ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) (ਸਮਾਜ ਵੀਕਲੀ): ਖੈਰੂਲਾਪੁਰ ਪਿੰਡ ਦੇ ਸਰਪੰਚ ਗੁਰਮੁਖ ਸਿੰਘ ਪੁੱਤਰ ਨਰੰਜਣ ਸਿੰਘ ਵੱਲੋਂ ਆਪਣੇ ਪੁੱਤਰ ਦੇ ਵਿਆਹ ਅਤੇ ਵਿਦੇਸ਼ ਵਿੱਚ ਵਧੀਆ ਕਾਰੋਬਾਰ ਦੀ ਖੁਸ਼ੀ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਪ੍ਰਿੰਟਰ ਖਰੀਦਣ ਲਈ 11000 ਰੁਪਏ ਦੀ ਰਾਸ਼ੀ ਦਾਨ ਵਜੋਂ ਭੇਟ ਕੀਤੀ ਗਈ। ਸਰਪੰਚ ਗੁਰਮੁਖ ਸਿੰਘ ਨੇ ਕਿਹਾ ਕਿ ਉਹ ਅੱਗੇ ਤੋਂ ਵੀ ਇਸੇ ਤਰਾਂ ਹੀ ਸਕੂਲ ਦੀ ਮੱਦਦ ਲਈ ਹਾਜ਼ਰ ਰਹਿਣਗੇ। ਇਸ ਮੌਕੇ ਸਕੂਲ ਸਟਾਫ ਵੱਲੋਂ ਉਹਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਪੁੱਤਰ ਨੰਬਰਦਾਰ ਸੁਰਿੰਦਰ ਸਿੰਘ, ਪੰਚਾਇਤ ਮੈਂਬਰ ਜਗਦੇਵ ਸਿੰਘ, ਅਧਿਆਪਕ ਪ੍ਰਵੀਨ ਸਚਦੇਵਾ, ਰਮੇਸ਼ ਕੁਮਾਰ, ਕਾਬਿਲ ਸਿੰਘ, ਬੱਚੇ ਆਦਿ ਹਾਜ਼ਰ ਸਨ।