ਸਰਦਾਰ ਬਾਦਲ ਗਰੀਬਾਂ ਅਤੇ ਮਜ਼ਲੂਮਾਂ ਦੇ ਲਈ ਮਸੀਹਾ ਸਨ – ਕੈਪਟਨ ਹਰਮਿੰਦਰ ਸਿੰਘ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਸਵਰਗੀ ਪ੍ਰਕਾਸ਼ ਸਿੰਘ ਬਾਦਲ ਇਕ ਵਿਅਕਤੀ ਨਹੀਂ, ਸਗੋਂ ਇਕ ਸੰਸਥਾ ਸਨ ਜੋ ਇਕ ਸੰਗਠਨ, ਜਥੇਬੰਦੀ ਅਤੇ ਪਾਰਟੀ ਨੂੰ ਚਲਾਉਣ ਵਿਚ ਪੂਰੀ ਤਰ੍ਹਾਂ ਯੋਗ ਸਨ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਿਲਕਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਕੈਪਟਨ ਹਰਮਿੰਦਰ ਸਿੰਘ ਨੇ ਸਵ: ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਸਵਰਗੀ ਬਾਦਲ ਸੂਬੇ ਅਤੇ ਦੇਸ਼ ਦੀ ਰਾਜਨੀਤੀ ਵਿੱਚ ਸਭ ਤੋ ਤਜਰਬੇਕਾਰ ਸਿਆਸਤਦਾਨ ਸਨ। ਜਿਨ੍ਹਾਂ ਦੇ ਅਕਾਲ ਚਲਾਣੇ ਨਾਲ ਦੇਸ਼ ਅਤੇ ਖਾਸ ਕਰ ਪੰਜਾਬ ਸੂਬੇ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੌਤ ਨਾਲ ਅਕਾਲੀ ਦਲ ਦੇ ਇੱਕ ਯੁੱਗ ਦਾ ਅੰਤ ਹੋ ਗਿਆ ਹੈ। ਉਨਾਂ ਕਿਹਾ ਕਿ ਸਵ: ਪਰਕਾਸ਼ ਸਿੰਘ ਬਾਦਲ ਜਿਥੇ ਮਿੱਠ ਬੋਲੜੇ ਸੁਭਾਅ ਦੇ ਸਨ, ਉਥੇ ਉਹ ਕਿਸੇ ਵੀ ਸਿਆਸੀ ਬੰਦੇ ਦੇ ਨਿੱਜੀ ਦੁੱਖਾਂ ਨੂੰ ਸਿਆਸਤ ਵਿੱਚ ਨਹੀਂ ਲੈ ਕੇ ਆਉਂਦੇ ਸਨ।

ਉਹਨਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੀ ਰਾਜਨੀਤੀ ਵਿੱਚ ਭੂਮਿਕਾ ਨਿਭਾਈ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਖੇਤਰੀ ਪਾਰਟੀ ਦੇ ਰੂਪ ਵਿੱਚ ਅਹਿਮ ਸਥਾਨ ਦਿਵਾਉਣ ਵਿੱਚ ਅਨੇਕਾਂ ਪ੍ਰਕਾਰ ਦੇ ਉਤਰਾਅ-ਚੜ੍ਹਾਅ ਦਾ ਸਾਹਮਣਾ ਵੀ ਕੀਤਾ। ਉਨ੍ਹਾਂ ਕਿਹਾ ਕਿ ਪੰਜ ਵਾਰ ਮੁੱਖ ਮੰਤਰੀ ਅਤੇ 10 ਵਾਰ ਵਿਧਾਇਕ ਬਣਨ ਵਾਲੇ ਪ੍ਰਕਾਸ਼ ਸਿੰਘ ਬਾਦਲ ਬਹੁਤ ਹੀ ਵੱਡੇ ਕੱਦ ਦੇ ਆਗੂ ਸਨ। ਜਿਨ੍ਹਾਂ ਵੱਲੋਂ ਪੰਜਾਬ ਦੇ ਵਿਕਾਸ ਵਾਸਤੇ ਪਾਏ ਗਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕੇਗਾ। ਉਹਨਾਂ ਇਹ ਵੀ ਕਿਹਾ ਕਿ ਸਰਦਾਰ ਬਾਦਲ ਗਰੀਬਾਂ ਅਤੇ ਮਜ਼ਲੂਮਾਂ ਦੇ ਲਈ ਮਸੀਹਾ ਸਨ ਅਤੇ ਹਮੇਸ਼ਾ ਪੰਜਾਬ ਨੂੰ ਤਰੱਕੀ ਦੀਆਂ ਬੁਲੰਦੀਆਂ ਤੇ ਲਿਜਾਣ ਲਈ ਯਤਨਸ਼ੀਲ ਰਹੇ। ਉਨਾਂ ਕਿਹਾ ਕਿ ਸਵ: ਬਾਦਲ ਨੇ ਪੰਜਾਬ ਵਿਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਬਣਾਈ ਰੱਖਣ ਲਈ ਸ਼ਲਾਘਾਯੋਗ ਕਦਮ ਵੀ ਚੁੱਕੇ। ਅੰਤ ਵਿੱਚ ਕੈਪਟਨ ਹਰਮਿੰਦਰ ਸਿੰਘ ਨੇ ਕਿਹਾ ਕਿ ਸਵ: ਬਾਦਲ ਦੇ ਅਕਾਲ ਚਲਾਣੇ ਨਾਲ ਜਿੱਥੇ ਉਨ੍ਹਾਂ ਦੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ ਉਥੇ ਹੀ ਦੇਸ਼ ਅਤੇ ਪੰਜਾਬ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਹੋਇਆ ਹੈ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleरेल कोच फैक्ट्री में विश्व विरासत दिवस का आयोजन
Next articleਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿਚ ਸਫ਼ਲ ਰੋਡ ਸ਼ੋ