆਰਾ ਕਮੇਟੀ , ਸਮੂਹ ਕਲੱਬਾਂ ਅਤੇ ਸਮੂਹ ਨਗਰ ਨਿਵਾਸੀਆਂ ਦਾ ਵਿਸ਼ੇਸ਼ ਯੋਗਦਾਨ ਰਿਹਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly